ਕਾਰੋਬਾਰੀ ਤੋਂ ਫਿਰੌਤੀ ਮੰਗਣ ਦੇ ਮਾਮਲੇ ’ ਚ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਦਰ ਦੀ ਪੁਲਿਸ ਨੇ ਕਾਰੋਬਾਰੀ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿਚ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਬਸੰਤ ਐਵਿਨਿਊ ਦੇ ਰਹਿਣ ਵਾਲੇ ਹਰਿੰਦਰ ਪਾਲ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਰਜਿੰਦਰ ਕੁਮਾਰ ਅਤੇ ਵਿਨੇ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਦਰ ਦੀ ਪੁਲਿਸ ਨੇ ਕਾਰੋਬਾਰੀ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿਚ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਬਸੰਤ ਐਵਿਨਿਊ ਦੇ ਰਹਿਣ ਵਾਲੇ ਹਰਿੰਦਰ ਪਾਲ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਰਜਿੰਦਰ ਕੁਮਾਰ ਅਤੇ ਵਿਨੇ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਵਲੋਂ ਉਸ ਨੂੰ ਉਸ ਦੇ ਕੁੱਝ ਜਾਣਕਾਰ ਰਾਹੀਂ ਫਿਰੌਤੀ ਲਈ ਸੁਨੇਹਾ ਭੇਜਿਆ ਗਿਆ ਸੀ ਅਤੇ ਨਾਲ ਹੀ ਇਹ ਕਿਹਾ ਗਿਆ ਕਿ ਉਹ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਜੁੱਤੀਆਂ ਅਤੇ ਰੈਡੀਮੇਡ ਕੱਪੜਿਆਂ ਦੇ ਕਾਰੋਬਾਰੀਆਂ ਪਾਸੋਂ ਉਗਰਾਹੀ ਕਰ ਰਹੇ ਹਨ। ਫਿਰੌਤੀ ਨਾ ਦੇਣ ਦੀ ਸੂਰਤ ਵਿਚ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।