05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸ਼ਹੀਦ ਮੋਤੀ ਰਾਮ ਮਹਿਰਾ ਸਕੂਲ ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ

ਡਾਬਾ/ਲੁਹਾਰਾ, 5 ਨਵੰਬਰ (ਕੁਲਵੰਤ ਸਿੰਘ ਸੱਪਲ)- ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਢਿੱਲੋਂ ਨਗਰ ਗਲੀ ਨੰਬਰ 8 ਲੁਹਾਰਾ ਵਿਚ ਸਾਇੰਸ ਪ੍ਰਦਰਸ਼ਨੀ ਲਾਈ ਗਈ। ਇਸ ਪ੍ਰਦਰਸ਼ਨੀ ਦਾ ਉਦਘਾਟਨ ਸਕੂਲ ਦੀ ਸਮੁੱਚੀ ਪ੍ਰਬੰਧਕ ਕਮੇਟੀ ਕਸ਼ਯਪ ਰਾਜਪੂਤ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਕੀਤਾ ਗਿਆ।

Ad Position 21
No active advertisement
ਸ਼ਹੀਦ ਮੋਤੀ ਰਾਮ ਮਹਿਰਾ ਸਕੂਲ ਲੁਹਾਰਾ ਵਿਖੇ ਲਗਾਈ ਗਈ ਸਾਇੰਸ ਪ੍ਰਦਰਸ਼ਨੀ ਮੌਕੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਮਾਡਲ। ਅਜੀਤ ਤਸਵੀਰ 06-11-2026
ਡਾਬਾ/ਲੁਹਾਰਾ, 5 ਨਵੰਬਰ (ਕੁਲਵੰਤ ਸਿੰਘ ਸੱਪਲ)- ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਢਿੱਲੋਂ ਨਗਰ ਗਲੀ ਨੰਬਰ 8 ਲੁਹਾਰਾ ਵਿਚ ਸਾਇੰਸ ਪ੍ਰਦਰਸ਼ਨੀ ਲਾਈ ਗਈ। ਇਸ ਪ੍ਰਦਰਸ਼ਨੀ ਦਾ ਉਦਘਾਟਨ ਸਕੂਲ ਦੀ ਸਮੁੱਚੀ ਪ੍ਰਬੰਧਕ ਕਮੇਟੀ ਕਸ਼ਯਪ ਰਾਜਪੂਤ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਕੀਤਾ ਗਿਆ। ਇਸ ਸੰਬੰਧੀ ਸਕੂਲ ਦੇ ਪ੍ਰਧਾਨ ਬਲਦੇਵ ਸਿੰਘ ਦੌਸਾਂਝ ਨੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਅਜਿਹੀਆਂ ਵਿਗਿਆਨਕ ਪ੍ਰਦਰਸ਼ਨੀਆਂ ਦਾ ਮੁੱਖ ਮਕਸਦ ਸਕੂਲੀ ਬੱਚਿਆਂ ਅੰਦਰ ਵਿਗਿਆਨਕ ਸੋਚ, ਨਵੀਨਤਾ ਅਤੇ ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਤਕਨਾਲੋਜੀ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਨਾ ਹੈ। ਇਸ ਸਾਇੰਸ ਪ੍ਰਦਰਸ਼ਨੀ ਵਿਚ 6ਵੀਂ ਜਮਾਤ ਤੋਂ ਲੈ ਕੇ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਖ਼ਾਸ ਤੌਰ ‘ਤੇ ਵੱਡੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਅਮਰ ਸ਼ਹੀਦ ਮੋਤੀ ਰਾਮ ਮਹਿਰਾ ਦੀ ਮਹਾਨ ਕੁਰਬਾਨੀ ਨੂੰ ਸਮਰਪਿਤ ਇਕ ਖ਼ਾਸ ਤੌਰ ‘ਤੇ ਮਾਡਲ ਵੀ ਤਿਆਰ ਕੀਤਾ, ਜਿਸ ਦੀ ਸ਼ਲਾਘਾ ਸਮੁੱਚੀ ਪ੍ਰਬੰਧਕ ਕਮੇਟੀ ‘ਤੇ ਸਕੂਲ ਦੇ ਪ੍ਰਿੰਸੀਪਲ ਸਰਬਜੀਤ ਕੌਰ ਵਲੋਂ ਕੀਤੀ ਗਈ। ਪ੍ਰਿੰਸੀਪਲ ਸਰਬਜੀਤ ਕੌਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਗਿਆਨ ਪ੍ਰਦਰਸ਼ਨੀ ਲਗਾਈ ਹੈ, ਤਾਂ ਜੋ ਵਿਦਿਆਰਥੀ ਸਿਰਫ਼ ਕਿਤਾਬਾਂ ਰਾਹੀਂ ਹੀ ਨਹੀਂ, ਸਗੋਂ ਵਿਹਾਰਕ ਤਜਰਬਿਆਂ ਰਾਹੀਂ ਵੀ ਸਿੱਖਣ ‘ਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਹੋ ਸਕੇ। ਪ੍ਰਦਰਸ਼ਨੀ ਦੇ ਇੰਚਾਰਜ ਹਰਜੀਤ ਕੌਰ ਤੇ ਵਰਸਾ ਨੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਮਾਡਲਾਂ ਦੀ ਭਰਪੂਰ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਪ੍ਰੇਰਿਤ ਵੀ ਕੀਤਾ। ਇਸ ਮੌਕੇ ਚੇਅਰਮੈਨ ਨਿਰਮਲ ਸਿੰਘ ਐਸ. ਐਸ., ਪ੍ਰਬੰਧਕ ਕਮੇਟੀ ਤੇ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਫਾਰ ਵੂਮੈਨ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਅਗਲੀ ਖ਼ਬਰ ਸਿੱਖ ਮਿਸ਼ਨਰੀ ਕਾਲਜ ਵਲੋਂ 2026 ਧਾਰਮਿਕ ਪ੍ਰੀਖਿਆ ਦਾ ਆਯੋਜਨ
Ad Position 24