ਹਲਕਾ ਸਾਹਨੇਵਾਲ ਤੋਂ ਪਾਲ ਸਿੰਘ ਗਰੇਵਾਲ ਦੀ ਅਗਵਾਈ ਹੇਠ ਕਾਂਗਰਸੀਆਂ ਦਾ ਜਥਾ ਸੰਗਰੂਰ ਰੈਲੀ ਲਈ ਹੋਇਆ ਰਵਾਨਾ
ਭਾਮੀਆਂ ਕਲਾਂ/ ਲੁਧਿਆਣਾ, 5 ਨਵੰਬਰ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਪਾਲ ਸਿੰਘ ਗਰੇਵਾਲ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਇਕ ਵੱਡਾ ਜਥਾ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਲਈ ਰਵਾਨਾ ਹੋਇਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ,ਕਿਉਂ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਤੰਤਰ, ਲੋਕ ਹਿਤਾਂ ਅਤੇ ਸਮਾਜ ਦੇ ਹਰ ਵਰਗ ਦੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਦੀ ਰਹੀ ਹੈ।
ਭਾਮੀਆਂ ਕਲਾਂ/ ਲੁਧਿਆਣਾ, 5 ਨਵੰਬਰ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਪਾਲ ਸਿੰਘ ਗਰੇਵਾਲ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਇਕ ਵੱਡਾ ਜਥਾ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਲਈ ਰਵਾਨਾ ਹੋਇਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ,ਕਿਉਂ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਤੰਤਰ, ਲੋਕ ਹਿਤਾਂ ਅਤੇ ਸਮਾਜ ਦੇ ਹਰ ਵਰਗ ਦੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਰੈਲੀ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਸ਼ਮੂਲੀਅਤ ਪਾਰਟੀ ਪ੍ਰਤੀ ਲੋਕਾਂ ਦੇ ਵਿਸ਼ਵਾਸ ਤੇ ਜਥੇਬੰਦਕ ਇਕਜੁੱਟਤਾ ਦਾ ਪ੍ਰਤੀਕ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਬਦਲਾਅ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਦੀ ਉਮੀਦ ਰੱਖਦੇ ਹਨ। ਕਾਂਗਰਸ ਪਾਰਟੀ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਉਨ੍ਹਾਂ ਦੀ ਆਵਾਜ਼ ਬੁਲੰਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਤੇ ਲੋਕਾਂ ਨਾਲ ਆਪਣਾ ਸੰਪਰਕ ਹੋਰ ਮਜ਼ਬੂਤ ਕਰਨ।ਰੈਲੀ ਲਈ ਰਵਾਨਾ ਹੋਏ ਜਥੇ ਵਿਚ ਸ਼ਾਮਲ ਆਗੂਆਂ ਅਤੇ ਵਰਕਰਾਂ ਨੇ ਪੂਰੇ ਜੋਸ਼ ਨਾਲ ਨਾਅਰੇਬਾਜ਼ੀ ਕਰਦਿਆਂ ਪਾਰਟੀ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਕਾਂਗਰਸ ਦੀ ਤਾਕਤ ਉਸ ਦੇ ਸਮਰਪਿਤ ਵਰਕਰ ਹਨ ਅਤੇ ਉਨ੍ਹਾਂ ਦੀ ਮਿਹਨਤ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।ਇਸ ਮੌਕੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।