ਅੰਮ੍ਰਿਤ ਸਾਗਰ ਪਰਿਵਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ
ਲੁਧਿਆਣਾ,1 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰੂ ਸਾਹਿਬ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਜਾਤ-ਪਾਤ, ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉੱਠ ਕੇ ਆਪਸੀ ਇੱਕਜੁੱਟਤਾ ਤੇ ਏਕਤਾ ਦਾ ਉਪਦੇਸ਼ ਦਿੱਤਾ ਉੱਥੇ ਨਾਲ ਹੀ ਦਿਖਾਵੇ ਦੀਆਂ ਰਸਮਾਂ ਰਿਵਾਜ਼ਾਂ ਨੂੰ ਛੱਡ ਕੇ ਮਨੁੱਖ ਨੂੰ ਸੱਚੇ ਦਿਲੋਂ ਪ੍ਰਭੂ ਸਿਮਰਨ ਕਰਨ ਦੀ ਤਾਕੀਦ ਕੀਤੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਗਗਨਦੀਪ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਨੇ ਸਮੁੱਚੇ ਸੰਸਾਰ ਭਰ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਜੋੜਨ ਦਾ ਨਿੱਘਾ ਉਪਰਾਲਾ ਕਰ ਰਹੀ ਪ੍ਰਮੁੱਖ ਮਿਉਜ਼ਿਕ ਕੰਪਨੀ ਅੰਮ੍ਰਿਤ ਸਾਗਰ ਦੇ ਪਰਿਵਾਰ ਵਲੋਂ ਆਪਣੇ ਸਹਿਯੋਗੀ ਸਾਥੀਆਂ ਦੇ ਨਿੱਘੇ ਸਹਿਯੋਗ ਨਾਲ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਲਈ ਲਗਾਏ ਗਏ ਅਤੁੱਟ ਲੰਗਰ ਨੂੰ ਵਰਤਾਉਣ ਲਈ ਸਤਿਗੁਰੂ ਦੇ ਚਰਨਾਂ ਵਿਚ ਅਰਦਾਸ ਕਰਨ ਉਪਰੰਤ ਕੀਤਾ।
ਲੁਧਿਆਣਾ,1 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰੂ ਸਾਹਿਬ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਜਾਤ-ਪਾਤ, ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉੱਠ ਕੇ ਆਪਸੀ ਇੱਕਜੁੱਟਤਾ ਤੇ ਏਕਤਾ ਦਾ ਉਪਦੇਸ਼ ਦਿੱਤਾ ਉੱਥੇ ਨਾਲ ਹੀ ਦਿਖਾਵੇ ਦੀਆਂ ਰਸਮਾਂ ਰਿਵਾਜ਼ਾਂ ਨੂੰ ਛੱਡ ਕੇ ਮਨੁੱਖ ਨੂੰ ਸੱਚੇ ਦਿਲੋਂ ਪ੍ਰਭੂ ਸਿਮਰਨ ਕਰਨ ਦੀ ਤਾਕੀਦ ਕੀਤੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਗਗਨਦੀਪ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਨੇ ਸਮੁੱਚੇ ਸੰਸਾਰ ਭਰ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਜੋੜਨ ਦਾ ਨਿੱਘਾ ਉਪਰਾਲਾ ਕਰ ਰਹੀ ਪ੍ਰਮੁੱਖ ਮਿਉਜ਼ਿਕ ਕੰਪਨੀ ਅੰਮ੍ਰਿਤ ਸਾਗਰ ਦੇ ਪਰਿਵਾਰ ਵਲੋਂ ਆਪਣੇ ਸਹਿਯੋਗੀ ਸਾਥੀਆਂ ਦੇ ਨਿੱਘੇ ਸਹਿਯੋਗ ਨਾਲ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਲਈ ਲਗਾਏ ਗਏ ਅਤੁੱਟ ਲੰਗਰ ਨੂੰ ਵਰਤਾਉਣ ਲਈ ਸਤਿਗੁਰੂ ਦੇ ਚਰਨਾਂ ਵਿਚ ਅਰਦਾਸ ਕਰਨ ਉਪਰੰਤ ਕੀਤਾ। ਇਸ ਦੌਰਾਨ ਭਾਈ ਗਗਨਦੀਪ ਸਿੰਘ ਨੇ ਅੰਮ੍ਰਿਤ ਸਾਗਰ ਕੰਪਨੀ ਦੇ ਡਾਇਰੈਕਟਰ ਬਲਬੀਰ ਸਿੰਘ ਭਾਟੀਆ, ਕਰਨਪ੍ਰੀਤ ਸਿੰਘ ਭਾਟੀਆ ਅਤੇ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਵੱਲੋਂ ਪੂਰੀ ਸੇਵਾ ਭਾਵਨਾ ਦੇ ਨਾਲ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਆਪਣੇ ਗ੍ਰਹਿ ਵਿਖੇ ਲੰਗਰ ਲਗਾਉਣ ਦੀ ਸੇਵਾ ਕਰਨਾ, ਸੇਵਾ ਦੇ ਸਕੰਲਪ ਨਾਲ ਜੁੜਨ ਦੀ ਪ੍ਰਤੱਖ ਮਿਸਾਲ ਹੈ। ਇਸ ਮੌਕੇ ਸੁਰਜੀਤ ਸਿੰਘ ਬੱਗਾ, ਦਵਿੰਦਰ ਸਿੰਘ ਨਾਮਧਾਰੀ, ਪਰਮਜੀਤ ਕੌਰ, ਮਨਮੋਹਨਜੀਤ ਕੌਰ, ਮੰਜੀਤ ਸਿੰਘ ਖ਼ਾਲਸਾ, ਉੱਤਮਜੀਤ ਸਿੰਘ ਸਲੂਜਾ, ਦਾਨ ਸਿੰਘ, ਅਮਰਜੀਤ ਕੌਰ, ਰਣਜੀਤ ਸਿੰਘ ਰਿੰਕੂ, ਇੰਦਰਬੀਰ ਸਿੰਘ ਬੱਤਰਾ, ਜਗਤਾਰ ਸਿੰਘ, ਰਤਨ ਸਿੰਘ, ਜੈਸਮੀਨ ਕੌਰ, ਹਰਬਿੰਦਰ ਸਿੰਘ, ਕਰਨਪ੍ਰੀਤ ਸਿੰਘ ਭਾਟੀਆ, ਸਾਜ਼ ਕੌਰ, ਨਿਵਾਜ਼ ਸਿੰਘ ਭਾਟੀਆ, ਮਨਦੀਪ ਸਿੰਘ ਸਿੱਧੂ ਤੇ ਹੋਰ ਹਾਜ਼ਰ ਸਨ।