03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਮਾਮਲਾ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਨਾਮਜ਼ਦ ਦੋਸ਼ੀਆਂ ਦੀ ਪੈਰਵੀ ਦੀ ਪੇਸ਼ਕਸ਼ ਵਾਲੇ ਵਕੀਲ ਨੂੰ ਧਮਕੀਆਂ ਦੇਣ ਦੇ ਮਾਮਲੇ ’ਚ ਕੇਸ ਦਰਜ

ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਨੂੰ ਕਤਲ ਕਰਨ ਦੇ ਮਾਮਲੇ ਵਿਚ ਨਾਮਜ਼ਦ ਦੋਸ਼ੀਆਂ ਦੀ ਪੈਰਵੀ ਦੀ ਪੇਸ਼ਕਸ਼ ਕਰਨ ਵਾਲੇ ਵਕੀਲ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਐਡਵੋਕੇਟ ਅਰੁਣ ਖੁਰਮੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 03-11-2026
ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਨੂੰ ਕਤਲ ਕਰਨ ਦੇ ਮਾਮਲੇ ਵਿਚ ਨਾਮਜ਼ਦ ਦੋਸ਼ੀਆਂ ਦੀ ਪੈਰਵੀ ਦੀ ਪੇਸ਼ਕਸ਼ ਕਰਨ ਵਾਲੇ ਵਕੀਲ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਐਡਵੋਕੇਟ ਅਰੁਣ ਖੁਰਮੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ ਐਡਵੋਕੇਟ ਖੂਰਮੀ ਵਲੋਂ ਝੋਟਾ ਕਤਲ ਮਾਮਲੇ ਵਿਚ ਨਾਮਜ਼ਦ ਕੀਤੇ ਗਏ ਦੋਸ਼ੀਆਂ ਦੀ ਪੈਰਵੀ ਦੀ ਪੇਸ਼ਕਸ਼ ਸੋਸ਼ਲ ਮੀਡੀਆ ’ਤੇ ਕੀਤੀ ਸੀ, ਜਿਸ ਕਾਰਨ ਉਹ ਚਰਚਾ ਵਿਚ ਆਏ ਸਨ। ਇਸ ਤੋਂ ਬਾਅਦ ਕੁੱਝ ਵਿਅਕਤੀਆਂ ਵਲੋਂ ਖੂਰਮੀ ਨੂੰ ਧਮਕੀਆਂ ਦੇਣ ਬਾਰੇ ਕਿਹਾ ਜਾ ਰਿਹਾ ਸੀ। ਖੁਰਮੀ ਵਲੋਂ ਇਹ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕਿਸੇ ਨੂੰ ਨਾਮਜ਼ਦ ਨਹੀਂ ਕੀਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਲਈ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਖੇਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਸੇਫ ਸਿਟੀ ਕੈਮਰਿਆਂ ਦੇ ਬਕਸੇ ’ ਚੋਂ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਕੇਸ ਦਰਜ
Ad Position 24