ਮਹਾਂਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਢੰਡਾਰੀ ਕਲਾਂ ਵਿਖੇ ਭੰਡਾਰਾ ਲਗਾਇਆ
ਢੰਡਾਰੀ ਕਲਾਂ/ਲੁਧਿਆਣਾ, 31 ਅਕਤੂਬਰ (ਜਸਵੀਰ ਸਿੰਘ ਬੰਗਾ)-ਸਮੂਹ ਨਗਰ ਨਿਵਾਸੀ ਵਾਲਮੀਕਿ ਸਭਾ ਪਿੰਡ ਢੰਡਾਰੀ ਕਲਾਂ ਵਲੋਂ ਮਹਾਂਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਨੇੜੇ ਸੀਤਾ ਰਾਮ ਹਲਵਾਈ ਢੰਡਾਰੀ ਕਲਾਂ ਵਿਖੇ ਭੰਡਾਰਾ ਲਗਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸਵੇਰੇ 11.
ਢੰਡਾਰੀ ਕਲਾਂ/ਲੁਧਿਆਣਾ, 31 ਅਕਤੂਬਰ (ਜਸਵੀਰ ਸਿੰਘ ਬੰਗਾ)-ਸਮੂਹ ਨਗਰ ਨਿਵਾਸੀ ਵਾਲਮੀਕਿ ਸਭਾ ਪਿੰਡ ਢੰਡਾਰੀ ਕਲਾਂ ਵਲੋਂ ਮਹਾਂਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਨੇੜੇ ਸੀਤਾ ਰਾਮ ਹਲਵਾਈ ਢੰਡਾਰੀ ਕਲਾਂ ਵਿਖੇ ਭੰਡਾਰਾ ਲਗਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸਵੇਰੇ 11.00 ਵਜੇ ਹਵਨ ਕਰਵਾਇਆ ਗਿਆ ਅਤੇ ਦੁਪਹਿਰ 1.00 ਵਜੇ ਦੇ ਕਰੀਬ ਸੰਗਤਾਂ ਲਈ ਅਤੁੱਟ ਭੰਡਾਰਾ ਲਗਾਇਆ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਤੇ ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਉਨ੍ਹਾਂ ਪ੍ਰਬੰਧਕਾਂ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਹਰ ਦਿਨ ਤਿਉਹਾਰ ਰਲ ਮਿਲ ਕੇ ਮਨਾਉਣੇ ਚਾਹੀਦਾ ਹੈ, ਜਿਸ ਨਾਲ ਜਿੱਥੇ ਆਪਸੀ ਭਾਈਚਾਰਾ ਮਜ਼ਬੂਤ ਹੁੰਦਾ ਹੈ ਅਤੇ ਦਿਲਾਂ ਵਿਚ ਕੁੜੱਤਣ ਦੀ ਥਾਂ ਪਿਆਰ ਦੀ ਭਾਵਨਾ ਪੈਦਾ ਹੁੰਦੀ ਹੈ। ਇਸ ਮੌਕੇ ਪ੍ਰਬੰਧਕਾਂ ਵਲੋਂ ਕਾਂਗਰਸ ਦੇ ਹਲਕਾ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਤੇ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।