ਸਰਕਾਰੀ ਕਾਲਜ ਲੜਕੀਆਂ ਵਿਖੇ ਪ੍ਰਦੂਸ਼ਣ ਮੁਕਤ ਦਿਵਾਲੀ ਮਨਾਈ
ਲੁਧਿਆਣਾ, 5 ਨਵੰਬਰ (ਜਸਵਿੰਦਰ ਸਿੰਘ)- ਸਰਕਾਰੀ ਕਾਲਜ ਲੜਕੀਆਂ ਦੀ ਵਾਤਾਵਰਣ ਤੇ ਸਵੱਛ ਸੋਸਾਇਟੀ ਨੇ ਦਿਵਾਲੀ ਮਨਾਈ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਸੁਮਨ ਲਤਾ ਦੁਆਰਾ ਰਸਮੀ ਤੌਰ ‘ਤੇ ਦੀਵਾ ਜਗਾਉਣ ਨਾਲ ਹੋਈ।
ਲੁਧਿਆਣਾ, 5 ਨਵੰਬਰ (ਜਸਵਿੰਦਰ ਸਿੰਘ)- ਸਰਕਾਰੀ ਕਾਲਜ ਲੜਕੀਆਂ ਦੀ ਵਾਤਾਵਰਣ ਤੇ ਸਵੱਛ ਸੋਸਾਇਟੀ ਨੇ ਦਿਵਾਲੀ ਮਨਾਈ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਸੁਮਨ ਲਤਾ ਦੁਆਰਾ ਰਸਮੀ ਤੌਰ ‘ਤੇ ਦੀਵਾ ਜਗਾਉਣ ਨਾਲ ਹੋਈ। ਇਸ ਮੌਕੇ ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਦਿਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਸਾਰਿਆਂ ਨੂੰ ਵਾਤਾਵਰਣ-ਅਨੁਕੂਲ, ਸੁਰੱਖਿਅਤ ਅਤੇ ਪ੍ਰਦੂਸ਼ਣ-ਮੁਕਤ ਦੀਵਾਲੀ ਮਨਾਉਣ ਲਈ ਉਤਸ਼ਾਹਿਤ ਕੀਤਾ।ਇਸ ਖ਼ਾਸ ਮੌਕੇ ‘ਤੇ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਤੇ ਕਲਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿਚ ਰੰਗੋਲੀ ਬਣਾਉਣ ਦਾ ਮੁਕਾਬਲਾ, ਮੋਮਬੱਤੀ ਬਣਾਉਣ ਦਾ ਮੁਕਾਬਲਾ ਤੇ ਦੀਵਾ ਸਜਾਵਟ ਮੁਕਾਬਲਾ ਸ਼ਾਮਲ ਸੀ। ਰੰਗੋਲੀ ਬਣਾਉਣ ਦੇ ਮੁਕਾਬਲੇ ਵਿੱਚ ਅਨੀਤਾ ਨੇ ਪਹਿਲਾ ਇਨਾਮ ਪ੍ਰਾਪਤ ਕੀਤਾ ਜਦੋਂ ਕਿ ਏਂਜਲ ਆਨੰਦ ਅਤੇ ਅਨੁਰੀਤ ਨੇ ਸਾਂਝੇ ਤੌਰ ‘ਤੇ ਦੂਜਾ ਇਨਾਮ ਜਿੱਤਿਆ। ਭੁਜਸਵੀ ਘਈ ਅਤੇ ਕਨੀਸ਼ਾ ਲੂੰਬਾ ਨੇ ਸਾਂਝੇ ਤੌਰ ‘ਤੇ ਤੀਜਾ ਇਨਾਮ ਪ੍ਰਾਪਤ ਕੀਤਾ ਜਦੋਂ ਕਿ ਆਸਿਫ਼ਾ ਨੇ ਹੌਂਸਲਾ ਵਧਾਊ ਇਨਾਮ ਪ੍ਰਾਪਤ ਕੀਤਾ। ਮੋਮਬੱਤੀ ਬਣਾਉਣ ਦੇ ਮੁਕਾਬਲੇ ਵਿੱਚ ਅੰਜਲੀ ਨੇ ਪਹਿਲਾ ਇਨਾਮ ਜਿੱਤਿਆ, ਯਸ਼ਿਕਾ ਨੇ ਦੂਜਾ ਇਨਾਮ ਪ੍ਰਾਪਤ ਕੀਤਾ ਅਤੇ ਏਂਜਲ ਆਨੰਦ ਨੇ ਤੀਜਾ ਇਨਾਮ ਪ੍ਰਾਪਤ ਕੀਤਾ। ਦੀਵਾ ਸਜਾਵਟ ਮੁਕਾਬਲੇ ਵਿੱਚ ਭੁਜਸਵੀ ਨੇ ਪਹਿਲਾ ਇਨਾਮ ਜਿੱਤਿਆ, ਪੁਸ਼ਪ੍ਰੀਤ ਕੌਰ ਨੇ ਦੂਜਾ ਇਨਾਮ ਪ੍ਰਾਪਤ ਕੀਤਾ, ਹਰਪ੍ਰੀਤ ਕੌਰ ਨੇ ਤੀਜਾ ਇਨਾਮ ਪ੍ਰਾਪਤ ਕੀਤਾ ਤੇ ਏਂਜਲ ਆਨੰਦ ਨੂੰ ਹੌਸਲਾ ਵਧਾਊ ਇਨਾਮ ਦਿੱਤਾ ਗਿਆ।