ਡਾ . ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਦੇ ਮਾਮਲੇ ਵਿਚ ਵਿਜੇ ਦਾਨਵ ਨੇ ਵਿਸ਼ੇਸ਼ ਜਾਂਚ ਟੀਮ ਗਠਨ ਕਰਨ ਦੀ ਕੀਤੀ ਮੰਗ
ਲੁਧਿਆਣਾ, 30 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨਾਲ ਮੁਲਾਕਾਤ ਕਰਕੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਗਠਨ ਕਰਨ ਦੀ ਮੰਗ ਕੀਤੀ ਹੈ।
ਲੁਧਿਆਣਾ, 30 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨਾਲ ਮੁਲਾਕਾਤ ਕਰਕੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਗਠਨ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਦਾਨਵ ਨੇ ਕਿਹਾ ਕਿ ਜਲੰਧਰ ਬਾਈਪਾਸ ਚੌਕ ‘ਤੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਤੇ ਆਲ਼ੇ ਦੁਆਲੇ ਲੱਗੇ ਸ਼ੀਸ਼ੇ ਦੀ ਭੰਨਤੋੜ ਕਰਨ ਦੀ ਨਿੰਦਾ ਕੀਤੀ ਉਨ੍ਹਾਂ ਕਿਹਾ ਕਿ ਇਹ ਘਟਨਾ ਐਸ. ਸੀ. ਭਾਈਚਾਰੇ ਨੂੰ ਡੂੰਘੀ ਠੇਸ ਪਹੁੰਚਾਉਂਦੀ ਹੈ, ਕਿਉਂਕਿ ਬਾਬਾ ਸਾਹਿਬ ਦੁਨੀਆ ਭਰ ਵਿਚ ਮਨੁੱਖਤਾ ਦੇ ਰਹਿਬਰ ਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਹਨ। ਇਸ ਲਈ, ਸਮਾਜ ਦੀ ਸਦਭਾਵਨਾ ਤੇ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਜਿਹੇ ਘਿਣਾਉਣੇ ਅਤੇ ਸ਼ਰਾਰਤੀ ਕੰਮਾਂ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਦਾ ਪਰਦਾਫਾਸ਼ ਕਰਨ ਲਈ, ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਹੈ ਅਤੇ ਇਕ ਵਿਸ਼ੇਸ਼ ਜਾਂਚ ਟੀਮ ਗਠਨ ਦੀ ਮੰਗ ਕੀਤੀ, ਜਿਸ ‘ਤੇ ਡਿਪਟੀ ਕਮਿਸ਼ਨਰ ਵਲੋਂ ਜਲਦ ਹੀ ਇਸ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਗਠਨ ਕਰਨ ਦਾ ਭਰੋਸਾ ਦਿੱਤਾ ਹੈ।