03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪ੍ਰਵਾਸੀ ਮਜ਼ਦੂਰਾਂ ਦੀ ਕੁੱਟਮਾਰ ਕਰਨ ਵਾਲੇ ਨਿਹੰਗ ਸਿੰਘਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਦਰ ਦੀ ਪੁਲਿਸ ਨੇ ਪ੍ਰਵਾਸੀ ਮਜ਼ਦੂਰਾਂ ਦੀ ਕੁੱਟਮਾਰ ਕਰਨ ਵਾਲੇ ਨਿਹੰਗ ਸਿੰਘਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਹਰਪ੍ਰੀਤ ਸਿੰਘ ਵਾਸੀ ਪਿੰਡ ਗਿੱਲ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਨਿਹੰਗ ਮਨੀ ਸਿੰਘ ਅਤੇ ਹੈਪੀ ਸਿੰਘ ਵਾਸੀ ਪਿੰਡ ਗਿੱਲ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 03-11-2026
ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਦਰ ਦੀ ਪੁਲਿਸ ਨੇ ਪ੍ਰਵਾਸੀ ਮਜ਼ਦੂਰਾਂ ਦੀ ਕੁੱਟਮਾਰ ਕਰਨ ਵਾਲੇ ਨਿਹੰਗ ਸਿੰਘਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਹਰਪ੍ਰੀਤ ਸਿੰਘ ਵਾਸੀ ਪਿੰਡ ਗਿੱਲ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਨਿਹੰਗ ਮਨੀ ਸਿੰਘ ਅਤੇ ਹੈਪੀ ਸਿੰਘ ਵਾਸੀ ਪਿੰਡ ਗਿੱਲ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਬੀਤੇ ਦਿਨ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਦੇਖੀ, ਜਿਸ ਵਿਚ ਕਥਿਤ ਦੋਸ਼ੀ ਪ੍ਰਵਾਸੀ ਮਜ਼ਦੂਰਾਂ ਦੀ ਕੁੱਟਮਾਰ ਕਰ ਰਹੇ ਹਨ। ਉਸ ਨੇ ਦੋਸ਼ ਲਗਾਇਆ ਕਿ ਇਹ ਕਥਿਤ ਦੋਸ਼ੀ ਕੁੱਝ ਅਸਮਾਜਿਕ ਗਤੀਵਿਧੀਆਂ ਵਿਚ ਵੀ ਸ਼ਾਮਿਲ ਹਨ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਪੁਲਿਸ ਨੇ ਤਲਵਿੰਦਰ ਸਿੰਘ ਵਾਸੀ ਸਾਹਨੇਵਾਲ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 24 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ। ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਪੁਲਿਸ ਨੇ ਗੁਰਚਰਨ ਸਿੰਘ ਵਾਸੀ ਕ੍ਰਿਸ਼ਨਾ ਨਗਰ ਦੀ ਸ਼ਿਕਾਇਤ ’ਤੇ ਰਵਨੀਤ ਮਠਾੜੂ ਪਤਨੀ ਜਗਤਾਰ ਸਿੰਘ ਮਠਾੜੂ ਉਸ ਦੇ ਪਤੀ ਜਗਤਾਰ ਸਿੰਘ ਮਠਾੜੂ ਅਤੇ ਹਰਵਿੰਦਰ ਸਿੰਘ ਮਠਾੜੂ ਵਾਸੀ ਚਿਮਨੀ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਮਨਦੀਪ ਕੌਰ ਵਿਦੇਸ਼ ਜਾਣ ਦੀ ਇੱਛੁਕ ਸੀ ਅਤੇ ਇਸ ਲਈ ਉਹ ਉਕਤ ਕਥਿਤ ਦੋਸ਼ੀਆਂ ਨੂੰ ਮਿਲਿਆ। ਕਥਿਤ ਦੋਸ਼ੀਆਂ ਨੇ ਉਸ ਦੀ ਲੜਕੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 14 ਲੱਖ ਦੀ ਨਗਦੀ ਲੈ ਲਈ, ਪਰ ਨਾ ਤਾਂ ਵਿਦੇਸ਼ ਭੇਜਿਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ, ਜਿਸ ’ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਔਰਤ ਦੀ ਕੁੱਟਮਾਰ ਪੁਲਿਸ ਨੇ ਪਲਵਿੰਦਰ ਕੌਰ ਵਾਸੀ ਪ੍ਰੇਮ ਨਗਰ ਦੀ ਸ਼ਿਕਾਇਤ ’ਤੇ ਉਸ ਦੇ ਗੁਆਂਢੀ ਅਮਿਤ ਟੰਡਨ ਵਾਸੀ ਹੈਬੋਵਾਲ ਕਲਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਆਵਾਰਾ ਕੁੱਤਿਆਂ ਵਲੋਂ ਉਕਤ ਕਥਿਤ ਦੋਸ਼ੀ ਦੇ ਘਰ ਦੇ ਬਾਹਰ ਗੰਦਗੀ ਫੈਲਾਈ ਗਈ ਸੀ, ਪਰ ਕਥਿਤ ਦੋਸ਼ੀ ਇਹ ਦੋਸ਼ ਉਨ੍ਹਾਂ ਦੇ ਪਾਲਤੂ ਕੁੱਤੇ ’ਤੇ ਲਗਾ ਰਿਹਾ ਸੀ। ਇਸ ਮਾਮਲੇ ਨੂੰ ਲੈ ਕੇ ਕਥਿਤ ਦੋਸ਼ੀ ਉਸ ਨਾਲ ਉਲਝ ਪਿਆ ਅਤੇ ਉਸ ਦੀ ਕੁੱਟਮਾਰ ਕਰਨ ਲੱਗ ਪਿਆ। ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਪੁਲਿਸ ਨੇ ਓਂਕਾਰ ਸਿੰਘ ਗਰਚਾ ਵਾਸੀ ਪਿੰਡ ਮੁਜਾਰਾ ਦੀ ਸ਼ਿਕਾਇਤ ’ਤੇ ਜਗਮੋਹਨ ਸਿੰਘ ਵਾਸੀ ਪਿੰਡ ਰਾਮਗੜ੍ਹ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਦਾਜ ਦਾ ਮਾਮਲਾ ਪੁਲਿਸ ਨੇ ਬਚਿੱਤਰ ਸਿੰਘ ਵਾਸੀ ਸਾਈਆਂ ਕਲਾਂ ਦੀ ਸ਼ਿਕਾਇਤ ’ਤੇ ਮਾਨਵ ਜੋਤ ਸਿੰਘ ਉਸ ਦੀ ਮਾਂ ਕਮਲਜੀਤ ਕੌਰ ਵਾਸੀ ਪਿੰਡ ਕਾਲਖ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਜਸਪ੍ਰੀਤ ਕੌਰ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਨਾਲ ਹੋਈ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਕਥਿਤ ਦੋਸ਼ੀਆਂ ਨੇ ਉਸ ਨੂੰ ਦਾਜ ਖ਼ਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬੀਤੇ ਦਿਨ ਕੁੱਟ ਮਾਰ ਕੇ ਘਰੋਂ ਬਾਹਰ ਕੱਢ ਦਿੱਤਾ, ਜਿਸ ’ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ ’ ਚ ਗ਼ਰੀਬ ਦੁਕਾਨਦਾਰਾਂ ਨੂੰ ਤੰਗ ਕਰਨਾ ਬੰਦ ਕਰੇ ਨਗਰ ਨਿਗਮ - ਮੌਦਗਿਲ ਅਗਲੀ ਖ਼ਬਰ ਸੱਤਿਆ ਭਾਰਤੀ ਸਕੂਲ ਹਸੈਨਪੁਰਾ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ
Ad Position 24