ਵਿਧਾਇਕ ਗਰੇਵਾਲ ਵਲੋਂ ਵਾਰਡ ਨੰਬਰ 7 ’ ਚ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ
ਲੁਧਿਆਣਾ, 5 ਨਵੰਬਰ (ਡਾ. ਤਰਲੋਚਨ ਸਿੰਘ)- ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਵਾਰਡ ਨੰਬਰ 7 ਅਧੀਨ ਪੈਂਦੀ ਜੈਨ ਕਾਲੋਨੀ ਵਿਖੇ ਇਲਾਕਾ ਵਾਸੀਆਂ ਦੀ ਮੰਗ ਨੂੰ ਦੇਖਦੇ ਹੋਏ ਸੜਕ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ’ਤੇ ਕਰੀਬ 55 ਲੱਖ ਰੁਪਏ ਦੀ ਲਾਗਤ ਆਵੇਗੀ।
ਲੁਧਿਆਣਾ, 5 ਨਵੰਬਰ (ਡਾ. ਤਰਲੋਚਨ ਸਿੰਘ)- ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਵਾਰਡ ਨੰਬਰ 7 ਅਧੀਨ ਪੈਂਦੀ ਜੈਨ ਕਾਲੋਨੀ ਵਿਖੇ ਇਲਾਕਾ ਵਾਸੀਆਂ ਦੀ ਮੰਗ ਨੂੰ ਦੇਖਦੇ ਹੋਏ ਸੜਕ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ’ਤੇ ਕਰੀਬ 55 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਦੌਰਾਨ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ। ਇਸ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਭੋਲਾ ਨੇ ਕਿਹਾ ਕਿ ਹਲਕਾ ਪੂਰਬੀ ਦੇ ਹਰ ਵਾਰਡ ‘ਚ ਵਿਕਾਸ ਦੀ ਰਫ਼ਤਾਰ ਪੂਰੀ ਤੇਜ਼ੀ ਨਾਲ ਚੱਲ ਰਹੀ ਹੈ, ਜ਼ਿਆਦਾਤਰ ਵਿਕਾਸ ਕਾਰਜ ਪਹਿਲਾਂ ਹੀ ਮੁਕੰਮਲ ਕਰਵਾਏ ਜਾ ਚੁੱਕੇ ਹਨ, ਕਿਸੇ ਵਾਰਡ ਵਿਚ ਜੇਕਰ ਕੋਈ ਥੋੜ੍ਹੇ ਬਹੁਤ ਕੰਮ ਬਾਕੀ ਹਨ ਤਾਂ ਉਨ੍ਹਾਂ ਨੂੰ ਵੀ ਪੂਰੀ ਰਫ਼ਤਾਰ ਨਾਲ ਸ਼ੁਰੂ ਕਰਵਾ ਕੇ ਜਲਦ ਮੁਕੰਮਲ ਕਰਵਾਇਆ ਜਾ ਰਿਹਾ ਹੈ। ਇਸ ਸੜਕ ਨਿਰਮਾਣ ਕਾਰਜਾਂ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਇਸ ਮੌਕੇ ਭੂਸ਼ਨ ਸ਼ਰਮਾ, ਅਸ਼ਵਨੀ ਕੁਮਾਰ, ਰਮੇਸ਼ ਕਪੂਰ , ਜਗਦੀਸ਼ ਭੂਮਲਾ, ਰਵਿੰਦਰ ਰਾਜੂ, ਹਰਪ੍ਰੀਤ ਕੀਵੀ, ਲਵਲੀ ਸਰੋਹਾ, ਸੁਖਵੰਤ ਸੁੱਖਾ, ਹਨੀ, ਗੱਗੀ ਸ਼ਰਮਾ, ਰਾਜੇਸ਼ ਸ਼ਰਮਾ, ਸੁਰਿੰਦਰ ਡਾਵਰ, ਵਿੱਕੀ ਚੌਧਰੀ, ਪਵਨ ਰਾਣਾ, ਅੰਮ੍ਰਿਤ ਲਾਲ, ਸਾਹਿਲ ਕੁਮਾਰ, ਕਮਲ ਵਰਮਾ, ਪ੍ਰਦੀਪ ਸ਼ਰਮਾ, ਮਦਨ ਲਾਲ, ਵਿਜੇ ਬੇਦੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ ।