ਸੂਬੇ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਦਿੱਤਾ ਜਾਵੇਗਾ ਡੀ.ਏ.-ਸੰਨੀ ਕੈਂਥ
ਲੁਧਿਆਣਾ, 30 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ 3 ਫ਼ੀਸਦੀ ਵਾਧੇ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਸੂਬੇ ਦੇ ਮੁਲਾਜ਼ਮਾਂ ਨੂੰ ਵੀ ਕੇਂਦਰ ਦੀ ਤਰਜ ’ਤੇ 63 ਫ਼ੀਸਦੀ ਡੀ. ਏ.
ਲੁਧਿਆਣਾ, 30 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ 3 ਫ਼ੀਸਦੀ ਵਾਧੇ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਸੂਬੇ ਦੇ ਮੁਲਾਜ਼ਮਾਂ ਨੂੰ ਵੀ ਕੇਂਦਰ ਦੀ ਤਰਜ ’ਤੇ 63 ਫ਼ੀਸਦੀ ਡੀ.ਏ. ਦਿੱਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ’ਤੇ ਮੁਲਾਜ਼ਮਾਂ ਦੇ ਡੀ.ਏ. ਸਬੰਧੀ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਕਰਨ ਦਾ ਦੋਸ਼ ਲਗਾਇਆ। ਸੰਨੀ ਕੈਂਥ ਨੇ ਕਿਹਾ ਕਿ ਸਰਕਾਰ ਬਣਨ ’ਤੇ ਮੁਲਾਜ਼ਮਾਂ ਦਾ ਬਕਾਇਆ ਡੀ.ਏ. ਵੀ ਅਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਸੂਬੇ ਦੀ ਪ੍ਰਸ਼ਾਸਨਿਕ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।