02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਐਸ . ਜੀ . ਪੀ . ਸੀ . ਦੇ ਉਪਰਾਲੇ ਸਦਕਾ 56 ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣੇ

ਆਲਮਗੀਰ, 1 ਨਵੰਬਰ (ਜਰਨੈਲ ਸਿੰਘ ਪੱਟੀ)-ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਐਡਵੋਕੇਟ ਦੇ ਦਿਸ਼ਾ ਨਿਰਦੇਸ਼ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਭਗਵੰਤ ਸਿੰਘ ਧੰਗੇੜਾ, ਸਬ ਆਫ਼ਿਸ ਸ਼੍ਰੀ ਆਨੰਦਪੁਰ ਸਾਹਿਬ ਦੇ ਇੰਚਾਰਜ ਗੁਰਭਾਗ ਸਿੰਘ ਦੇ ਦੇਖ ਰੇਖ ਹੇਠ ਚੱਲ ਰਹੀ ਧਰਮ ਪ੍ਰਚਾਰ ਲਹਿਰ ਤਹਿਤ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਦੇ ਉਦਮ ਨਾਲ ਹਲਕਾ ਦੋਰਾਹਾ ਦੇ ਪ੍ਰਚਾਰਕ ਭਾਈ ਕੁਲਦੀਪ ਸਿੰਘ ਵਲੋਂ ਕੀਤੇ ਜਾ ਰਹੇ ਧਰਮ ਪ੍ਰਚਾਰ ਅਤੇ ਪ੍ਰੇਰਨਾ ਸਦਕਾ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਮਲਟੀਵਰਸਿਟੀ ਬੇਗੋਆਣਾ ਵਿਖੇ ਸੰਸਥਾ ਮੁਖੀ ਜਸਵਿੰਦਰ ਸਿੰਘ ਦੇ ਪੂਰਨ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ, ਜਿਸ ਵਿਚ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਸਾਹਿਬ ਤੋਂ ਆਏ ਪੰਜ ਪਿਆਰੇ ਸਾਹਿਬਾਨ ਪਾਸੋਂ ਅੰਮ੍ਰਿਤ ਅਭਿਲਾਖੀਆਂ ਨੇ ਖੰਡੇ ਬਾਟੇ ਦੀ ਪਾਹੁਲ ਛੱਕ ਕੇ 56 ਪ੍ਰਾਣੀ ਗੁਰੂ ਵਾਲੇ ਬਣੇ। ਅੰਮ੍ਰਿਤ ਅਭਿਲਾਖੀਆਂ ਨੂੰ ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ ਵਲੋਂ ਪ੍ਰਚਾਰਕ ਭਾਈ ਕੁਲਦੀਪ ਸਿੰਘ ਦੁਆਰਾ ਭੇਟਾ ਰਹਿਤ ਕਕਾਰ ਦਿੱਤੇ ਗਏ ਅਤੇ ਭੇਟਾ ਰਹਿਤ ਧਾਰਮਿਕ ਲਿਟਰੇਚਰ ਤਕਸੀਮ ਕੀਤਾ।

Ad Position 21
No active advertisement
ਅਜੀਤ ਡੈਸਕ 02-11-2026
ਆਲਮਗੀਰ, 1 ਨਵੰਬਰ (ਜਰਨੈਲ ਸਿੰਘ ਪੱਟੀ)-ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਐਡਵੋਕੇਟ ਦੇ ਦਿਸ਼ਾ ਨਿਰਦੇਸ਼ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਭਗਵੰਤ ਸਿੰਘ ਧੰਗੇੜਾ, ਸਬ ਆਫ਼ਿਸ ਸ਼੍ਰੀ ਆਨੰਦਪੁਰ ਸਾਹਿਬ ਦੇ ਇੰਚਾਰਜ ਗੁਰਭਾਗ ਸਿੰਘ ਦੇ ਦੇਖ ਰੇਖ ਹੇਠ ਚੱਲ ਰਹੀ ਧਰਮ ਪ੍ਰਚਾਰ ਲਹਿਰ ਤਹਿਤ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਦੇ ਉਦਮ ਨਾਲ ਹਲਕਾ ਦੋਰਾਹਾ ਦੇ ਪ੍ਰਚਾਰਕ ਭਾਈ ਕੁਲਦੀਪ ਸਿੰਘ ਵਲੋਂ ਕੀਤੇ ਜਾ ਰਹੇ ਧਰਮ ਪ੍ਰਚਾਰ ਅਤੇ ਪ੍ਰੇਰਨਾ ਸਦਕਾ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਮਲਟੀਵਰਸਿਟੀ ਬੇਗੋਆਣਾ ਵਿਖੇ ਸੰਸਥਾ ਮੁਖੀ ਜਸਵਿੰਦਰ ਸਿੰਘ ਦੇ ਪੂਰਨ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ, ਜਿਸ ਵਿਚ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਸਾਹਿਬ ਤੋਂ ਆਏ ਪੰਜ ਪਿਆਰੇ ਸਾਹਿਬਾਨ ਪਾਸੋਂ ਅੰਮ੍ਰਿਤ ਅਭਿਲਾਖੀਆਂ ਨੇ ਖੰਡੇ ਬਾਟੇ ਦੀ ਪਾਹੁਲ ਛੱਕ ਕੇ 56 ਪ੍ਰਾਣੀ ਗੁਰੂ ਵਾਲੇ ਬਣੇ। ਅੰਮ੍ਰਿਤ ਅਭਿਲਾਖੀਆਂ ਨੂੰ ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ ਵਲੋਂ ਪ੍ਰਚਾਰਕ ਭਾਈ ਕੁਲਦੀਪ ਸਿੰਘ ਦੁਆਰਾ ਭੇਟਾ ਰਹਿਤ ਕਕਾਰ ਦਿੱਤੇ ਗਏ ਅਤੇ ਭੇਟਾ ਰਹਿਤ ਧਾਰਮਿਕ ਲਿਟਰੇਚਰ ਤਕਸੀਮ ਕੀਤਾ। ਗੁਰੂ ਨਾਨਕ ਦੇਵ ਮਲਟੀਵਰਸਿਟੀ, ਸੰਸਥਾ ਦੇ ਪ੍ਰਬੰਧਕ ਬੀਬੀ ਜਸਪ੍ਰੀਤ ਕੌਰ ਅਤੇ ਦਵਿੰਦਰ ਸਿੰਘ, ਦਮਨਪ੍ਰੀਤ ਕੌਰ, ਤੇਜਿੰਦਰ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਅਤੇ ਪ੍ਰਚਾਰਕ ਭਾਈ ਕੁਲਦੀਪ ਸਿੰਘ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਇਹ ਸੰਸਥਾ ਬੱਚਿਆਂ ਅਤੇ ਨੌਜਵਾਨ ਵਿਦਿਆਰਥੀਆਂ ਨੂੰ ਸਕੂਲ ਕਾਲਜ ਦੀ ਵਿੱਦਿਆ ਦੇ ਨਾਲ-ਨਾਲ ਧਰਮ ਨਾਲ ਜੋੜਨ ਲਈ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਲਈ ਨਿਰੰਤਰ ਯਤਨਸ਼ੀਲ ਕਾਰਜ ਕਰ ਰਹੀ ਹੈ। ਇਸ ਮੌਕੇ ਗੁਰਪ੍ਰੀਤ ਸਿੰਘ ਆਲਮਗੀਰ, ਡਾਇਰੈਕਟਰ ਰਵਿੰਦਰ ਕੌਰ, ਮਨਿੰਦਰ ਸਿੰਘ, ਪ੍ਰਿੰਸੀਪਲ ਕੁਲਵੰਤ ਕੌਰ, ਰੇਸ਼ਮ ਸਿੰਘ, ਉਪਕਾਰ ਕੌਰ, ਗੁਰਪ੍ਰੀਤ ਕੌਰ, ਬੰਦਨਾ ਸ਼ਰਮਾ, ਹਰਸ਼ਦੀਪ ਕੌਰ ਆਦਿ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ। ­
Ad Position 22
No active advertisement
ਪਿਛਲੀ ਖ਼ਬਰ ਰਾਮਗੜ੍ਹੀਆ ਗਰਲਜ਼ ਕਾਲਜ ’ਚ ਧਾਰਮਿਕ ਸਮਾਗਮ ਦੌਰਾਨ ‘ਸ਼ਬਦ ਨਾਦ’ ਕੀਤਾ ਲੋਕ-ਅਰਪਣ ਅਗਲੀ ਖ਼ਬਰ ਸੀਸੂ ਨੇ ਸੀ.ਬੀ.ਆਈ.ਸੀ. ਚੇਅਰਮੈਨ ਸਾਹਮਣੇ ਉਦਯੋਗਾਂ ਅਤੇ ਐਮ.ਐਸ.ਐਮ.ਈ. ਨਾਲ ਜੁੜੇ ਅਹਿਮ ਮੁੱਦੇ ਉਠਾਏ ਨਿਰਧਾਰਿਤ ਸਮਾਂ-...
Ad Position 24