04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕਾਂਗਰਸੀ ਆਗੂ ਮੁਹੰਮਦ ਗੁਲਾਬ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ

ਲੁਧਿਆਣਾ, 3 ਨਵੰਬਰ (ਜਤਿੰਦਰ ਭੰਬੀ)- ਕਾਂਗਰਸ ਦੇ ਸੀਨੀਅਰ ਆਗੂ ਮੁਹੰਮਦ ਗੁਲਾਬ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਜਨਰਲ ਸਕੱਤਰ ਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨਾਲ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ। ਸਚਿਨ ਪਾਇਲਟ ਨੇ ਭਲਕੇ ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ਸਬੰਧੀ ਵਿਸ਼ੇਸ਼ ਤੌਰ ‘ਤੇ ਮੁਲਾਕਾਤ ਕੀਤੀ ਤੇ ਕਿਹਾ ਕਿ ਉਹ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਸ਼ਮੂਲੀਅਤ ਕਰਨਗੇ, ਜਿਸ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਸੰਬੋਧਨ ਕਰਨਗੇ।

Ad Position 21
No active advertisement
ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ ਸੀਨੀਅਰ ਕਾਂਗਰਸੀ ਆਗੂ ਮੁਹੰਮਦ ਗੁਲਾਬ। ਅਜੀਤ ਤਸਵੀਰ 04-11-2026
ਲੁਧਿਆਣਾ, 3 ਨਵੰਬਰ (ਜਤਿੰਦਰ ਭੰਬੀ)- ਕਾਂਗਰਸ ਦੇ ਸੀਨੀਅਰ ਆਗੂ ਮੁਹੰਮਦ ਗੁਲਾਬ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਜਨਰਲ ਸਕੱਤਰ ਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨਾਲ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ। ਸਚਿਨ ਪਾਇਲਟ ਨੇ ਭਲਕੇ ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ਸਬੰਧੀ ਵਿਸ਼ੇਸ਼ ਤੌਰ ‘ਤੇ ਮੁਲਾਕਾਤ ਕੀਤੀ ਤੇ ਕਿਹਾ ਕਿ ਉਹ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਸ਼ਮੂਲੀਅਤ ਕਰਨਗੇ, ਜਿਸ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ‘ਆਪ’ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਦੀ ਹਾਲਤ ਬੇਹੱਦ ਚਿੰਤਾਜਨਕ ਹੋ ਗਈ ਹੈ ਅਤੇ ਨਸ਼ਿਆਂ ਦਾ ਵਧਦਾ ਕਾਰੋਬਾਰ, ਅਪਰਾਧਿਕ ਘਟਨਾਵਾਂ ਅਤੇ ਲਗਾਤਾਰ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਚਿੰਤਤ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ‘ਆਪ’ ਨੂੰ ਸੱਤਾ ਸੌਂਪੀ ਸੀ, ਪਰ ਲੋਕਾਂ ਦੀਆਂ ਉਮੀਦਾਂ ਪੂਰੀਆਂ ਨਹੀਂ ਹੋਈਆਂ। ਭਾਜਪਾ ਨੂੰ ਨਿਸ਼ਾਨੇ ‘ਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਰਕਾਰ ਬਣਨ ‘ਤੇ ਨਸ਼ਿਆਂ ਦਾ ਖ਼ਾਤਮਾ ਕਰਨ ਸਬੰਧੀ ਭਾਜਪਾ ਵਲੋਂ ਕੀਤੇ ਜਾ ਰਹੇ ਦਾਅਵੇ ਵੀ ਖੋਖਲੇ ਹਨ। ਉਨ੍ਹਾਂ ਕਿਹਾ ਕਿ ਸਰਹੱਦਾਂ ਰਾਹੀਂ ਨਸ਼ਿਆਂ ਦੀ ਆਮਦ ਰੋਕਣਾ ਕੇਂਦਰ ਸਰਕਾਰ ਦੀ ਵੀ ਜ਼ਿੰਮੇਵਾਰੀ ਹੈ। ਇਸ ਮਾਮਲੇ ਵਿਚ ਨਾਕਾਮੀ ਲਈ ਭਾਜਪਾ ਨੂੰ ਜਵਾਬਦੇਹ ਹੋਣਾ ਚਾਹੀਦਾ ਹੈ। ਮੁਹੰਮਦ ਗੁਲਾਬ ਨੇ ਕਿਹਾ ਕਿ ਸੰਗਰੂਰ ਰੈਲੀ ਰਾਹੀਂ ਕਾਂਗਰਸ ਲੋਕਾਂ ਦੀਆਂ ਸਮੱਸਿਆਵਾਂ ਅਤੇ ਸਰਕਾਰ ਦੀਆਂ ਨਾਕਾਮੀਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਏਗੀ।
Ad Position 22
No active advertisement
ਪਿਛਲੀ ਖ਼ਬਰ ਕਾਰੋਬਾਰੀ ’ ਤੇ ਹਮਲਾ ਕਰਨ ਤੇ ਗੋਲੀ ਚਲਾ ਕੇ ਦਹਿਸ਼ਤ ਫੈਲਾਉਣ ਦੇ ਮਾਮਲੇ ਵਿਚ 22 ਵਿਅਕਤੀਆਂ ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਨੌਜਵਾਨ ਤੋਂ ਦੁਖੀ ਹੋ ਕੇ ਲੜਕੀ ਨੇ ਕੀਤੀ ਖ਼ੁਦਕੁਸ਼ੀ
Ad Position 24