ਬਹੁ - ਚਰਚਿਤ ਕਾਰੋਬਾਰੀ ਪ੍ਰਿੰਕਲ ਭਗੌੜਾ ਕਰਾਰ
ਲੁਧਿਆਣਾ, 30 ਅਕਤੂਬਰ (ਆਹੂਜਾ)-ਸਥਾਨਕ ਅਦਾਲਤ ਨੇ ਇਕ ਅਪਰਾਧਿਕ ਮਾਮਲੇ ਦਾ ਸਾਹਮਣਾ ਕਰ ਰਹੇ ਜੁੱਤਾ ਕਾਰੋਬਾਰੀ ਗੁਰਵਿੰਦਰ ਸਿੰਘ ਉਰਫ ਪ੍ਰਿੰਕਲ ਨੂੰ ਭਗੌੜਾ ਕਰਾਰ ਦਿੱਤਾ ਹੈ। ਜਾਣਕਾਰੀ ਅਨੁਸਾਰ ਐਡਵੋਕੇਟ ਗਗਨਦੀਪ ਸਿੰਘ ਦੀ ਸ਼ਿਕਾਇਤ ’ਤੇ ਪੁਲਿਸ ਵਲੋਂ ਸਾਲ 2025 ਵਿਚ ਪ੍ਰਿੰਕਲ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।
ਲੁਧਿਆਣਾ, 30 ਅਕਤੂਬਰ (ਆਹੂਜਾ)-ਸਥਾਨਕ ਅਦਾਲਤ ਨੇ ਇਕ ਅਪਰਾਧਿਕ ਮਾਮਲੇ ਦਾ ਸਾਹਮਣਾ ਕਰ ਰਹੇ ਜੁੱਤਾ ਕਾਰੋਬਾਰੀ ਗੁਰਵਿੰਦਰ ਸਿੰਘ ਉਰਫ ਪ੍ਰਿੰਕਲ ਨੂੰ ਭਗੌੜਾ ਕਰਾਰ ਦਿੱਤਾ ਹੈ। ਜਾਣਕਾਰੀ ਅਨੁਸਾਰ ਐਡਵੋਕੇਟ ਗਗਨਦੀਪ ਸਿੰਘ ਦੀ ਸ਼ਿਕਾਇਤ ’ਤੇ ਪੁਲਿਸ ਵਲੋਂ ਸਾਲ 2025 ਵਿਚ ਪ੍ਰਿੰਕਲ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ’ਤੇ ਵਕੀਲ ਭਾਈਚਾਰੇ ਅਤੇ ਉਸ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦਾ ਦੋਸ਼ ਲਗਾਇਆ ਸੀ। ਪੁਲਿਸ ਵਲੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਸੱਤ ਮਹੀਨੇ ਜੇਲ੍ਹ ਵਿਚ ਰਹਿਣ ਉਪਰੰਤ ਉਹ ਜ਼ਮਾਨਤ ’ਤੇ ਬਾਹਰ ਆਇਆ ਸੀ, ਪਰ ਉਸ ਤੋਂ ਬਾਅਦ ਅਦਾਲਤ ਵਿਚ ਪੇਸ਼ ਨਹੀਂ ਹੋਇਆ, ਜਿਸ ਕਾਰਨ ਅਦਾਲਤ ਵਿਚ ਉਸ ਖ਼ਿਲਾਫ਼ ਭਗੌੜਾ ਐਲਾਨਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਜੱਜ ਹਰਵਿੰਦਰ ਸਿੰਘ ਨੇ ਉਸ ਨੂੰ ਭਗੌੜਾ ਕਰਾਰ ਦਿੱਤਾ ਹੈ। ਆਪਣੀਆਂ ਵੱਖ-ਵੱਖ ਕਾਰਵਾਈਆਂ ਕਾਰਨ ਪ੍ਰਿੰਕਲ ਹਮੇਸ਼ਾ ਹੀ ਚਰਚਾ ਵਿਚ ਰਿਹਾ ਹੈ।