ਸਰਕਾਰੀ ਡਿਸਪੈਂਸਰੀ ’ਚ ਚੋਰੀ
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਹੈਬੋਵਾਲ ਤੋਂ ਚੋਰਾਂ ਵਲੋਂ ਸਰਕਾਰੀ ਡਿਸਪੈਂਸਰੀ ਵਿੱਚੋਂ ਸਮਾਨ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਜ਼ਿਲ੍ਹਾ ਆਰਯੂਵੈਦਿਕ ਅਫਸਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਹੈਬੋਵਾਲ ਤੋਂ ਚੋਰਾਂ ਵਲੋਂ ਸਰਕਾਰੀ ਡਿਸਪੈਂਸਰੀ ਵਿੱਚੋਂ ਸਮਾਨ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਜ਼ਿਲ੍ਹਾ ਆਰਯੂਵੈਦਿਕ ਅਫਸਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਉਹ ਡਿਸਪੈਂਸਰੀ ਵਿਚ ਆਇਆ ਤਾਂ ਚੋਰੀ ਬਾਰੇ ਪਤਾ ਲੱਗਾ। ਚੋਰ ਉੱਥੇ ਪਿਆ ਸਮਾਨ ਚੋਰੀ ਕਰਕੇ ਫਰਾਰ ਹੋ ਗਏ ਸਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।