31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਤਿਉਹਾਰਾਂ ਦੀਆਂ ਖ਼ੁਸ਼ੀਆਂ ਨੂੰ ਮਾਤਮ ਵਿਚ ਬਦਲਣ ਤੋਂ ਰੋਕਣ ਲਈ ਪਟਾਕਿਆਂ ਨੂੰ ਸੁਰੱਖਿਅਤ ਥਾਵਾਂ ’ਤੇ ਰੱਖਣਾ ਚਾਹੀਦਾ

ਇਯਾਲੀ/ਥਰੀਕੇ, 31 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਦੀਵਾਲੀ ਦਾ ਤਿਉਹਾਰ ਨੇੜੇ ਆਉਂਦਿਆਂ ਹੀ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਪਟਾਕਿਆਂ ਦੀ ਖ਼ਰੀਦੋ-ਫ਼ਰੋਖ਼ਤ ਅਤੇ ਭੰਡਾਰ ਕਰਨ ਸਮੇਂ ਦੁਕਾਨਦਾਰਾਂ ਅਤੇ ਵਪਾਰੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸੁਰੱਖਿਆ ਪ੍ਰਬੰਧਾਂ ਦੇ ਸਾਰੇ ਅਗਾਊਂ ਇੰਤਜ਼ਾਮ ਕਰਨ ਦੇ ਨਾਲ-ਨਾਲ ਬਿਨਾਂ ਲੋੜੀਂਦੇ ਲਾਇਸੈਂਸ ਅਤੇ ਮਨਜ਼ੂਰੀ ਤੋਂ ਕਿਸੇ ਵੀ ਰਿਹਾਇਸ਼ੀ ਇਮਾਰਤਾਂ ਜਾਂ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿਚ ਪਟਾਕਿਆਂ ਦਾ ਭੰਡਾਰ ਨਾ ਕਰਨ, ਤਾਂ ਜੋ ਅਚਨਚੇਤ ਕਿਸੇ ਹਾਦਸੇ ਦੇ ਵਾਪਰਨ ਕਾਰਨ ਤਿਉਹਾਰ ਦੀਆਂ ਖ਼ੁਸ਼ੀਆਂ ਕਿਸੇ ਪਰਿਵਾਰ ਲਈ ਮਾਤਮ ਵਿਚ ਨਾ ਬਦਲਣ। ਇਸ ਤੋਂ ਬਚਾਅ ਲਈ ਪਟਾਕਿਆਂ ਨੂੰ ਸੁਰੱਖਿਅਤ ਥਾਵਾਂ ’ਤੇ ਨਿਯਮਾਂ ਅਨੁਸਾਰ ਰੱਖਿਆ ਜਾਵੇ ਅਤੇ ਉੱਥੇ ਅੱਗ ਬੁਝਾਊ ਯੰਤਰਾਂ ਸਮੇਤ ਸਾਰੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ।

Ad Position 21
No active advertisement
ਅਜੀਤ ਡੈਸਕ 01-11-2026
ਇਯਾਲੀ/ਥਰੀਕੇ, 31 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਦੀਵਾਲੀ ਦਾ ਤਿਉਹਾਰ ਨੇੜੇ ਆਉਂਦਿਆਂ ਹੀ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਪਟਾਕਿਆਂ ਦੀ ਖ਼ਰੀਦੋ-ਫ਼ਰੋਖ਼ਤ ਅਤੇ ਭੰਡਾਰ ਕਰਨ ਸਮੇਂ ਦੁਕਾਨਦਾਰਾਂ ਅਤੇ ਵਪਾਰੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸੁਰੱਖਿਆ ਪ੍ਰਬੰਧਾਂ ਦੇ ਸਾਰੇ ਅਗਾਊਂ ਇੰਤਜ਼ਾਮ ਕਰਨ ਦੇ ਨਾਲ-ਨਾਲ ਬਿਨਾਂ ਲੋੜੀਂਦੇ ਲਾਇਸੈਂਸ ਅਤੇ ਮਨਜ਼ੂਰੀ ਤੋਂ ਕਿਸੇ ਵੀ ਰਿਹਾਇਸ਼ੀ ਇਮਾਰਤਾਂ ਜਾਂ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿਚ ਪਟਾਕਿਆਂ ਦਾ ਭੰਡਾਰ ਨਾ ਕਰਨ, ਤਾਂ ਜੋ ਅਚਨਚੇਤ ਕਿਸੇ ਹਾਦਸੇ ਦੇ ਵਾਪਰਨ ਕਾਰਨ ਤਿਉਹਾਰ ਦੀਆਂ ਖ਼ੁਸ਼ੀਆਂ ਕਿਸੇ ਪਰਿਵਾਰ ਲਈ ਮਾਤਮ ਵਿਚ ਨਾ ਬਦਲਣ। ਇਸ ਤੋਂ ਬਚਾਅ ਲਈ ਪਟਾਕਿਆਂ ਨੂੰ ਸੁਰੱਖਿਅਤ ਥਾਵਾਂ ’ਤੇ ਨਿਯਮਾਂ ਅਨੁਸਾਰ ਰੱਖਿਆ ਜਾਵੇ ਅਤੇ ਉੱਥੇ ਅੱਗ ਬੁਝਾਊ ਯੰਤਰਾਂ ਸਮੇਤ ਸਾਰੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ। ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ, ਫਾਇਰ ਬ੍ਰਿਗੇਡ ਅਤੇ ਸਬੰਧਿਤ ਲਾਇਸੈਂਸਿੰਗ ਵਿਭਾਗਾਂ ਨੂੰ ਦੀਵਾਲੀ ਤੋਂ ਪਹਿਲਾਂ ਵਿਸ਼ੇਸ਼ ਜਾਂਚ ਮੁਹਿੰਮ ਚਲਾ ਕੇ ਪਟਾਕਿਆਂ ਦੇ ਗੈਰ-ਕਾਨੂੰਨੀ ਭੰਡਾਰਾਂ ਦੀ ਪਛਾਣ ਕਰਨੀ ਚਾਹੀਦੀ ਹੈ। ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲੇ ‘ਤੇ ਬਿਨਾਂ ਪੱਖਪਾਤ ਸਖ਼ਤ ਕਾਨੂੰਨੀ ਕਾਰਵਾਈ ਕਰਨ ਨੂੰ ਪਹਿਲ ਦੇਣੀ ਚਾਹੀਦੀ ਹੈ ਕਿਉਂਕਿ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਹੁਣ ਸਿਰਫ਼ ਦੁਕਾਨਾਂ ਅਤੇ ਕਾਰੋਬਾਰਾਂ ਦੇ ਨੁਕਸਾਨ ਤੱਕ ਸੀਮਤ ਨਹੀਂ ਰਹੀਆਂ, ਸਗੋਂ ਮਨੁੱਖੀ ਜਾਨਾਂ ਲਈ ਵੱਡਾ ਖ਼ਤਰਾ ਬਣਦੀਆਂ ਜਾ ਰਹੀਆਂ ਹਨ। ਜਿਸ ਦੀ ਤਾਜ਼ਾ ਮਿਸਾਲ ਬੀਤੇ ਦਿਨੀਂ ਫ਼ੀਲਡ ਗੰਜ ਦੇ ਕੂਚਾ ਨੰਬਰ 10 ਵਿਚ ਪਟਾਕਿਆਂ ਦੇ ਭੰਡਾਰ ਨੂੰ ਲੱਗੀ ਭਿਆਨਕ ਅੱਗ ਅਤੇ ਧਮਾਕਿਆਂ ਕਾਰਨ 27 ਸਾਲਾ ਨੌਜਵਾਨ ਸਾਹਿਲ ਸਭਰਵਾਲ ਦੀ ਮੌਤ ਨੇ ਇਕ ਵਾਰ ਫਿਰ ਸ਼ਹਿਰ ਦੇ ਪੁਰਾਣੇ ਅਤੇ ਸੰਘਣੀ ਆਬਾਦੀ ਵਾਲੇ ਬਾਜ਼ਾਰਾਂ ਵਿਚ ਅੱਗ ਤੋਂ ਬਚਾਅ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ। ਹੈਰਾਨੀ ਦੀ ਗੱਲ ਹੈ ਕਿ ਲਗਭਗ 35 ਸਾਲ ਪਹਿਲਾਂ ਗੁੜ ਮੰਡੀ ਵਿਚ ਵਾਪਰੇ ਉਸ ਭਿਆਨਕ ਅਗਨੀ ਕਾਂਡ, ਜਿਸ ਵਿਚ 61 ਕੀਮਤੀ ਜਾਨਾਂ ਚਲੀਆਂ ਗਈਆਂ ਸਨ, ਦੇ ਬਾਵਜੂਦ ਅੱਜ ਵੀ ਸ਼ਹਿਰ ਦੇ ਕਈ ਬਾਜ਼ਾਰ ਅਜਿਹੇ ਖ਼ਤਰਿਆਂ ਨਾਲ ਘਿਰੇ ਹੋਏ ਹਨ। ਤੰਗ ਸੜਕਾਂ ਉੱਪਰ ਦੁਕਾਨਾਂ ਦੇ ਸਾਹਮਣੇ ਕੀਤੇ ਨਾਜਾਇਜ਼ ਕਬਜ਼ੇ ਅਤੇ ਬੇਤਰਤੀਬ ਪਾਰਕ ਕੀਤੇ ਵਾਹਨਾਂ ਕਾਰਨ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਵੀ ਬਚਾਅ ਕਾਰਜਾਂ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਘਟਨਾ ਨੂੰ ਸਿਰਫ਼ ਇਕ ਇਮਾਰਤ ਵਿਚ ਅੱਗ ਲੱਗਣ ਦਾ ਹਾਦਸਾ ਸਮਝ ਕੇ ਅਣਗੌਲਿਆ ਨਹੀਂ ਕੀਤਾ ਜਾ ਸਕਦਾ। ਇਹ ਸਵਾਲ ਵੀ ਉੱਠਦਾ ਹੈ ਕਿ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਟਾਕਿਆਂ ਵਰਗੀ ਵਿਸਫੋਟਕ ਅਤੇ ਜਲਨਸ਼ੀਲ ਸਮਗਰੀ ਕਿਵੇਂ ਰੱਖੀ ਗਈ? ਕੀ ਇਸ ਸਬੰਧੀ ਲੋੜੀਂਦੀਆਂ ਮਨਜ਼ੂਰੀਆਂ ਲਈਆਂ ਗਈਆਂ ਸਨ? ਕੀ ਸਬੰਧਿਤ ਵਿਭਾਗਾਂ ਵਲੋਂ ਸਮੇਂ-ਸਮੇਂ ‘ਤੇ ਜਾਂਚ ਕੀਤੀ ਜਾਂਦੀ ਰਹੀ ਜਾਂ ਫਿਰ ਕਿਸੇ ਵੱਡੇ ਹਾਦਸੇ ਦੀ ਉਡੀਕ ਕੀਤੀ ਜਾ ਰਹੀ ਸੀ? ਪ੍ਰਸ਼ਾਸਨ ਨੂੰ ਹਾਦਸਿਆਂ ਤੋਂ ਪਹਿਲਾਂ ਜਾਗਣ ਦੀ ਲੋੜ ਇਸ ਲਈ ਪ੍ਰਸ਼ਾਸਨ ਨੂੰ ਹਾਦਸਿਆਂ ਤੋਂ ਬਾਅਦ ਨਹੀਂ, ਪਹਿਲਾਂ ਜਾਗਣ ਦੀ ਲੋੜ ਹੈ। ਅੱਗ ਲੱਗਣ ਤੋਂ ਬਾਅਦ ਨੁਕਸਾਨ ਦੀ ਭਰਪਾਈ ਤਾਂ ਸ਼ਾਇਦ ਹੋ ਸਕਦੀ ਹੈ, ਪਰ ਜਿਹੜੀਆਂ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ, ਉਹ ਕਦੇ ਵਾਪਸ ਨਹੀਂ ਆਉਂਦੀਆਂ। ਸਰਕਾਰ ਅਤੇ ਆਮ ਲੋਕਾਂ ਨੂੰ ਇਹ ਗੱਲ ਸਮਝਣੀ ਪਵੇਗੀ ਕਿ ਅੱਗ ਤੋਂ ਬਚਾਅ ਦੇ ਪ੍ਰਬੰਧ ਕੋਈ ਰਸਮੀ ਕਾਰਵਾਈ ਨਹੀਂ, ਸਗੋਂ ਮਨੁੱਖੀ ਜ਼ਿੰਦਗੀ ਦੀ ਸੁਰੱਖਿਆ ਲਈ ਇਹ ਅਤਿ ਜ਼ਰੂਰੀ ਹੈ। ਕੀ ਕਹਿਣਾ ਹੈ ਸਮਾਜ ਸੇਵੀ ਜਸਪ੍ਰੀਤ ਸਿੰਘ ਦਾ ਜਦੋਂ ਇਸ ਬਾਬਤ ਉੱਘੇ ਸਮਾਜ ਸੇਵੀਂ ਜਸਪ੍ਰੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਇਸ ਦੇ ਆਸ ਪਾਸ ਪੈਂਦੇ ਇਲਾਕਿਆਂ ਦੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿਚ ਪਟਾਕਿਆਂ ਦੇ ਭੰਡਾਰ ਕਰਨ ਵਾਲੀਆਂ ਥਾਵਾਂ ‘ਤੇ ਫਾਇਰ ਸੇਫ਼ਟੀ ਪ੍ਰਬੰਧਾਂ ਦੀ ਨਿਯਮਤ ਜਾਂਚ ਕਰਨਾ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਬਣਦੀ ਹੈ। ਦੁਕਾਨਾਂ, ਗੋਦਾਮਾਂ ਅਤੇ ਵਪਾਰਕ ਇਮਾਰਤਾਂ ਵਿਚ ਅੱਗ ਬੁਝਾਊ ਯੰਤਰਾਂ ਦੀ ਉਪਲਬਧਤਾ, ਬਿਜਲੀ ਦੀਆਂ ਤਾਰਾਂ ਦੀ ਸੁਰੱਖਿਆ, ਐਮਰਜੈਂਸੀ ਨਿਕਾਸੀ ਦੇ ਰਸਤੇ ਅਤੇ ਜਲਨਸ਼ੀਲ ਸਮਗਰੀ ਦੇ ਸਟਾਕ ਦੀ ਜਾਂਚ ਲਾਜ਼ਮੀ ਤੌਰ ‘ਤੇ ਹੋਣੀ ਚਾਹੀਦੀ ਹੈ। ਖ਼ਾਸ ਕਰਕੇ ਪਟਾਕਿਆਂ ਅਤੇ ਹੋਰ ਵਿਸਫੋਟਕ ਸਮਗਰੀ ਨੂੰ ਰਿਹਾਇਸ਼ੀ ਜਾਂ ਭੀੜ-ਭੜੱਕੇ ਵਾਲੇ ਵਪਾਰਕ ਇਲਾਕਿਆਂ ਵਿਚ ਬਿਨਾਂ ਲੋੜੀਂਦੀ ਕਾਨੂੰਨੀ ਮਨਜ਼ੂਰੀ ਅਤੇ ਸੁਰੱਖਿਆ ਪ੍ਰਬੰਧਾਂ ਦੇ ਰੱਖਣ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ। ਕੀ ਕਹਿਣਾ ਹੈ ਐਡਵੋਕੇਟ ਹਰਿੰਦਰ ਸਿੰਘ ਨਾਰੰਗ ਦਾ ਜਦੋਂ ਇਸ ਬਾਬਤ ਸੀਨੀਅਰ ਐਡਵੋਕੇਟ ਹਰਿੰਦਰ ਸਿੰਘ ਨਾਰੰਗ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਨੂੰ ਦੇਖਦਿਆਂ ਅੱਗ ਤੋਂ ਬਚਾਅ ਦੀ ਜ਼ਿੰਮੇਵਾਰੀ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਨਹੀਂ, ਸਗੋਂ ਹਰ ਦੁਕਾਨਦਾਰ, ਵਪਾਰੀ ਅਤੇ ਨਾਗਰਿਕ ਦੀ ਵੀ ਹੈ। ਦੁਕਾਨਾਂ ਵਿਚ ਬਿਜਲੀ ਦੀਆਂ ਤਾਰਾਂ ਅਤੇ ਪਲੱਗਾਂ ਦੀ ਸਮੇਂ-ਸਮੇਂ ‘ਤੇ ਜਾਂਚ ਕਰਵਾਉਣੀ, ਇਕੋ ਸਾਕਟ ਤੋਂ ਕਈ ਭਾਰੀ ਬਿਜਲੀ ਉਪਕਰਨ ਚਲਾਉਣ ਤੋਂ ਬਚਣਾ, ਜਲਨਸ਼ੀਲ ਪਦਾਰਥਾਂ ਨੂੰ ਸੁਰੱਖਿਅਤ ਥਾਂ ਰੱਖਣਾ ਅਤੇ ਅੱਗ ਬੁਝਾਊ ਯੰਤਰ ਲਗਾ ਕੇ ਉਨ੍ਹਾਂ ਨੂੰ ਵਰਤਣ ਦੀ ਜਾਣਕਾਰੀ ਰੱਖਣੀ ਬਹੁਤ ਜ਼ਰੂਰੀ ਹੈ। ਇਸ ਦੇ ਨਾਲ ਹੀ ਦੁਕਾਨਾਂ ਦੇ ਬਾਹਰ ਸਾਮਾਨ ਰੱਖ ਕੇ ਜਾਂ ਵਾਹਨ ਖੜ੍ਹੇ ਕਰਕੇ ਸੜਕਾਂ ਨੂੰ ਤੰਗ ਨਹੀਂ ਕਰਨਾ ਚਾਹੀਦਾ। ਐਮਰਜੈਂਸੀ ਨਿਕਾਸੀ ਦੇ ਰਸਤੇ ਖੁੱਲ੍ਹੇ ਰੱਖਣੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਸੂਬੇ ’ਚ ਕਾਂਗਰਸ ਸਰਕਾਰ ਬਣਾਉਣ ਦਾ ਰਾਹ ਪੱਧਰਾ ਕਰੇਗੀ-ਲਹਿਰਾ ਅਗਲੀ ਖ਼ਬਰ ਮੈਸ਼ ਪ੍ਰੋਲਾਈਫ ਹਸਪਤਾਲ ਵਿਖੇ ਬੈਰੀਐਟ੍ਰਿਕ ਸਰਜਰੀ ਸੰਬੰਧੀ ਪ੍ਰੀ ਕਾਨਫ਼ਰੰਸ ਵਰਕਸ਼ਾਪ ਕਰਵਾਈ
Ad Position 24