03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੇਫ ਸਿਟੀ ਕੈਮਰਿਆਂ ਦੇ ਬਕਸੇ ’ ਚੋਂ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਕੇਸ ਦਰਜ

ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਰੋੜਾ ਕੱਟ ਨੇੜੇ ਸੇਫ ਸਿਟੀ ਕੈਮਰਿਆਂ ਦੇ ਬਕਸੇ ਵਿਚੋਂ ਚੋਰਾਂ ਵਲੋਂ ਸਾਮਾਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 03-11-2026
ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਰੋੜਾ ਕੱਟ ਨੇੜੇ ਸੇਫ ਸਿਟੀ ਕੈਮਰਿਆਂ ਦੇ ਬਕਸੇ ਵਿਚੋਂ ਚੋਰਾਂ ਵਲੋਂ ਸਾਮਾਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਸੀਨੀਅਰ ਸਿਪਾਹੀ ਗੁਰਮੁਖ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਅਰੋੜਾ ਪੈਲੇਸ ਨੇੜੇ ਗਸ਼ਤ ਕਰ ਰਿਹਾ ਸੀ ਕਿ ਉੱਥੇ ਅਰੋੜਾ ਕੱਟ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੇ ਬਕਸੇ ਟੁੱਟੇ ਹੋਏ ਸਨ ਅਤੇ ਉਨ੍ਹਾਂ ਵਿਚੋਂ ਦੋ ਬੈਟਰੀਆਂ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ ਸੀ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਉੱਚ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਤਾਂ ਉਨ੍ਹਾਂ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਇਸ ਮਾਮਲੇ ਵਿਚ ਕਿਸੇ ਨੂੰ ਨਾਮਜ਼ਦ ਨਹੀਂ ਕੀਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮਾਮਲਾ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਨਾਮਜ਼ਦ ਦੋਸ਼ੀਆਂ ਦੀ ਪੈਰਵੀ ਦੀ ਪੇਸ਼ਕਸ਼ ਵਾਲੇ ਵਕੀਲ ਨੂੰ ਧਮਕੀਆਂ ਦੇਣ ਦੇ ਮਾਮਲੇ ’... ਅਗਲੀ ਖ਼ਬਰ ਸ਼ੱਕੀ ਹਾਲਾਤਾਂ ’ਚ ਨਸ਼ਾ ਕਰਨ ਨਾਲ ਨੌਜਵਾਨ ਦੀ ਮੌਤ
Ad Position 24