01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਮਨਜੀਤ ਸਿੰਘ ਜੀ . ਕੇ . ਨੇ ਭਾਜਪਾ ਆਗੂ ਟਿੱਕਾ ਨਾਨ ਕੀਤੀ ਮੁਲਾਕਾਤ

ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਬ) ਦਿੱਲੀ ਦੇ ਪ੍ਰਧਾਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ.

Ad Position 21
No active advertisement
ਅਜੀਤ ਡੈਸਕ 02-11-2026
ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਬ) ਦਿੱਲੀ ਦੇ ਪ੍ਰਧਾਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅੱਜ ਭਾਜਪਾ ਦੇ ਸੀਨੀਅਰ ਆਗੂ ਤੇ ਪੰਜਾਬ ਮੀਡੀਅਮ ਉਦਯੋਗ ਤੇ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਦੇ ਗ੍ਰਹਿ ਵਿਖੇ ਪਹੁੰਚੇ। ਉੱਥੇ ਉਹਨਾਂ ਟਿੱਕਾ ਨਾਲ ਵਿਸ਼ੇਸ਼ ਮੁਲਾਕਾਤ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਦੋਨਾਂ ਆਗੂਆਂ ਵਲੋਂ ਪੰਜਾਬ ਵਿਚ ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਗੱਲਬਾਤ ਦੌਰਾਨ ਜੀ. ਕੇ. ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਤ ਬੇਹੱਦ ਬਦਤਰ ਬਣ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਪਾਸੇ ਕਰਜ਼ੇ ਦੀ ਮਾਰ ਹੇਠ ਦੱਬ ਚੁੱਕਿਆ ਹੈ। ਦੂਸਰੇ ਪਾਸੇ ਨਸ਼ਿਆਂ ਅਤੇ ਗੈਂਗਸਟਰਵਾਦ ਨੇ ਪੂਰੀ ਦੁਨੀਆਂ ਵਿਚ ਪੰਜਾਬ ਨੂੰ ਬਦਨਾਮ ਕਰ ਦਿੱਤਾ ਹੈ। ਪੰਜਾਬ ਦੀ ਮੌਜੂਦਾ ਹਾਲਤ ਬੇਹੱਦ ਚਿੰਤਾਜਨਕ ਬਣੀ ਹੋਈ ਹੈ। ਟਿੱਕਾ ਨੇ ਇਸ ਮਿਲਣੀ ਨੂੰ ਪਰਿਵਾਰਿਕ ਮਿਲਣੀ ਦੱਸਦੇ ਕਿਹਾ ਕਿ ਉਨ੍ਹਾਂ ਦੇ ਸ. ਜੀ. ਕੇ. ਨਾਲ ਪਿਛਲੇ ਕਾਫੀ ਸਮੇਂ ਤੋਂ ਗੂੜੇ ਸੰਬੰਧ ਹਨ। ਉਨ੍ਹਾਂ ਇਸ ਨੂੰ ਰਾਜਸੀ ਮੀਟਿੰਗ ਹੋਣ ਤੋਂ ਵੀ ਇਨਕਾਰ ਕੀਤਾ । ਇਸ ਮੌਕੇ ਸ੍ਰੀ ਟਿੱਕਾ ਤੇ ਉਨਾਂ ਦੇ ਪਰਿਵਾਰ ਵੱਲੋਂ ਸ. ਜੀ. ਕੇ. ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਿਰਜਣਧਾਰਾ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਡੀ . ਸੀ . ਵਲੋਂ ਗਿਣਤੀ ਕੇਂਦਰਾਂ ਤੇ ਈ . ਵੀ . ਐੱਮ . ਸਟਰਾਂਗ ਰੂਮਾਂ ਦਾ ਨਿਰੀਖਣ
Ad Position 24