02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸੁਖਮਨੀ ਸਾਹਿਬ ਜੀ ਦੀ ਚੱਲ ਰਹੀ ਲੜੀਵਾਰ ਕਥਾ ਦੀ ਵਿਆਖਿਆ ਸੁਣ ਕੇ ਸੰਗਤਾਂ ਹੋਈਆਂ ਨਿਹਾਲ

ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁਗਰੀ ਵਿਖੇ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਸੁਖਮਨੀ ਸਾਹਿਬ ਜੀ ਦੀ ਚੱਲ ਰਹੀ ਲੜੀਵਾਰ ਕਥਾ ਦੀ ਵਿਆਖਿਆ ਕਰਵਾਈ ਗਈ। ਇਸ ਸਮਾਗਮ ਦੌਰਾਨ ਗੁਰਦੁਆਰਾ ਨਾਨਕ ਪਿਆਊ (ਦਿੱਲੀ) ਦੇ ਹੈੱਡ ਗ੍ਰੰਥੀ ਗਿਆਨੀ ਵਿਜੈਤਰ ਸਿੰਘ ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰੀ ਤੇ ਸੰਗਤਾਂ ਨੂੰ ਪਾਵਨ ਬਾਣੀ ਦੀ ਵਿਆਖਿਆ ਸਰਵਣ ਕਰਵਾ ਕੇ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 02-11-2026
ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁਗਰੀ ਵਿਖੇ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਸੁਖਮਨੀ ਸਾਹਿਬ ਜੀ ਦੀ ਚੱਲ ਰਹੀ ਲੜੀਵਾਰ ਕਥਾ ਦੀ ਵਿਆਖਿਆ ਕਰਵਾਈ ਗਈ। ਇਸ ਸਮਾਗਮ ਦੌਰਾਨ ਗੁਰਦੁਆਰਾ ਨਾਨਕ ਪਿਆਊ (ਦਿੱਲੀ) ਦੇ ਹੈੱਡ ਗ੍ਰੰਥੀ ਗਿਆਨੀ ਵਿਜੈਤਰ ਸਿੰਘ ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰੀ ਤੇ ਸੰਗਤਾਂ ਨੂੰ ਪਾਵਨ ਬਾਣੀ ਦੀ ਵਿਆਖਿਆ ਸਰਵਣ ਕਰਵਾ ਕੇ ਨਿਹਾਲ ਕੀਤਾ। ਕਥਾ ਵਿਚਾਰਾਂ ਦੀ ਸਾਂਝ ਪਾਉਂਦਿਆਂ ਗਿਆਨੀ ਬੱਚਿਤਰ ਸਿੰਘ ਨੇ ਕਿਹਾ ਕਿ ਸੰਸਾਰ ਵਿਚ ਮਾਤਾ ਗਰੀਬ ਹੋ ਸਕਦੀ ਹੈ, ਪਿਓ ਗਰੀਬ ਹੋ ਸਕਦਾ ਹੈ, ਪਰ ਉਨ੍ਹਾਂ ਦਾ ਆਪਣੀ ਔਲਾਦ ਪ੍ਰਤੀ ਪਿਆਰ ਕਦੇ ਗ਼ਰੀਬ ਨਹੀਂ ਹੁੰਦਾ। ਉਨ੍ਹਾਂ ਗੁਰਬਾਣੀ ਦੀਆਂ ਉਦਾਹਰਣਾਂ ਰਾਹੀਂ ਸੰਗਤਾਂ ਨੂੰ ਸਮਝਾਇਆ ਕਿ ਗੁਰੂ ਸਾਹਿਬ ਸਾਨੂੰ ਜੀਵਨ ਜਿਊਣ ਦੀ ਸਹੀ ਸੇਧ ਬਖ਼ਸ਼ਦੇ ਹਨ ਅਤੇ ਆਪਣੇ ਬੱਚਿਆਂ ਵਾਂਗ ਸੰਭਾਲਦੇ ਹਨ। ਇਸ ਮੌਕੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਗੁਰਦੀਪ ਸਿੰਘ ਕਾਲੜਾ, ਜਗਮੋਹਨ ਸਿੰਘ, ਤਜਿੰਦਰ ਸਿੰਘ ਤੇ ਸਰਬਜੀਤ ਸਿੰਘ ਝੱਗਰ ਨੇ ਗਿਆਨੀ ਬੱਚਿਤਰ ਸਿੰਘ ਨੂੰ ਸਿਰੋਪਾਓ ਤੇ ਵਿਸ਼ੇਸ਼ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਅਖ਼ੀਰ ਵਿਚ ਮੁੱਖ ਸੇਵਾਦਾਰ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਚੇਅਰਮੈਨ ਬਲਜੀਤ ਸਿੰਘ ਸੇਠੀ, ਗੁਰਦੀਪ ਸਿੰਘ ਕਾਲੜਾ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਯਸ਼ਪਾਲ ਸਿੰਘ, ਬਲਵੀਰ ਸਿੰਘ, ਵਰਿੰਦਰ ਮੋਹਨ ਸਿੰਘ, ਚਰਨਜੀਤ ਸਿੰਘ ਪਾਇਲ, ਹਰਪਾਲ ਸਿੰਘ, ਤਰਲੋਕ ਸਿੰਘ, ਤਰਲੋਕ ਸਿੰਘ ਸੱਚਦੇਵਾ, ਕਿਰਪਾਲ ਸਿੰਘ ਕਾਲੜਾ ਤੇ ਮਲਕੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਲਾਨਾ ਗੁਰਮਤਿ ਸਮਾਗਮ 9 ਨੂੰ ਅਗਲੀ ਖ਼ਬਰ ਕਾਂਗਰਸ ਦੀ ਰੈਲੀ ਸਬੰਧੀ ਬੈਂਸ ਭਰਾਵਾਂ ਨੇ ਅਹੁਦੇਦਾਰਾਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ
Ad Position 24