ਮਾਤਾ ਸਾਹਿਬ ਕੌਰ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਲੁਧਿਆਣਾ, 4 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਾਤਾ ਸਾਹਿਬ ਕੌਰ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਸ਼ਾਮ ਦੇ ਧਾਰਮਿਕ ਸਮਾਗਮ ਦੀ ਸ਼ੁਰੂਆਤ ਸੋਦਰੁ ਰਹਰਾਸਿ ਸਾਹਿਬ ਜੀ ਦੀ ਚੌਕੀ ਤੋਂ ਬਾਅਦ ਹੋਈ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਭਾਈ ਲਵਦੀਪ ਸਿੰਘ ਬਟਾਲੇ ਵਾਲਿਆਂ ਨੇ ਆਪਣੀ ਰਸਭਿੰਨੀ ਆਵਾਜ਼ ਵਿਚ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ ਤੇ ਮਾਤਾ ਸਾਹਿਬ ਕੌਰ ਜੀ ਦੇ ਪਾਵਨ ਜੀਵਨ ਬਾਰੇ ਦੱਸਿਆ।
ਲੁਧਿਆਣਾ, 4 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਾਤਾ ਸਾਹਿਬ ਕੌਰ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਸ਼ਾਮ ਦੇ ਧਾਰਮਿਕ ਸਮਾਗਮ ਦੀ ਸ਼ੁਰੂਆਤ ਸੋਦਰੁ ਰਹਰਾਸਿ ਸਾਹਿਬ ਜੀ ਦੀ ਚੌਕੀ ਤੋਂ ਬਾਅਦ ਹੋਈ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਭਾਈ ਲਵਦੀਪ ਸਿੰਘ ਬਟਾਲੇ ਵਾਲਿਆਂ ਨੇ ਆਪਣੀ ਰਸਭਿੰਨੀ ਆਵਾਜ਼ ਵਿਚ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ ਤੇ ਮਾਤਾ ਸਾਹਿਬ ਕੌਰ ਜੀ ਦੇ ਪਾਵਨ ਜੀਵਨ ਬਾਰੇ ਦੱਸਿਆ। ਇਸ ਤੋਂ ਇਲਾਵਾ 1699 ਦੀ ਵਿਸਾਖੀ ਨੂੰ ਖੰਡੇ ਦੀ ਪਾਹੁਲ ਤਿਆਰ ਕਰਨ ਸਮੇਂ ਬਾਟੇ ਵਿਚ ਪਤਾਸੇ ਪਾ ਕੇ ਮਿਠਾਸ ਤੇ ਪ੍ਰੇਮ ਬਖ਼ਸ਼ਣ ਦੀ ਮਹਾਨ ਸੇਵਾ ਅਤੇ ਦਸਮੇਸ਼ ਪਿਤਾ ਦੇ ਜੋਤੀ-ਜੋਤਿ ਸਮਾਉਣ ਉਪਰੰਤ ਮਾਤਾ ਜੀ ਵਲੋਂ ਹੁਕਮਨਾਮਿਆ ਰਾਹੀਂ ਖਾਲਸਾ ਪੰਥ ਨੂੰ ਦਿੱਤੀ ਗਈ ਇਤਿਹਾਸਕ ਅਗਵਾਈ ਬਾਰੇ ਵੀ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਤਜਿੰਦਰ ਸਿੰਘ ਤੇ ਵਰਿੰਦਰ ਮੋਹਨ ਸਿੰਘ ਨੇ ਕੀਰਤਨੀ ਜਥੇ ਭਾਈ ਲਵਦੀਪ ਸਿੰਘ ਬਟਾਲੇ ਵਾਲਿਆਂ ਦਾ ਗੁਰੂ ਦੀ ਬਖ਼ਸ਼ਿਸ਼ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ ਅਤੇ ਭਾਰੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਅਰਦਾਸ ਅਤੇ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਮਾਗਮ ‘ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।