02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਡੀ . ਏ . ਵੀ . ਪਬਲਿਕ ਸਕੂਲ ਵਿਖੇ ਚੌਕਸੀ ਜਾਗਰੂਕਤਾ ਹਫ਼ਤਾ ਮਨਾਇਆ

ਫੁੱਲਾਂਵਾਲ, 1 ਨਵੰਬਰ (ਮਨਜੀਤ ਸਿੰਘ ਦੁੱਗਰੀ)- ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਸਮਰਪਿਤ ਡੀ. ਏ.

Ad Position 21
No active advertisement
ਅਜੀਤ ਡੈਸਕ 02-11-2026
ਫੁੱਲਾਂਵਾਲ, 1 ਨਵੰਬਰ (ਮਨਜੀਤ ਸਿੰਘ ਦੁੱਗਰੀ)- ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਸਮਰਪਿਤ ਡੀ. ਏ. ਵੀ. ਪਬਲਿਕ ਸਕੂਲ ਪੱਖੋਵਾਲ ਸੜਕ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਵਿਖੇ 26 ਅਕਤੂਬਰ ਤੋਂ 1 ਨਵੰਬਰ, 2026 ਤੱਕ ‘’ਖ਼ੁਸ਼ਹਾਲੀ ਲਈ ਇਮਾਨਦਾਰੀ’’ ਵਿਸ਼ੇ ਤਹਿਤ ਤੇ ਵਿਦਿਆਰਥੀਆਂ ਵਿਚ ਚੰਗੇ ਚਰਿੱਤਰ ਤੇ ਨੈਤਿਕ ਕਦਰਾਂ-ਕੀਮਤਾਂ ਨੂੰ ਵਿਕਸਿਤ ਕਰਨ ਦੇ ਯਤਨ ਵਜੋਂ ਚੌਕਸੀ ਜਾਗਰੂਕਤਾ ਹਫ਼ਤਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਵਲੋਂ ਵੱਖ-ਵੱਖ ਰਚਨਾਤਮਿਕ ਅਤੇ ਗਿਆਨਵਰਧਕ ਗਤੀਵਿਧੀਆਂ ਅਧੀਨ ਲੇਖ ਲੇਖਣ, ਨਾਅਰਾ ਲੇਖਣ, ਪੋਸਟਰ ਅਤੇ ਕਾਰਟੂਨ ਬਣਾਉਣ, ਵਾਦ ਵਿਵਾਦ ਮੁਕਾਬਲਿਆਂ ਅਤੇ ਜਾਗਰੂਕਤਾ ਭਾਸ਼ਣਾਂ ਰਾਹੀਂ ਆਪਣੇ ਵਿਚਾਰ ਪ੍ਰਗਟ ਕੀਤੇ। ਸਕੂਲ ਦੇ ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਚੌਕਸੀ ਜਾਗਰੂਕਤਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਸੀ. ਬੀ. ਐੱਸ. ਈ. ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਸਮਾਜਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਇਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਮਾਨਦਾਰੀ ਸਿਰਫ਼ ਸ਼ਬਦਾਂ ਵਿਚ ਹੀ ਨਹੀਂ, ਸਗੋਂ ਸਾਡੇ ਰੋਜ਼ਾਨਾ ਦੇ ਵਿਹਾਰ ਤੇ ਕੰਮਾਂ ਵਿਚ ਵੀ ਦਿਖਾਈ ਦੇਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਦੀਆਂ ਵਿਦਿਆਰਥਣਾਂ ਨੇ ਕਾਲਜ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਭਾਵਾਧਸ ਵਲੋਂ ਪ੍ਰਗਟ ਦਿਵਸ ਮੌਕੇ ਲੰਗਰ ਲਾਇਆ
Ad Position 24