06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੰਜਾਬ ਦੀਆਂ ਸਾਈਕਲਿਸਟ ਧੀਆਂ ਨੇ ਰਚਿਆ ਇਤਿਹਾਸ , ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਗਮਾ

ਧਿਆਣਾ, 5 ਨਵੰਬਰ (ਜਸਵਿੰਦਰ ਸਿੰਘ)- ਪੰਜਾਬ ਦੀਆਂ ਹੋਣਹਾਰ ਸਾਈਕਲਿਸਟ ਧੀਆਂ ਨੇ ਨੈਸ਼ਨਲ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਵਿਚ ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜਦਿਆਂ ਸੋਨ ਤਗਮਾ ਜਿੱਤ ਕੇ ਸੂਬੇ ਦਾ ਮਾਣ ਵਧਾਇਆ ਹੈ। ਰਾਂਚੀ ਦੇ ਸਾਈਕਲਿੰਗ ਵੈਲੋਡਰੋਮ ਵਿਖੇ ਚੱਲ ਰਹੀ 78ਵੀਂ ਸੀਨੀਅਰ, 55ਵੀਂ ਜੂਨੀਅਰ ਅਤੇ 41ਵੀਂ ਸਬ-ਜੂਨੀਅਰ ਨੈਸ਼ਨਲ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੌਰਾਨ ਪੰਜਾਬ ਦੀ ਸਬ-ਜੂਨੀਅਰ ਲੜਕੀਆਂ ਦੀ ਟੀਮ ਨੇ ਟੀਮ ਸਪ੍ਰਿੰਟ ਮੁਕਾਬਲੇ ਵਿੱਚ 1 ਮਿੰਟ 16 ਸੈਕਿੰਡ ਦਾ ਸਮਾਂ ਦਰਜ ਕਰਦਿਆਂ ਇਹ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ।

Ad Position 21
No active advertisement
ਅਜੀਤ ਡੈਸਕ 06-11-2026
ਧਿਆਣਾ, 5 ਨਵੰਬਰ (ਜਸਵਿੰਦਰ ਸਿੰਘ)- ਪੰਜਾਬ ਦੀਆਂ ਹੋਣਹਾਰ ਸਾਈਕਲਿਸਟ ਧੀਆਂ ਨੇ ਨੈਸ਼ਨਲ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਵਿਚ ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜਦਿਆਂ ਸੋਨ ਤਗਮਾ ਜਿੱਤ ਕੇ ਸੂਬੇ ਦਾ ਮਾਣ ਵਧਾਇਆ ਹੈ। ਰਾਂਚੀ ਦੇ ਸਾਈਕਲਿੰਗ ਵੈਲੋਡਰੋਮ ਵਿਖੇ ਚੱਲ ਰਹੀ 78ਵੀਂ ਸੀਨੀਅਰ, 55ਵੀਂ ਜੂਨੀਅਰ ਅਤੇ 41ਵੀਂ ਸਬ-ਜੂਨੀਅਰ ਨੈਸ਼ਨਲ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੌਰਾਨ ਪੰਜਾਬ ਦੀ ਸਬ-ਜੂਨੀਅਰ ਲੜਕੀਆਂ ਦੀ ਟੀਮ ਨੇ ਟੀਮ ਸਪ੍ਰਿੰਟ ਮੁਕਾਬਲੇ ਵਿੱਚ 1 ਮਿੰਟ 16 ਸੈਕਿੰਡ ਦਾ ਸਮਾਂ ਦਰਜ ਕਰਦਿਆਂ ਇਹ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ। ਜੇਤੂ ਟੀਮ ਵਿੱਚ ਲੁਧਿਆਣਾ ਦੀ ਪ੍ਰੀਤੀ ਸ਼ਾਹ ਦੀ ਸ਼ਮੂਲੀਅਤ ਨੇ ਜ਼ਿਲ੍ਹੇ ਦੇ ਖੇਡ ਪ੍ਰੇਮੀਆਂ ਦਾ ਮਾਣ ਵੀ ਵਧਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਜੇਤੂ ਟੀਮ ਵਿਚ ਪ੍ਰੀਤੀ ਸ਼ਾਹ, ਗੁਨਤਾਸ ਸੰਧੂ, ਜਪਨੀਤ ਕੌਰ ਤੇ ਪਲਕਪ੍ਰੀਤ ਕੌਰ ਸ਼ਾਮਲ ਸਨ। ਲੁਧਿਆਣਾ ਦੀ ਪ੍ਰੀਤੀ ਸ਼ਾਹ, ਪਿਤਾ ਗਣੇਸ਼ ਸ਼ਾਹ ਤੇ ਮਾਤਾ ਰੇਣੂ ਦੇਵੀ ਦੀ ਧੀ ਹੈ। ਰਾਸ਼ਟਰੀ ਰਿਕਾਰਡ ਬਣਾਉਣ ਵਾਲੀ ਟੀਮ ਦਾ ਹਿੱਸਾ ਬਣ ਕੇ ਉਸ ਨੇ ਲੁਧਿਆਣਾ ਦਾ ਨਾਂ ਵੀ ਰੌਸ਼ਨ ਕੀਤਾ ਹੈ। ਕਾਹਲੋਂ ਨੇ ਦੱਸਿਆ ਕਿ ਚੈਂਪੀਅਨਸ਼ਿਪ ਦੀ ਤਿਆਰੀ ਲਈ ਪੰਜਾਬ ਸਾਈਕਲਿੰਗ ਟੀਮ ਦਾ ਸਿਖਲਾਈ ਕੈਂਪ ਲੁਧਿਆਣਾ ਵਿਖੇ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜਨਾ ਖਿਡਾਰਨਾਂ ਦੀ ਲਗਨ ਅਤੇ ਯੋਜਨਾਬੱਧ ਤਿਆਰੀ ਦਾ ਨਤੀਜਾ ਹੈ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕਾ ਨਿਸ਼ਾ ਗਾਬਾ ਕਵਾਤਰਾ ਨੂੰ ਵਿਦਾਇਗੀ ਪਾਰਟੀ ਦਿੱਤੀ ਅਗਲੀ ਖ਼ਬਰ ਸ਼ਾਲੀਮਾਰ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਿੱਖ ਕੌਮ ਨਾਲ ਰਹਿਣ ਲਈ ਕੀਤਾ ਪ੍ਰੇਰਿਤ
Ad Position 24