03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਤਿਉਹਾਰਾਂ ਦੇ ਸੀਜ਼ਨ ’ ਚ ਗ਼ਰੀਬ ਦੁਕਾਨਦਾਰਾਂ ਨੂੰ ਤੰਗ ਕਰਨਾ ਬੰਦ ਕਰੇ ਨਗਰ ਨਿਗਮ - ਮੌਦਗਿਲ

ਲੁਧਿਆਣਾ, 2 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਨਗਰ ਨਿਗਮ ਵਲੋਂ ਛੋਟੇ ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ’ਤੇ ਨਾਰਾਜ਼ਗੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਸਮਾਂ ਛੋਟੇ ਵਪਾਰੀਆਂ ਲਈ ਸਾਲ ਦੀ ਕਮਾਈ ਦਾ ਅਹਿਮ ਮੌਕਾ ਹੁੰਦਾ ਹੈ।

Ad Position 21
No active advertisement
ਅਜੀਤ ਡੈਸਕ 03-11-2026
ਲੁਧਿਆਣਾ, 2 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਨਗਰ ਨਿਗਮ ਵਲੋਂ ਛੋਟੇ ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ’ਤੇ ਨਾਰਾਜ਼ਗੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਸਮਾਂ ਛੋਟੇ ਵਪਾਰੀਆਂ ਲਈ ਸਾਲ ਦੀ ਕਮਾਈ ਦਾ ਅਹਿਮ ਮੌਕਾ ਹੁੰਦਾ ਹੈ। ਅਜਿਹੇ ਸਮੇਂ ਉਨ੍ਹਾਂ ਨੂੰ ਰਾਹਤ ਦੇਣ ਦੀ ਬਜਾਏ ਪਰੇਸ਼ਾਨ ਕਰਨਾ ਮੰਦਭਾਗਾ ਹੈ। ਮੌਦਗਿਲ ਨੇ ਕਿਹਾ ਕਿ ਸੋਮਵਾਰ ਨੂੰ ਘੁਮਾਰ ਮੰਡੀ ਵਿਚ ਦੁਕਾਨਦਾਰਾਂ ਦਾ ਸਾਮਾਨ ਚੁੱਕਣ ਅਤੇ ਭਾਰੀ ਜੁਰਮਾਨਿਆਂ ਦੀਆਂ ਰਸੀਦਾਂ ਕੱਟਣ ਦੀ ਕਾਰਵਾਈ ਕੀਤੀ ਗਈ, ਜਿਸ ਕਾਰਨ ਛੋਟੇ ਵਪਾਰੀਆਂ ਵਿਚ ਰੋਸ ਪੈਦਾ ਹੋ ਰਿਹਾ ਹੈ। ਉਨ੍ਹਾਂ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਤਿਉਹਾਰਾਂ ਦੇ ਦਿਨਾਂ ਵਿਚ ਗ਼ਰੀਬ ਦੁਕਾਨਦਾਰਾਂ ਅਤੇ ਰੇਹੜੀ- ਫੜ੍ਹੀ ਵਾਲਿਆਂ ਪ੍ਰਤੀ ਮਨੁੱਖੀ ਰਵੱਈਆ ਅਪਣਾਇਆ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਲੁਧਿਆਣਾ ਵਲੋਂ ਇਸ ਮਾਮਲੇ ਸਬੰਧੀ ਜਲਦ ਹੀ ਨਗਰ ਨਿਗਮ ਦੇ ਉਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਛੋਟੇ ਵਪਾਰੀਆਂ ਨੂੰ ਰਾਹਤ ਦੇਣ ਦੀ ਮੰਗ ਰੱਖੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਫ਼ੈਕਟਰੀ ਮਾਲਕਾਂ ਤੋਂ ਦੁਖੀ ਹੋ ਕੇ ਲੇਖਾਕਾਰ ਨੇ ਕੀਤੀ ਖ਼ੁਦਕੁਸ਼ੀ , ਮਾਲਕ ਪਿਓ ਪੁੱਤਰ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪ੍ਰਵਾਸੀ ਮਜ਼ਦੂਰਾਂ ਦੀ ਕੁੱਟਮਾਰ ਕਰਨ ਵਾਲੇ ਨਿਹੰਗ ਸਿੰਘਾਂ ਖ਼ਿਲਾਫ਼ ਕੇਸ ਦਰਜ
Ad Position 24