ਨੈਸ਼ਨਲ ਗੱਤਕਾ ਮੁਕਾਬਲਿਆਂ ’ ਚ ਨਾਈਟਿੰਗੇਲ ਸਕੂਲ ਦੇ ਵਿਦਿਆਰਥੀਆਂ ਨੇ ਤੀਸਰਾ ਸਥਾਨ ਕੀਤਾ ਹਾਸਲ
ਡਾਬਾ/ਲੁਹਾਰਾ, 5 ਨਵੰਬਰ (ਕੁਲਵੰਤ ਸਿੰਘ ਸੱਪਲ)- ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਸਿਮਲਾਪੁਰੀ ਦੇ ਵਿਦਿਆਰਥੀਆਂ ਨੇ ਨੈਸ਼ਨਲ ਗੱਤਕਾ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਦੇ ਗਿਆਰਵੀਂ ਜਮਾਤ (ਆਰਟਸ) ਦੇ ਵਿਦਿਆਰਥੀ ਮਨਵੀਰ ਸਿੰਘ ਤੇ ਦਸਵੀਂ ਜਮਾਤ ਦੀ ਵਿਦਿਆਰਥਣ ਸੁਖਮਨਦੀਪ ਕੌਰ ਨੇ ਨੈਸ਼ਨਲ ਗੱਤਕਾ ਟੀਮ ਵਿੱਚ ਭਾਗ ਲਿਆ।
ਨ
ਨੈਸ਼ਨਲ ਗੱਤਕਾ ਮੁਕਾਬਲਿਆਂ ਵਿਚ ਨਾਈਟਿੰਗੇਲ ਸਕੂਲ ਦੇ ਜੇਤੂ ਵਿਦਿਆਰਥੀਆਂ ਨਾਲ ਅਧਿਆਪਕ। ਤਸਵੀਰ-ਕੁਲਵੰਤ ਸਿੰਘ ਸੱਪਲ
06-11-2026
ਡਾਬਾ/ਲੁਹਾਰਾ, 5 ਨਵੰਬਰ (ਕੁਲਵੰਤ ਸਿੰਘ ਸੱਪਲ)- ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਸਿਮਲਾਪੁਰੀ ਦੇ ਵਿਦਿਆਰਥੀਆਂ ਨੇ ਨੈਸ਼ਨਲ ਗੱਤਕਾ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਦੇ ਗਿਆਰਵੀਂ ਜਮਾਤ (ਆਰਟਸ) ਦੇ ਵਿਦਿਆਰਥੀ ਮਨਵੀਰ ਸਿੰਘ ਤੇ ਦਸਵੀਂ ਜਮਾਤ ਦੀ ਵਿਦਿਆਰਥਣ ਸੁਖਮਨਦੀਪ ਕੌਰ ਨੇ ਨੈਸ਼ਨਲ ਗੱਤਕਾ ਟੀਮ ਵਿੱਚ ਭਾਗ ਲਿਆ। ਇਹ ਖੇਡ ਮੁਕਾਬਲੇ ਦਿੱਲੀ-ਨੋਇਡਾ ਵਿਖੇ ਕਰਵਾਏ ਗਏ, ਜਿੱਥੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਅਤੇ ਖੇਡ ਕੌਸ਼ਲ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮਾਣਮੱਤੀ ਪ੍ਰਾਪਤੀ ‘ਤੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਅਮਰਜੀਤ ਕੌਰ ਅਤੇ ਡਾਇਰੈਕਟਰ ਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੇ ਕੋਚ ਸੁਖਦੀਪ ਸਿੰਘ ਤੇ ਗੁਰਵਿੰਦਰ ਕੌਰ ਦੀ ਵੀ ਵਿਸ਼ੇਸ਼ ਸ਼ਲਾਘਾ ਕੀਤੀ, ਜਿਨ੍ਹਾਂ ਦੀ ਮਿਹਨਤ ਅਤੇ ਯੋਗ ਰਹਿਨੁਮਾਈ ਸਦਕਾ ਵਿਦਿਆਰਥੀਆਂ ਨੇ ਇਹ ਉਪਲਬਧੀ ਹਾਸਲ ਕੀਤੀ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਤੇ ਆਸ ਪ੍ਰਗਟਾਈ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਕੂਲ ਤੇ ਦੇਸ਼ ਦਾ ਨਾਂਅ ਰੌਸ਼ਨ ਕਰਦੇ ਰਹਿਣਗੇ।