ਗੁਰਦੁਆਰਾ ਕਲਿਆਣਸਰ ਸਾਹਿਬ ਆਲਮਗੀਰ ਵਿਖੇ ਲੈਂਟਰ ਪਾਉਣ ਦੀ ਕਾਰ ਸੇਵਾ ਅਗਲੇ ਹਫ਼ਤੇ - ਜਥੇਦਾਰ ਭਿੰਦਾ ਆਲਮਗੀਰ
ਆਲਮਗੀਰ, 5 ਨਵੰਬਰ (ਜਰਨੈਲ ਸਿੰਘ ਪੱਟੀ)- ਇਤਿਹਾਸਿਕ ਅਸਥਾਨ ਗੁਰਦੁਆਰਾ ਕਲਿਆਣਸਰ ਸਾਹਿਬ ਆਲਮਗੀਰ ਦੀਆਂ ਨਵੀਆਂ ਬਣਾਈਆਂ ਜਾ ਰਹੀਆਂ ਇਮਾਰਤਾਂ ਦੀ ਕਾਰਸੇਵਾ ਕਰਵਾ ਰਹੇ ਸੰਤ ਅਮਰੀਕ ਸਿੰਘ ਪਟਿਆਲਾ ਵਾਲਿਆਂ ਦੇ ਸਥਾਨਕ ਜਥੇਦਾਰ ਹਰਪਿੰਦਰ ਸਿੰਘ ਭਿੰਦਾ ਮੁਖੀ ਡੇਰਾ ਕਾਰਸੇਵਾ ਆਲਮਗੀਰ ਵਾਲਿਆਂ ਨੇ ਦੱਸਿਆ ਕਿ ਗੁਰਦੁਆਰਾ ਕਲਿਆਣਸਰ ਸਾਹਿਬ ਦੀ ਨਵੀਂ ਇਮਾਰਤ ਦੇ ਲੈਂਟਰ ਪਾਉਣ ਦੀ ਕਾਰਸੇਵਾ ਗੁਰੂ ਘਰ ਦੀਆਂ ਸ਼ਰਧਾਵਾਨ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ ਅਗਲੇ ਹਫਤੇ ਮੁਕੰਮਲ ਕੀਤੀ ਜਾਵੇਗੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਇਤਿਹਾਸ ’ਤੇ ਰੋਸ਼ਨੀ ਪਾਂਦਿਆਂ ਐਸ.
ਆਲਮਗੀਰ, 5 ਨਵੰਬਰ (ਜਰਨੈਲ ਸਿੰਘ ਪੱਟੀ)- ਇਤਿਹਾਸਿਕ ਅਸਥਾਨ ਗੁਰਦੁਆਰਾ ਕਲਿਆਣਸਰ ਸਾਹਿਬ ਆਲਮਗੀਰ ਦੀਆਂ ਨਵੀਆਂ ਬਣਾਈਆਂ ਜਾ ਰਹੀਆਂ ਇਮਾਰਤਾਂ ਦੀ ਕਾਰਸੇਵਾ ਕਰਵਾ ਰਹੇ ਸੰਤ ਅਮਰੀਕ ਸਿੰਘ ਪਟਿਆਲਾ ਵਾਲਿਆਂ ਦੇ ਸਥਾਨਕ ਜਥੇਦਾਰ ਹਰਪਿੰਦਰ ਸਿੰਘ ਭਿੰਦਾ ਮੁਖੀ ਡੇਰਾ ਕਾਰਸੇਵਾ ਆਲਮਗੀਰ ਵਾਲਿਆਂ ਨੇ ਦੱਸਿਆ ਕਿ ਗੁਰਦੁਆਰਾ ਕਲਿਆਣਸਰ ਸਾਹਿਬ ਦੀ ਨਵੀਂ ਇਮਾਰਤ ਦੇ ਲੈਂਟਰ ਪਾਉਣ ਦੀ ਕਾਰਸੇਵਾ ਗੁਰੂ ਘਰ ਦੀਆਂ ਸ਼ਰਧਾਵਾਨ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ ਅਗਲੇ ਹਫਤੇ ਮੁਕੰਮਲ ਕੀਤੀ ਜਾਵੇਗੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਇਤਿਹਾਸ ’ਤੇ ਰੋਸ਼ਨੀ ਪਾਂਦਿਆਂ ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਦੱਸਿਆ ਕਿ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ 1704 ਈਸਵੀ ਨੂੰ ਆਪਣਾ ਸਰਬੰਸ ਵਾਰ ਕੇ ਮਾਛੀਵਾੜਾ ਦੇ ਜੰਗਲਾਂ ਤੋਂ ਹੁੰਦੇ ਹੋਏ ਭਾਈ ਗਣੀ ਖਾਂ, ਭਾਈ ਨਬੀ ਖਾਂ, ਭਾਈ ਧਰਮ ਸਿੰਘ, ਭਾਈ ਮਾਨ ਸਿੰਘ, ਭਾਈ ਦਇਆ ਸਿੰਘ ਸਹਿਤ ਉੱਚ ਦੇ ਪੀਰ ਬਣ ਕੇ ਇਸ ਅਸਥਾਨ ਤੇ ਪਹੁੰਚੇ ਸਨ। ਗੁਰੂ ਜੀ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਇਸ ਅਸਥਾਨ ’ਤੇ ਗੁਰੂ ਘਰ ਦੀ ਉਸਾਰੀ ਸੰਤ ਅਮਰੀਕ ਸਿੰਘ ਪਟਿਆਲਾ ਵਾਲਿਆਂ ਵਲੋਂ ਕਰਵਾਈ ਜਾ ਰਹੀ ਹੈ। ਜਥੇਦਾਰ ਭਿੰਦਾ ਆਲਮਗੀਰ ਨੇ ਦੱਸਿਆ ਕਿ ਕਾਰਸੇਵਾ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲਾ, ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਸਮੇਤ ਇਲਾਕੇ ਦੀਆਂ ਸੰਗਤਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਜਥੇਦਾਰ ਬਲਜੀਤ ਸਿੰਘ ਬੰਟੀ, ਪਰਗਟ ਸਿੰਘ ਗਰੇਵਾਲ ਆਲਮਗੀਰ, ਸੁਖਦੀਪ ਸਿੰਘ ਗਿੱਲ, ਸਰਪੰਚ ਕੁਲਦੀਪ ਸਿੰਘ, ਵਿਕੀ ਧਰੋੜ, ਲੰਬਰਦਾਰ ਸੁਖਵਿੰਦਰ ਸਿੰਘ ਪੱਦੀ, ਭਿੰਦਰ ਸਿੰਘ, ਤਲਵਿੰਦਰ ਸਿੰਘ ਮੁਲਤਾਨੀ, ਮਨਪ੍ਰੀਤ ਸਿੰਘ ਮਣੀ ਖੱਟੜਾ ਤੇ ਹੋਰ ਹਾਜ਼ਰ ਸਨ।