31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਮੇਅਰ ਇੰਦਰਜੀਤ ਕੌਰ ਨੇ ਸ਼ੇਰਪੁਰ ਚੌਕ ਵਿਖੇ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ

ਲੁਧਿਆਣਾ, 30 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਪ੍ਰਵੇਸ਼ ਦੁਆਰਾਂ ਨੂੰ ਸੁੰਦਰ ਬਣਾਉਣ ਤੇ ਸਫ਼ਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸ਼ੁੱਕਰਵਾਰ ਸਵੇਰੇ ਸ਼ੇਰਪੁਰ ਚੌਕ ਤੇ ਨੇੜਲੇ ਇਲਾਕਿਆਂ ਵਿਚ ਇਕ ਵੱਡੀ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ। ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦੇ ਹੋਏ ਮੇਅਰ ਇੰਦਰਜੀਤ ਕੌਰ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਨਾਲ ਗੱਲਬਾਤ ਕਰਨ ਅਤੇ ਸੜਕ ਤੋਂ ਮਸ਼ੀਨਰੀ ਹਟਵਾਉਣ।

Ad Position 21
No active advertisement
ਅਜੀਤ ਡੈਸਕ 31-10-2026
ਲੁਧਿਆਣਾ, 30 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਪ੍ਰਵੇਸ਼ ਦੁਆਰਾਂ ਨੂੰ ਸੁੰਦਰ ਬਣਾਉਣ ਤੇ ਸਫ਼ਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸ਼ੁੱਕਰਵਾਰ ਸਵੇਰੇ ਸ਼ੇਰਪੁਰ ਚੌਕ ਤੇ ਨੇੜਲੇ ਇਲਾਕਿਆਂ ਵਿਚ ਇਕ ਵੱਡੀ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ। ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦੇ ਹੋਏ ਮੇਅਰ ਇੰਦਰਜੀਤ ਕੌਰ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਨਾਲ ਗੱਲਬਾਤ ਕਰਨ ਅਤੇ ਸੜਕ ਤੋਂ ਮਸ਼ੀਨਰੀ ਹਟਵਾਉਣ। ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਕੂੜਾ ਹਟਾਉਣ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਲੋੜ ਪੈਣ ‘ਤੇ ਮਲਬਾ ਹਟਾਉਣ ਅਤੇ ਸੀਵਰੇਜ ਲਾਈਨਾਂ ਦੀ ਸਫ਼ਾਈ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਹਰ ਪੱਖੋਂ ਸਫ਼ਾਈ ਯਕੀਨੀ ਬਣਾਈ ਜਾ ਸਕੇ। ਇਸ ਸਫ਼ਾਈ ਮੁਹਿੰਮ ਦੌਰਾਨ ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਸਮੇਤ ਸਿਹਤ ਸ਼ਾਖਾ, ਬੀ. ਐਂਡ ਆਰ. ਸ਼ਾਖਾ ਅਤੇ ਓ. ਐਂਡ ਐਮ. ਸੈੱਲ ਦੇ ਹੋਰ ਅਧਿਕਾਰੀ ਮੌਜੂਦ ਸਨ। ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਨਿਯਮਤ ਤੌਰ ‘ਤੇ ਸਫ਼ਾਈ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿ ਉਹ ਖੁੱਲ੍ਹੇ ਵਿਚ ਕੂੜਾ ਨਾ ਸੁੱਟ ਕੇ ਪ੍ਰਸ਼ਾਸਨ ਦਾ ਸਹਿਯੋਗ ਦੇਣ। ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਇਹ ਇਕ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰ ਕਿਸੇ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਦਾ ਪ੍ਰਣ ਲੈਣਾ ਚਾਹੀਦਾ ਹੈ। ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਵੀ ਇਲਾਕਿਆਂ ਦਾ ਦੌਰਾ ਜਾਰੀ ਰੱਖਣਗੇ।
Ad Position 22
No active advertisement
ਪਿਛਲੀ ਖ਼ਬਰ ਪ੍ਰਾਇਮਰੀ ਸਕੂਲ ਖ਼ਾਸੀ ਨੇ ਜ਼ਿਲ੍ਹਾ ਪੱਧਰ ’ ਤੇ ਜਿੱਤਿਆ ਸੋਨੇ ਦਾ ਤਗਮਾ ਅਗਲੀ ਖ਼ਬਰ ਐਸ . ਡੀ . ਪੀ . ਵਿੱਦਿਅਕ ਸੰਸਥਾਵਾਂ ਨੇ ਸਾਂਝਾ ਸੱਭਿਆਚਾਰਕ ਦੀਵਾਲੀ ਮੇਲਾ ਮਨਾਇਆ
Ad Position 24