03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੰਯੁਕਤ ਕਿਸਾਨ ਮੋਰਚਾ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਲੁਧਿਆਣਾ, 2 ਨਵੰਬਰ (ਜਸਵਿੰਦਰ ਸਿੰਘ)- ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਲੁਧਿਆਣਾ ਵਲੋਂ ਕਿਸਾਨਾਂ ਦੀਆਂ ਅਧੂਰੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬੀ.

Ad Position 21
No active advertisement
ਅਜੀਤ ਡੈਸਕ 03-11-2026
ਲੁਧਿਆਣਾ, 2 ਨਵੰਬਰ (ਜਸਵਿੰਦਰ ਸਿੰਘ)- ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਲੁਧਿਆਣਾ ਵਲੋਂ ਕਿਸਾਨਾਂ ਦੀਆਂ ਅਧੂਰੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬੀ.ਕੇ.ਯੂ. ਰਾਜੇਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਕੋਟ ਪਨੈਚ ਨੇ ਦੱਸਿਆ ਕਿ ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਲਿਆਂਦੀ ਗਈ ਪੰਜਾਬ ਕਿਸਾਨ ਕਰੈਡਿਟ ਕਾਰਡ ਨੀਤੀ 2026 ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਨਵੀਂ ਨੀਤੀ ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਦੇ ਹਿਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਸਹਿਕਾਰਤਾ ਦੇ ਬੁਨਿਆਦੀ ਸਿਧਾਂਤਾਂ ਦੇ ਉਲਟ ਹੈ ਤੇ ਇਸ ਨਾਲ ਪਹਿਲਾਂ ਹੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੀ ਕਿਸਾਨੀ ਅਤੇ ਸਹਿਕਾਰੀ ਸਭਾਵਾਂ ਨੂੰ ਹੋਰ ਨੁਕਸਾਨ ਹੋਵੇਗਾ। ਇਸ ਦੌਰਾਨ ਡਿਪਟੀ ਰਜਿਸਟਰਾਰ ਖ਼ੁਦ ਪ੍ਰਦਰਸ਼ਨ ਵਾਲੀ ਥਾਂ ‘ਤੇ ਪਹੁੰਚੇ ਅਤੇ ਕਿਸਾਨ ਆਗੂਆਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ। ਉਨ੍ਹਾਂ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿਵਾਇਆ। ਸਟੇਜ ਦੀ ਕਾਰਵਾਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਸਿੱਧੂ ਵਲੋਂ ਚਲਾਈ ਗਈ। ਇਸ ਮੌਕੇ ਸੁਖਵਿੰਦਰ ਸਿੰਘ ਭੱਟੀਆਂ ਮੀਤ ਪ੍ਰਧਾਨ ਪੰਜਾਬ ਬੀ.ਕੇ.ਯੂ. ਰਾਜੇਵਾਲ, ਵਰਿਆਮ ਸਿੰਘ ਭਰੋਵਾਲ ਸਹਿਕਾਰੀ ਸਭਾਵਾਂ ਜ਼ਿਲ੍ਹਾ ਪ੍ਰਧਾਨ, ਜਗਤਾਰ ਸਿੰਘ ਦੇਹਡਕਾ ਬੀ.ਕੇ.ਯੂ. ਡਕੌਂਦਾ ਧਨੇਰ, ਸੀਨੀਅਰ ਆਗੂ ਅਜਮੇਰ ਸਿੰਘ ਮੇਹਲੋਂ, ਤਰਸੇਮ ਸਿੰਘ ਬੱਗੂਵਾਲ ਡਕੌਂਦਾ ਧਨੇਰ, ਪੰਜਾਬ ਯੂਨੀਵਰਸਿਟੀ ਵਲੋਂ ਰਜਿੰਦਰ ਸਿੰਘ, ਰਾਜਵੀਰ ਸਿੰਘ ਮੀਤ ਪ੍ਰਧਾਨ ਪੰਜਾਬ ਬੀ.ਕੇ.ਯੂ. ਬੁਰਜਗਿੱਲ, ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਜ਼ਿਲ੍ਹਾ ਪ੍ਰਧਾਨ ਬੀ.ਕੇ.ਯੂ. ਡਕੌਂਦਾ ਬੁਰਜਗਿੱਲ, ਹਰਬਖਸੀਸ ਸਿੰਘ ਰਾਏ ਚੱਕ ਭਾਈਕਾ ਤੇ ਮਨਜਿੰਦਰ ਸਿੰਘ ਮੋਰ ਕਰੀਮਾਂ ਜ਼ਿਲ੍ਹਾ ਮੀਤ ਪ੍ਰਧਾਨ ਬੀ.ਕੇ.ਯੂ. ਡਕੌਂਦਾ ਬੁਰਜਗਿੱਲ ਨੇ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਐਚ . ਵੀ . ਐਮ . ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਦੌਰਾ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਖਿਲਾਫ਼ ਇਤਰਾਜ਼ਯੋਗ ਟਿੱਪਣੀਆਂ ਤੇ ਬਲੈਕਮੇਲ ਕਰਨ ਦੇ ਮਾਮਲੇ ’ ਚ ਬਾਬਾ ਬਰਗਰਾਂ ਵਾਲਾ ਖਿਲ...
Ad Position 24