01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

‘ ਆਪ ’ ਸਰਕਾਰ ਨੂੰ ਸਬਕ ਸਿਖਾਉਣ ਲਈ ਵੋਟਰ ਚੋਣ ਜ਼ਾਬਤੇ ਦੀ ਉਡੀਕ ’ ਚ - ਸ਼ਿਵਾਲਿਕ

ਇਯਾਲੀ/ਥਰੀਕੇ, 1 ਨਵੰਬਰ (ਮਨਜੀਤ ਸਿੰਘ ਦੁੱਗਰੀ)- ਰੰਗਲਾ ਪੰਜਾਬ ਬਣਾਉਣ ਤੇ ਇਮਾਨਦਾਰੀ ਦਾ ਢੰਡੋਰਾ ਪਿੱਟ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਸਾਬਤ ਹੋ ਰਹੀ ਹੈ। ਪੰਜਾਬ ਦੇ ਵੋਟਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਬਕ ਸਿਖਾਉਣ ਲਈ ਚੋਣ ਜ਼ਾਬਤਾ ਲੱਗਣ ਦੀ ਉਡੀਕ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 02-11-2026
ਇਯਾਲੀ/ਥਰੀਕੇ, 1 ਨਵੰਬਰ (ਮਨਜੀਤ ਸਿੰਘ ਦੁੱਗਰੀ)- ਰੰਗਲਾ ਪੰਜਾਬ ਬਣਾਉਣ ਤੇ ਇਮਾਨਦਾਰੀ ਦਾ ਢੰਡੋਰਾ ਪਿੱਟ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਸਾਬਤ ਹੋ ਰਹੀ ਹੈ। ਪੰਜਾਬ ਦੇ ਵੋਟਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਬਕ ਸਿਖਾਉਣ ਲਈ ਚੋਣ ਜ਼ਾਬਤਾ ਲੱਗਣ ਦੀ ਉਡੀਕ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਹਲਕਾ ਗਿੱਲ ਤੋਂ ਇੰਚਾਰਜ ਅਤੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਫਲਾਵਰ ਇਨਕਲੇਵ ਪੰਚਾਇਤ ਅਧੀਨ ਆਉਂਦੇ ਗੁਰੂ ਅੰਗਦ ਦੇਵ ਨਗਰ ਵਿਖੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰਧਾਨ ਮਾਨ ਸਿੰਘ ਫੁੱਲਾਂਵਾਲ ਅਤੇ ਪ੍ਰਧਾਨ ਤਾਵਿੰਦਰ ਸਿੰਘ ਟਾਰਜਨ ਦੇ ਸਹਿਯੋਗ ਨਾਲ ਕਰਵਾਈ ਗਈ ਮੀਟਿੰਗ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਕੀਤੇ ਜਾ ਰਹੇ ਦਾਅਵੇ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ, ਨਸ਼ਿਆਂ ਕਾਰਨ ਨਿੱਤ ਦਿਨ ਘਰਾਂ ਦੇ ਚਿਰਾਗ ਬੁੱਝ ਰਹੇ ਹਨ। ਪੰਜਾਬ ਦੇ ਲੋਕ ਹੁਣ ਸਰਕਾਰ ਦੇ ਲਾਰਿਆਂ ਦੀ ਬਜਾਏ ਜਵਾਬਦੇਹੀ ਚਾਹੁੰਦੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਪਣੀ ਵੋਟ ਦੀ ਤਾਕਤ ਨਾਲ ਸਰਕਾਰ ਨੂੰ ਜਵਾਬ ਦੇਣਗੇ। ਇਸ ਮੌਕੇ ਸਰਕਲ ਪ੍ਰਧਾਨ ਕੰਵਲਜੀਤ ਸਿੰਘ ਥਰੀਕੇ, ਸੰਤੋਖ ਸਿੰਘ ਸੈਣੀ ਰਿਟਾਇਰਡ ਡੀ.ਐੱਸ.ਪੀ., ਵਾਈਸ ਪ੍ਰਧਾਨ ਦਵਿੰਦਰ ਮਿੱਤਲ, ਮਲਵਿੰਦਰ ਸਿੰਘ ਸੇਖੋਂ, ਸੌਰਵ ਰਲਹਨ, ਦਵਿੰਦਰ ਐਰੀ, ਕੁਲਵਿੰਦਰ ਸਿੰਘ ਲਿੱਟ, ਭੁਪਿੰਦਰ ਸਿੰਘ ਕੜਵਲ, ਸੰਜੀਵ ਸ਼ਰਮਾ, ਗੌਰਵ ਬਿੱਟੂ ਮਾਨਕਵਾਲ, ਸ਼ਾਮ ਲਾਲ ਡੋਗਰਾ, ਲੱਕੀ ਕਪੂਰ, ਰੋਬਿਨ ਮਿੱਤਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਲੋਨੀ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੇਲ੍ਹ ’ਚੋਂ ਨਸ਼ੀਲੇ ਪਦਾਰਥ ਤੇ ਮੋਬਾਈਲ ਬਰਾਮਦ ਅਗਲੀ ਖ਼ਬਰ ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਸਮਾਗਮ ਕਰਵਾਏ
Ad Position 24