ਡਾ . ਕੋਟਨਿਸ ਐਕਿਊਪੰਕਚਰ ਹਸਪਤਾਲ ਦੇ 51 ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ ਕੱਲ੍ਹ
ਲੁਧਿਆਣਾ, 4 ਨਵੰਬਰ (ਡਾ. ਤਰਲੋਚਨ ਸਿੰਘ)- ਡਾ.
ਲੁਧਿਆਣਾ, 4 ਨਵੰਬਰ (ਡਾ. ਤਰਲੋਚਨ ਸਿੰਘ)- ਡਾ. ਦਵਾਰਕਾ ਨਾਥ ਕੋਟਨਿਸ ਐਕਿਊਪੰਕਚਰ ਹਸਪਤਾਲ ਅਤੇ ਐਜੂਕੇਸ਼ਨ ਸੈਂਟਰ, ਲੁਧਿਆਣਾ ਦੀ ਸਥਾਪਨਾ ਦੇ 51 ਸਾਲ ਪੂਰੇ ਹੋਣ ਮੌਕੇ 6 ਨਵੰਬਰ, ਦਿਨ ਸ਼ੁੱਕਰਵਾਰ ਨੂੰ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਭਾਰਤ ਵਿਚ ਚੀਨ ਦੇ ਮੈਡੀਕਲ ਮਿਸ਼ਨ ਦੇ 88ਵੇਂ ਵਰ੍ਹੇ ਨੂੰ ਵੀ ਯਾਦ ਕੀਤਾ ਜਾਵੇਗਾ। ਸਮਾਗਮ ਵਿਚ ਚੀਨ ਦਾ ਉਚ ਪੱਧਰੀ ਕੂਟਨੀਤਕ ਵਫ਼ਦ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ, ਜਨਰਲ ਸਕੱਤਰ ਇਕਬਾਲ ਸਿੰਘ ਗਿੱਲ ਆਈ.ਪੀ.ਐਸ. ਅਤੇ ਜਸਵੰਤ ਸਿੰਘ ਛਾਪਾ ਨੇ ਦੱਸਿਆ ਕਿ ਸਮਾਗਮ ਦੁਪਹਿਰ 12.00 ਵਜੇ ਤੋਂ ਸ਼ਾਮ 4.00 ਵਜੇ ਤੱਕ ਹੋਟਲ ਮਹਾਰਾਜਾ ਪਲਾਜ਼ੋ, ਦੁੱਗਰੀ ਰੋਡ, ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਭਾਰਤ ਵਿਚ ਚੀਨ ਦੇ ਰਾਜਦੂਤ ਸ਼ੂ ਫੇਇਹੋਂਗ ਦੀ ਅਗਵਾਈ ਹੇਠ ਚੀਨ ਦਾ ਵਫ਼ਦ ਪੰਜਾਬ ਪਹੁੰਚੇਗਾ। ਵਫ਼ਦ ਦੀ ਅਗਵਾਈ ਮੰਤਰੀ ਕੌਂਸਲਰ ਵਾਂਗ ਸ਼ਿਨਮਿੰਗ ਕਰਨਗੇ। ਸਮਾਗਮ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਮਦਨ ਲਾਲ ਬੱਗਾ, ਦਲਜੀਤ ਸਿੰਘ ਭੋਲਾ ਗਰੇਵਾਲ, ਰਜਿੰਦਰ ਪਾਲ ਕੌਰ ਛੀਨਾ, ਸ਼ਾਹੀ ਇਮਾਮ ਪੰਜਾਬ ਮੌਲਾਨਾ ਉਸਮਾਨ ਲੁਧਿਆਣਵੀ ਅਤੇ ਭਾਈ ਸਾਹਿਬ ਦਵਿੰਦਰ ਸੂਦ ਸਮੇਤ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਸ਼ਾਮਿਲ ਹੋਣਗੀਆਂ। ਇਸ ਤੋਂ ਪਹਿਲਾਂ ਚੀਨੀ ਵਫ਼ਦ ਵਲੋਂ ਸਵੇਰੇ 9.00 ਵਜੇ ਤੋਂ 11.00 ਵਜੇ ਤੱਕ ਸਲੇਮ ਟਾਬਰੀ ਸਥਿਤ ਕੋਟਨਿਸ ਹਸਪਤਾਲ ਦਾ ਦੌਰਾ ਕੀਤਾ ਜਾਵੇਗਾ। ਡਾ. ਇੰਦਰਜੀਤ ਸਿੰਘ ਨੇ ਦੱਸਿਆ ਕਿ ਕੋਟਨਿਸ ਹਸਪਤਾਲ ਪਿਛਲੇ 51 ਸਾਲਾਂ ਤੋਂ ਐਕਿਊਪੰਕਚਰ, ਰਵਾਇਤੀ ਇਲਾਜ ਪ੍ਰਣਾਲੀ, ਸਿਹਤ ਸੇਵਾਵਾਂ ਅਤੇ ਸਮਾਜ ਭਲਾਈ ਦੇ ਖੇਤਰ ਵਿਚ ਆਪਣੀਆਂ ਸੇਵਾਵਾਂ ਨਿਭਾ ਰਿਹਾ ਹੈ।