ਦਵਿੰਦਰ ਗਿੱਲ ਦੀ ਅਗਵਾਈ ਹੇਠ ਸੰਗਰੂਰ ਰੈਲੀ ਲਈ ਜਥਾ ਰਵਾਨਾ
ਆਲਮਗੀਰ, 4 ਨਵੰਬਰ (ਜਰਨੈਲ ਸਿੰਘ ਪੱਟੀ)-ਸੂਬਾ ਪੰਜਾਬ ਅੰਦਰ ਵਾਪਰ ਰਹੀਆਂ ਵੱਖ ਵੱਖ ਘਟਨਾਵਾਂ ਸਬੰਧੀ ਆਮ ਆਦਮੀ ਪਾਰਟੀ ਤੋਂ ਇਨਸਾਫ਼ ਹਾਸਿਲ ਕਰਨ ਲਈ ਕਾਂਗਰਸ ਪਾਰਟੀ ਵਲੋਂ ਸੰਗਰੂਰ ਵਿਖੇ ਕੀਤੀ ਗਈ ਇਨਸਾਫ਼ ਰੈਲੀ ਵਿਚ ਸ਼ਾਮਿਲ ਹੋਣ ਲਈ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਦੇ ਜਨਰਲ ਸੈਕਟਰੀ ਦਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਸਥਾਨਕ ਪਿੰਡ ਗਿੱਲ ਤੋਂ ਇਕ ਵਿਸ਼ਾਲ ਜਥਾ ਰਵਾਨਾ ਹੋਇਆ। ਇਸ ਮੌਕੇ ਦਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਸਾਬਕਾ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਪ੍ਰੇਰਨਾ ਸਦਕਾ ਕਾਂਗਰਸ ਦੀ ਪਹਿਲੀ ਕਤਾਰ ਦੇ ਆਗੂ ਰਾਹੁਲ ਗਾਂਧੀ ਦੇ ਵਿਚਾਰ ਸੁਣਨ ਲਈ ਵਰਕਰਾਂ ਦੇ ਮਨਾਂ ਅੰਦਰ ਵੱਡਾ ਜੋਸ਼ ਹੁਲਾਰੇ ਮਾਰ ਰਿਹਾ ਹੈ, ਉਨ੍ਹਾਂ ਕਿਹਾ ਕਿ ਉਕਤ ਰੈਲੀ ਰਾਹੀਂ ਸੂਬਾ ਪੰਜਾਬ ਦੇ ਪੀੜਤਾਂ ਲਈ ਇਨਸਾਫ਼ ਦੀ ਮੰਗ ਕੀਤੀ ਜਾਵੇਗੀ।
ਆਲਮਗੀਰ, 4 ਨਵੰਬਰ (ਜਰਨੈਲ ਸਿੰਘ ਪੱਟੀ)-ਸੂਬਾ ਪੰਜਾਬ ਅੰਦਰ ਵਾਪਰ ਰਹੀਆਂ ਵੱਖ ਵੱਖ ਘਟਨਾਵਾਂ ਸਬੰਧੀ ਆਮ ਆਦਮੀ ਪਾਰਟੀ ਤੋਂ ਇਨਸਾਫ਼ ਹਾਸਿਲ ਕਰਨ ਲਈ ਕਾਂਗਰਸ ਪਾਰਟੀ ਵਲੋਂ ਸੰਗਰੂਰ ਵਿਖੇ ਕੀਤੀ ਗਈ ਇਨਸਾਫ਼ ਰੈਲੀ ਵਿਚ ਸ਼ਾਮਿਲ ਹੋਣ ਲਈ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਦੇ ਜਨਰਲ ਸੈਕਟਰੀ ਦਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਸਥਾਨਕ ਪਿੰਡ ਗਿੱਲ ਤੋਂ ਇਕ ਵਿਸ਼ਾਲ ਜਥਾ ਰਵਾਨਾ ਹੋਇਆ। ਇਸ ਮੌਕੇ ਦਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਸਾਬਕਾ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਪ੍ਰੇਰਨਾ ਸਦਕਾ ਕਾਂਗਰਸ ਦੀ ਪਹਿਲੀ ਕਤਾਰ ਦੇ ਆਗੂ ਰਾਹੁਲ ਗਾਂਧੀ ਦੇ ਵਿਚਾਰ ਸੁਣਨ ਲਈ ਵਰਕਰਾਂ ਦੇ ਮਨਾਂ ਅੰਦਰ ਵੱਡਾ ਜੋਸ਼ ਹੁਲਾਰੇ ਮਾਰ ਰਿਹਾ ਹੈ, ਉਨ੍ਹਾਂ ਕਿਹਾ ਕਿ ਉਕਤ ਰੈਲੀ ਰਾਹੀਂ ਸੂਬਾ ਪੰਜਾਬ ਦੇ ਪੀੜਤਾਂ ਲਈ ਇਨਸਾਫ਼ ਦੀ ਮੰਗ ਕੀਤੀ ਜਾਵੇਗੀ। ਰੈਲੀ ਲਈ ਰਵਾਨਗੀ ਵੇਲੇ ਸਤਵਿੰਦਰ ਸਿੰਘ, ਰਾਜੂ ਪੰਚ, ਕੁਲਵਿੰਦਰ ਲੱਕੀ, ਪਰਮਿੰਦਰ ਸਿੰਘ ਸੈਕਟਰੀ, ਪਾਵਨ ਗਿੱਲ, ਸੰਨੀ ਗਿੱਲ, ਅਮਨਦੀਪ ਗਿੱਲ, ਸਤਨਾਮ ਗਿੱਲ, ਸੁਖਦੇਵ ਗਿੱਲ, ਸੁਨੀਲ ਲੁਧਿਆਣਾ, ਸੋਮਰਾਜ ਸੈਮੀ ਆਦਿ ਹਾਜ਼ਰ ਸਨ।