30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਕਾਂਗਰਸ ਦੀ 4 ਨਵੰਬਰ ਦੀ ਮਹਾਂ ਇਨਸਾਫ਼ ਰੈਲੀ ’ ਚ ਹਲਕਾ ਪੂਰਬੀ ਤੋਂ ਵੱਡਾ ਜਥਾ ਹੋਵੇਗਾ ਸ਼ਾਮਿਲ - ਪਹਿਲਵਾਨ

ਲੁਧਿਆਣਾ, 30 ਅਕਤੂਬਰ (ਜਤਿੰਦਰ ਭੰਬੀ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਪਹਿਲਵਾਨ ਨੇ ਸਰਕਟ ਹਾਊਸ ਵਿਖੇ ਹੋਈ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਨ ਲਈ ਪਹੁੰਚੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਸਵਾਗਤ ਕੀਤਾ। ਮੀਟਿੰਗ ਵਿਚ ਹਿੱਸਾ ਲੈਣ ਤੋਂ ਬਾਅਦ ਗੁਰਮੇਲ ਪਹਿਲਵਾਨ ਨੇ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਹੋ ਰਹੀ ਮਹਾਂ ਇਨਸਾਫ਼ ਰੈਲੀ ਦੌਰਾਨ ਪਾਰਟੀ ਦੇ ਸੀਨੀਅਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਪੰਜਾਬੀਆਂ ਲਈ ਇਨਸਾਫ਼ ਦੀ ਗੱਲ ਕਰਨ ਲਈ ਪਹੁੰਚ ਰਹੇ ਹਨ।

Ad Position 21
No active advertisement
ਅਜੀਤ ਡੈਸਕ 31-10-2026
ਲੁਧਿਆਣਾ, 30 ਅਕਤੂਬਰ (ਜਤਿੰਦਰ ਭੰਬੀ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਪਹਿਲਵਾਨ ਨੇ ਸਰਕਟ ਹਾਊਸ ਵਿਖੇ ਹੋਈ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਨ ਲਈ ਪਹੁੰਚੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਸਵਾਗਤ ਕੀਤਾ। ਮੀਟਿੰਗ ਵਿਚ ਹਿੱਸਾ ਲੈਣ ਤੋਂ ਬਾਅਦ ਗੁਰਮੇਲ ਪਹਿਲਵਾਨ ਨੇ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਹੋ ਰਹੀ ਮਹਾਂ ਇਨਸਾਫ਼ ਰੈਲੀ ਦੌਰਾਨ ਪਾਰਟੀ ਦੇ ਸੀਨੀਅਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਪੰਜਾਬੀਆਂ ਲਈ ਇਨਸਾਫ਼ ਦੀ ਗੱਲ ਕਰਨ ਲਈ ਪਹੁੰਚ ਰਹੇ ਹਨ। ਇਸ ਰੈਲੀ ਨੂੰ ਸਫਲ ਬਣਾਉਣ ਲਈ ਪੂਰੀ ਕਾਂਗਰਸ ਇਕਜੁਟ ਹੈ ਅਤੇ ਹਰ ਵਿਧਾਨਸਭਾ ਹਲਕੇ ਤੋਂ ਵੱਡੇ ਜਥੇ ਇਸ ਰੈਲੀ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਹਲਕਾ ਪੂਰਬੀ ਵਿਖੇ ਵਰਕਰਾਂ ਵਿਚ ਰਹਿ ਕੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਕੰਮ ਕਰ ਰਹੇ ਹਨ। ਗੁਰਮੇਲ ਸਿੰਘ ਪਹਿਲਵਾਨ ਨੇ ਕਿਹਾ ਕਿ ਇਸ ਰੈਲੀ ਵਿਚ ਰਾਹੁਲ ਗਾਂਧੀ ਕੇਂਦਰ ਦੀ ਭਾਜਪਾ ਸਰਕਾਰ ਅਤੇ ਸੂਬੇ ਦੀ ਆਪ ਸਰਕਾਰ ਦੀਆਂ ਨਾਕਾਮੀਆਂ ਦਾ ਖ਼ੁਲਾਸਾ ਕਰਦੇ ਹੋਏ ਪੰਜਾਬ ਵਿਚ ਫੈਲੇ ਭ੍ਰਿਸ਼ਟਾਚਾਰ, ਨਸ਼ੇ ਦੇ ਜਾਲ, ਲੁਟ-ਖੋਹ, ਫਿਰੌਤੀ ਤੇ ਦਿਨ-ਦਿਹਾੜੇ ਹੋ ਰਹੇ ਕਤਲਾਂ ਤੋਂ ਇਲਾਵਾ ਵੋਟ ਚੋਰੀ (ਐਸ.ਆਈ.ਆਰ.) ਮੁੱਦੇ ਤੇ ਪੰਜਾਬੀਆਂ ਨੂੰ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਪ੍ਰਧਾਨ ਪਰਗਟ ਸਿੰਘ ਅਤੇ ਸੂਬਾ ਪ੍ਰਭਾਰੀ ਸਚਿਨ ਪਾਇਲਟ ਦੀ ਅਗਵਾਈ ਵਿਚ ਪੰਜਾਬ ਕਾਂਗਰਸ ਪੂਰੀ ਤਰਾਂ ਇਕਜੁਟ ਹੈ। 2027 ਦੀਆਂ ਵਿਧਾਨਸਭਾ ਚੋਣਾਂ ਦੇ ਨਤੀਜੇ ਕਾਂਗਰਸ ਦੇ ਪੱਖ ਵਿਚ ਹੋਣਗੇ ਅਤੇ ਕਾਂਗਰਸ ਪਾਰਟੀ ਪੂਰੇ ਬਹੁਮਤ ਨਾਲ ਪੰਜਾਬ ਵਿਚ ਆਪਣੀ ਸਰਕਾਰ ਬਣਾਵੇਗੀ।
Ad Position 22
No active advertisement
ਪਿਛਲੀ ਖ਼ਬਰ ਬਿਕਰਮ ਪੰਡਿਤ ਭਾਜਪਾ ਦੇ ਐਨ.ਆਰ.ਆਈ. ਸੈੱਲ ਪੰਜਾਬ ਦੇ ਮਹਾਂਮੰਤਰੀ ਨਿਯੁਕਤ ਅਗਲੀ ਖ਼ਬਰ ਹਲਕਾ ਦੱਖਣੀ ’ਚ ਈਸ਼ਵਰਜੋਤ ਚੀਮਾ ਦੇ ਹੱਕ ’ਚ ਉੱਠਣ ਲੱਗੀ ਲੋਕਾਂ ਦੀ ਆਵਾਜ਼
Ad Position 24