02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਨਵੰਬਰ ’84 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅਰਦਾਸ ਸਮਾਗਮ ਕਰਵਾਇਆ

ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਨਵੰਬਰ 84 ਦਾ ਸਿੱਖ ਕਤਲੇਆਮ ਸ਼ਪੱਸ਼ਟ ਰੂਪ ਵਿਚ ਮਨੁੱਖਤਾ ਦਾ ਕਤਲੇਆਮ ਸੀ, ਜਿਸ ਦਾ ਇਨਸਾਫ਼ 42 ਸਾਲ ਦੇ ਬਾਅਦ ਵੀ ਪੀੜਤ ਪਰਿਵਾਰਾਂ ਨੂੰ ਨਹੀਂ ਮਿਲ ਸਕਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਸੁਸਾਇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਨਵੰਬਰ 84 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਅਰਦਾਸ ਸਮਾਗਮ ਦੌਰਾਨ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ।

Ad Position 21
No active advertisement
ਅਜੀਤ ਡੈਸਕ 02-11-2026
ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਨਵੰਬਰ 84 ਦਾ ਸਿੱਖ ਕਤਲੇਆਮ ਸ਼ਪੱਸ਼ਟ ਰੂਪ ਵਿਚ ਮਨੁੱਖਤਾ ਦਾ ਕਤਲੇਆਮ ਸੀ, ਜਿਸ ਦਾ ਇਨਸਾਫ਼ 42 ਸਾਲ ਦੇ ਬਾਅਦ ਵੀ ਪੀੜਤ ਪਰਿਵਾਰਾਂ ਨੂੰ ਨਹੀਂ ਮਿਲ ਸਕਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਸੁਸਾਇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਨਵੰਬਰ 84 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਅਰਦਾਸ ਸਮਾਗਮ ਦੌਰਾਨ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਇਸ ਤੋ ਪਹਿਲਾਂ ਆਯੋਜਿਤ ਕੀਤੇ ਗਏ ਅਰਦਾਸ ਸਮਾਗਮ ਅੰਦਰ ਆਪਣੀ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਮਿੰਦਰ ਸਿੰਘ ਸਿੰਘਾਪੁਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਤੰਤੀ ਸਾਜਾਂ ਰਾਹੀਂ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘਤੇ ਉਨ੍ਹਾਂ ਦੇ ਸਾਥੀਆਂ ਵਲੋਂ ਸਾਝੇ ਤੌਰ ‘ਤੇ ਭਾਈ ਗੁਰਮਿੰਦਰ ਸਿੰਘ ਸਿੰਘਾਪੁਰ ਤੇ ਉਨ੍ਹਾਂ ਦੇ ਕੀਰਤਨੀ ਜਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ। ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ ਪ੍ਰਿਤਪਾਲ ਸਿੰਘ,ਮਨਜੀਤ ਸਿੰਘ ਟੋਨੀ ,ਬਲਜੀਤ ਸਿੰਘ ਦੂਆ, ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ,ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ ,ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ‘ਤੇ ਹਾਜ਼ਰ ਸਨ!
Ad Position 22
No active advertisement
ਪਿਛਲੀ ਖ਼ਬਰ ਹਲਕਾ ਗਿੱਲ ’ ਚ ਵਿਧਾਇਕ ਸੰਗੋਵਾਲ ਦੀ ਟਿਕਟ ਨੂੰ ਲੈ ਕੇ ਛਿੜੀ ਖੁੰਢ ਚਰਚਾ ...! ਅਗਲੀ ਖ਼ਬਰ ਅਜੀਤ, ਜਲੰਧਰ ਵਾਤਾਵਰਨ ਨੂੰ ਸ਼ੁੱਧ ਤੇ ਸਾਫ ਰੱਖਣ ਲਈ ਲੁਧਿਆਣਾ ਵਾਸੀ ਗ੍ਰੀਨ ਦੀਵਾਲ਼ੀ ਮਨਾਉਣ - ਸਲੂਜਾ
Ad Position 24