ਸ਼ਿਵਾਲਿਕ ਦੀ ਅਗਵਾਈ ’ ਚ ਮਨਸੂਰਾਂ ਵਿਖੇ ਅਨੇਕਾਂ ਪਰਿਵਾਰਾਂ ਨੇ ਅਕਾਲੀ ਦਲ ‘ ਵਾਰਿਸ ਪੰਜਾਬ ਦੇ ’ ਜਥੇਬੰਦੀ ਦਾ ਫੜਿਆ ਪੱਲਾ
ਇਯਾਲੀ/ਥਰੀਕੇ, 5 ਨਵੰਬਰ (ਮਨਜੀਤ ਸਿੰਘ ਦੁੱਗਰੀ)- ਵਿਧਾਨ ਸਭਾ ਹਲਕਾ ਗਿੱਲ ਅਧੀਨ ਪੈਂਦੇ ਪਿੰਡ ਮਨਸੂਰਾਂ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਹਲਕਾ ਇੰਚਾਰਜ ਤੇ ਉਮੀਦਵਾਰ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਦੌਰਾਨ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਰਵਾਇਤੀ ਰਾਜਨੀਤਿਕ ਧਿਰਾਂ ਨੂੰ ਅਲਵਿਦਾ ਆਖਦਿਆਂ ਅਨੇਕਾਂ ਪਰਿਵਾਰਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦਾ ਪੱਲਾ ਫੜਿਆ, ਜਿਨ੍ਹਾਂ ਵਿਚ ਹਰਚੰਦ ਸਿੰਘ ਖ਼ਾਲਸਾ, ਜਗਤਾਰ ਸਿੰਘ ਸੋਨੀ, ਜਸਪ੍ਰੀਤ ਸਿੰਘ ਜੱਸਾ, ਬੱਬੂ ਗਰੇਵਾਲ, ਹਰਦੀਪ ਸਿੰਘ ਹੈਪੀ, ਗੁਰਪ੍ਰੀਤ ਸਿੰਘ ਕਾਲਾ, ਜਗਦੀਪ ਸਿੰਘ, ਗੁਰਪ੍ਰੀਤ ਸਿੰਘ ਗੁਰੀ, ਗੁਰਮੀਤ ਸਿੰਘ ਚਾਨਾ, ਹਰਪ੍ਰੀਤ ਸਿੰਘ ਪੀਤਾ, ਸੁਖਜੀਤ ਸਿੰਘ ਗੋਲਾ, ਮਨਪ੍ਰੀਤ ਸਿੰਘ ਗਰੇਵਾਲ, ਸੋਨੀ ਗਰੇਵਾਲ, ਹਰਕਮਲਪ੍ਰੀਤ ਸਿੰਘ, ਪ੍ਰਧਾਨ ਅਵਤਾਰ ਸਿੰਘ, ਪਰਮਿੰਦਰ ਸਿੰਘ ਪਵਨ, ਹੈਪੀ ਗਰੇਵਾਲ, ਹਰਪਾਲ ਸਿੰਘ ਪੱਪੀ, ਤਰਲੋਚਨ ਸਿੰਘ ਅਤੇ ਹਰਜੋਤ ਸਿੰਘ ਚਾਨਾ ਸਮੇਤ ਵੱਡੀ ਗਿਣਤੀ ਵਿਚ ਪਰਿਵਾਰਿਕ ਮੈਂਬਰਾਂ ਨੇ ਪਾਰਟੀ ਦੀਆਂ ਨੀਤੀਆਂ ਵਿਚ ਵਿਸ਼ਵਾਸ ਪ੍ਰਗਟਾਇਆ। ਦਰਸ਼ਨ ਸਿੰਘ ਸ਼ਿਵਾਲਿਕ ਨੇ ਸ਼ਾਮਿਲ ਹੋਏ ਸਾਰੇ ਪਰਿਵਾਰਾਂ ਨੂੰ ਪਾਰਟੀ ਵਿਚ ਜੀ ਆਇਆਂ ਨੂੰ ਆਖਿਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਦਾ ਮਨੋਰਥ ਪੰਜਾਬ ਵਿਚੋਂ ਨਸ਼ਿਆਂ ਦਾ ਖ਼ਾਤਮਾ ਕਰ ਕੇ ਰੁਜ਼ਗਾਰ ਦੇ ਸਾਧਨ ਪੈਦਾ ਕਰਨਾ ਹੈ।
ਇਯਾਲੀ/ਥਰੀਕੇ, 5 ਨਵੰਬਰ (ਮਨਜੀਤ ਸਿੰਘ ਦੁੱਗਰੀ)- ਵਿਧਾਨ ਸਭਾ ਹਲਕਾ ਗਿੱਲ ਅਧੀਨ ਪੈਂਦੇ ਪਿੰਡ ਮਨਸੂਰਾਂ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਹਲਕਾ ਇੰਚਾਰਜ ਤੇ ਉਮੀਦਵਾਰ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਦੌਰਾਨ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਰਵਾਇਤੀ ਰਾਜਨੀਤਿਕ ਧਿਰਾਂ ਨੂੰ ਅਲਵਿਦਾ ਆਖਦਿਆਂ ਅਨੇਕਾਂ ਪਰਿਵਾਰਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦਾ ਪੱਲਾ ਫੜਿਆ, ਜਿਨ੍ਹਾਂ ਵਿਚ ਹਰਚੰਦ ਸਿੰਘ ਖ਼ਾਲਸਾ, ਜਗਤਾਰ ਸਿੰਘ ਸੋਨੀ, ਜਸਪ੍ਰੀਤ ਸਿੰਘ ਜੱਸਾ, ਬੱਬੂ ਗਰੇਵਾਲ, ਹਰਦੀਪ ਸਿੰਘ ਹੈਪੀ, ਗੁਰਪ੍ਰੀਤ ਸਿੰਘ ਕਾਲਾ, ਜਗਦੀਪ ਸਿੰਘ, ਗੁਰਪ੍ਰੀਤ ਸਿੰਘ ਗੁਰੀ, ਗੁਰਮੀਤ ਸਿੰਘ ਚਾਨਾ, ਹਰਪ੍ਰੀਤ ਸਿੰਘ ਪੀਤਾ, ਸੁਖਜੀਤ ਸਿੰਘ ਗੋਲਾ, ਮਨਪ੍ਰੀਤ ਸਿੰਘ ਗਰੇਵਾਲ, ਸੋਨੀ ਗਰੇਵਾਲ, ਹਰਕਮਲਪ੍ਰੀਤ ਸਿੰਘ, ਪ੍ਰਧਾਨ ਅਵਤਾਰ ਸਿੰਘ, ਪਰਮਿੰਦਰ ਸਿੰਘ ਪਵਨ, ਹੈਪੀ ਗਰੇਵਾਲ, ਹਰਪਾਲ ਸਿੰਘ ਪੱਪੀ, ਤਰਲੋਚਨ ਸਿੰਘ ਅਤੇ ਹਰਜੋਤ ਸਿੰਘ ਚਾਨਾ ਸਮੇਤ ਵੱਡੀ ਗਿਣਤੀ ਵਿਚ ਪਰਿਵਾਰਿਕ ਮੈਂਬਰਾਂ ਨੇ ਪਾਰਟੀ ਦੀਆਂ ਨੀਤੀਆਂ ਵਿਚ ਵਿਸ਼ਵਾਸ ਪ੍ਰਗਟਾਇਆ। ਦਰਸ਼ਨ ਸਿੰਘ ਸ਼ਿਵਾਲਿਕ ਨੇ ਸ਼ਾਮਿਲ ਹੋਏ ਸਾਰੇ ਪਰਿਵਾਰਾਂ ਨੂੰ ਪਾਰਟੀ ਵਿਚ ਜੀ ਆਇਆਂ ਨੂੰ ਆਖਿਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਦਾ ਮਨੋਰਥ ਪੰਜਾਬ ਵਿਚੋਂ ਨਸ਼ਿਆਂ ਦਾ ਖ਼ਾਤਮਾ ਕਰ ਕੇ ਰੁਜ਼ਗਾਰ ਦੇ ਸਾਧਨ ਪੈਦਾ ਕਰਨਾ ਹੈ। ਮੀਟਿੰਗ ਦੌਰਾਨ ਸ਼ਾਮਿਲ ਹੋਏ ਨਵੇਂ ਮੈਂਬਰਾਂ ਨੇ ਪਾਰਟੀ ਦੀ ਚੜ੍ਹਦੀ ਕਲਾ ਲਈ ਪਾਰਟੀ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਪਾਰਟੀ ਦੇ ਹੱਕ ਵਿਚ ਲਾਮਬੰਦ ਕਰਨ ਲਈ ਦਿਨ-ਰਾਤ ਮਿਹਨਤ ਕਰਨ ਦਾ ਵਿਸ਼ਵਾਸ ਦਿਵਾਇਆ।