ਨਿਊ ਬਹਾਦਰਕੇ ਵਿਖੇ ਭਗਵਾਨ ਵਾਲਮੀਕਿ ਜੀ ਦਾ ਜਨਮ ਦਿਹਾੜਾ ਮਨਾਇਆ
ਲਾਡੋਵਾਲ, 1 ਨਵੰਬਰ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਨਿਊ ਬਹਾਦਰਕੇ ਵਿਖੇ ਜਗਤ ਗੁਰੂ ਭਗਵਾਨ ਵਾਲਮੀਕਿ ਜੀ ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਇਕ ਧਾਰਮਿਕ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਭਗਵਾਨ ਵਾਲਮੀਕਿ ਜੀ ਅੱਗੇ ਸਰਬੱਤ ਦੇ ਭਲੇ, ਪੰਜਾਬ ਦੀ ਖ਼ੁਸ਼ਹਾਲੀ ਅਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਅਰਦਾਸ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਹਰਪ੍ਰੀਤ ਸਿੰਘ ਸਿੰਮਕ ਨੇ ਕਿਹਾ ਕਿ ਜਗਤ ਗੁਰੂ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਸੱਚਾਈ, ਪ੍ਰੇਮ, ਸਦਭਾਵਨਾ ਅਤੇ ਨੇਕ ਜੀਵਨ ਜਿਊਣ ਦਾ ਸੰਦੇਸ਼ ਦਿੰਦੀਆਂ ਹਨ।
ਲਾਡੋਵਾਲ, 1 ਨਵੰਬਰ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਨਿਊ ਬਹਾਦਰਕੇ ਵਿਖੇ ਜਗਤ ਗੁਰੂ ਭਗਵਾਨ ਵਾਲਮੀਕਿ ਜੀ ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਇਕ ਧਾਰਮਿਕ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਭਗਵਾਨ ਵਾਲਮੀਕਿ ਜੀ ਅੱਗੇ ਸਰਬੱਤ ਦੇ ਭਲੇ, ਪੰਜਾਬ ਦੀ ਖ਼ੁਸ਼ਹਾਲੀ ਅਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਅਰਦਾਸ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਹਰਪ੍ਰੀਤ ਸਿੰਘ ਸਿੰਮਕ ਨੇ ਕਿਹਾ ਕਿ ਜਗਤ ਗੁਰੂ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਸੱਚਾਈ, ਪ੍ਰੇਮ, ਸਦਭਾਵਨਾ ਅਤੇ ਨੇਕ ਜੀਵਨ ਜਿਊਣ ਦਾ ਸੰਦੇਸ਼ ਦਿੰਦੀਆਂ ਹਨ। ਅਜਿਹੇ ਧਾਰਮਿਕ ਸਮਾਗਮ ਸਾਨੂੰ ਮਹਾਂਪੁਰਖਾਂ ਦੇ ਦਰਸਾਏ ਮਾਰਗ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ ਤਾਂ ਜੋ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਸਾਨੂੰ ਹੋਰ ਮਜ਼ਬੂਤ ਕਰਨ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਸਮਾਗਮ ਦੇ ਪ੍ਰਬੰਧਕਾਂ ਅਤੇ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਵਿਚ ਸਾਡੇ ਸਭ ਲਈ ਸ਼ਮੂਲੀਅਤ ਕਰਨਾ ਬੜੇ ਹੀ ਮਾਣ ਵਾਲੀ ਗੱਲ ਹੈ। ਇਸ ਮੌਕੇ ਇਸਤਰੀ ਵਿੰਗ ਬੀ.ਸੀ. ਦੇ ਪ੍ਰਧਾਨ ਬੀਬੀ ਕਮਲੇਸ਼ ਰਾਣੀ, ਯੂਥ ਪ੍ਰਧਾਨ ਹਰਸ਼ਵੀਰ ਸਿੰਘ ਝੰਮਟ, ਬਲਾਕ ਸੰਮਤੀ ਮੈਂਬਰ ਪਰਮਿੰਦਰ ਸਿੰਘ ਪਿੰਦੀ, ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਨਿਰਵੈਰ ਸਿੰਘ ਲਾਹੌਰੀਆ, ਸਰਕਲ ਪ੍ਰਧਾਨ ਇਕਬਾਲ ਸਿੰਘ, ਐਸ.ਸੀ. ਵਿੰਗ ਦੇ ਸਰਕਲ ਪ੍ਰਧਾਨ ਅਸ਼ੋਕ ਕੁਮਾਰ ਹੁਸੈਨਪੁਰਾ, ਸਰਪੰਚ ਪਿੰਕੀ ਰਾਮ, ਸਤਨਾਮ ਸਿੰਘ ਭੱਟੀਆਂ ਸਮੇਤ ਇਲਾਕੇ ਦੀਆਂ ਹੋਰ ਸੰਗਤਾਂ ਵੀ ਹਾਜ਼ਰ ਸਨ।