ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ
ਲੁਧਿਆਣਾ, 31 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗ੍ਰਾਮ ਦੇ ਕੌਮੀ ਸੇਵਾ ਯੋਜਨਾ ਦੇ ਵਲੰਟੀਅਰਾਂ ਅਤੇ ਐਨ. ਸੀ.
ਲੁਧਿਆਣਾ, 31 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗ੍ਰਾਮ ਦੇ ਕੌਮੀ ਸੇਵਾ ਯੋਜਨਾ ਦੇ ਵਲੰਟੀਅਰਾਂ ਅਤੇ ਐਨ.ਸੀ.ਸੀ. ਕੈਡਿਟਾਂ ਵਲੋਂ ‘ਗ੍ਰੀਨ ਦੀਵਾਲੀ’ ਵਿਸ਼ੇ ‘ਤੇ ਪੋਸਟਰ ਮੇਕਿੰਗ ਮੁਕਾਬਲਾ ਅਤੇ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ‘ਪਟਾਕਿਆਂ ਨੂੰ ਨਾ ਕਹੋ’ ਅਤੇ ‘ਸਾਫ਼ ਅਤੇ ਹਰੀ-ਭਰੀ ਦੀਵਾਲੀ ਮਨਾਓ’ ਦੇ ਸੁਨੇਹੇ ਦਿੰਦੇ ਹੋਏ ਰਚਨਾਤਮਿਕ ਪੋਸਟਰ ਬਣਾਏ। ਮੁਕਾਬਲੇ ਤੋਂ ਬਾਅਦ ਕੈਡੇਟਾਂ ਅਤੇ ਵਲੰਟੀਅਰਾਂ ਵਲੋਂ ਆਲੇ-ਦੁਆਲੇ ਦੇ ਇਲਾਕੇ ਵਿਚ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਕਰਨਜੀਤ ਸਿੰਘ ਨੇ ਕੈਡੇਟਾਂ ਅਤੇ ਵਲੰਟੀਅਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਾਤਾਵਰਨ ਦੀ ਸੁਰੱਖਿਆ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਪਰਮਬੀਰ ਸਿੰਘ, ਮਨੋਜ ਕੁਮਾਰ, ਮਨਦੀਪ ਸਿੰਘ, ਰਾਜਨਜੋਤ ਕੌਰ, ਕਾਜਲ, ਜੈਸਮੀਨ ਅਤੇ ਹੋਰ ਮੌਜੂਦ ਸਨ।