ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ ਐਸੋਸੀਏਸ਼ਨ ਵਲੋਂ ਜ਼ੋਨਲ ਕਮਿਸ਼ਨਰ ਸੇਖੋਂ ਦਾ ਸਵਾਗਤ
ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ ਗਿੱਲ ਰੋਡ ਐਸੋਸੀਏਸ਼ਨ ਵੱਲੋਂ ਪ੍ਰਧਾਨ ਜਤਿੰਦਰਪਾਲ ਸਿੰਘ ਸਲੂਜਾ ਦੀ ਅਗਵਾਈ ਹੇਠ ਨਗਰ ਨਿਗਮ ਜ਼ੋਨ-ਸੀ ਦੇ ਨਵੇਂ ਨਿਯੁਕਤ ਜੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਦਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਨੂੰ ਫੁੱਲਾਂ ਦਾ ਬੁੱਕੇ ਭੇਟ ਕੀਤੇ ਗਏ। ਇਸ ਮੌਕੇ ਬੋਲਦਿਆਂ ਸਲੂਜਾ ਨੇ ਕਿਹਾ ਕਿ ਜਸਦੇਵ ਸਿੰਘ ਸੇਖੋਂ ਇੱਕ ਬਹੁਤ ਹੀ ਮਿਹਨਤੀ, ਇਮਾਨਦਾਰ, ਜ਼ਮੀਨ ਨਾਲ ਜੁੜੇ ਤੇ ਪੂਰੀ ਲਗਨ ਨਾਲ ਕੰਮ ਕਰਨ ਵਾਲੇ ਅਫ਼ਸਰ ਹਨ।
ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ ਗਿੱਲ ਰੋਡ ਐਸੋਸੀਏਸ਼ਨ ਵੱਲੋਂ ਪ੍ਰਧਾਨ ਜਤਿੰਦਰਪਾਲ ਸਿੰਘ ਸਲੂਜਾ ਦੀ ਅਗਵਾਈ ਹੇਠ ਨਗਰ ਨਿਗਮ ਜ਼ੋਨ-ਸੀ ਦੇ ਨਵੇਂ ਨਿਯੁਕਤ ਜੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਦਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਨੂੰ ਫੁੱਲਾਂ ਦਾ ਬੁੱਕੇ ਭੇਟ ਕੀਤੇ ਗਏ। ਇਸ ਮੌਕੇ ਬੋਲਦਿਆਂ ਸਲੂਜਾ ਨੇ ਕਿਹਾ ਕਿ ਜਸਦੇਵ ਸਿੰਘ ਸੇਖੋਂ ਇੱਕ ਬਹੁਤ ਹੀ ਮਿਹਨਤੀ, ਇਮਾਨਦਾਰ, ਜ਼ਮੀਨ ਨਾਲ ਜੁੜੇ ਤੇ ਪੂਰੀ ਲਗਨ ਨਾਲ ਕੰਮ ਕਰਨ ਵਾਲੇ ਅਫ਼ਸਰ ਹਨ। ਉਹ ਪਹਿਲਾਂ ਵੀ ਜ਼ੋਨ-ਸੀ ਵਿੱਚ ਆਪਣੀਆਂ ਸ਼ਾਨਦਾਰ ਸੇਵਾਵਾਂ ਦੇ ਚੁੱਕੇ ਹਨ, ਜਿਸ ਕਰਕੇ ਉਹ ਇਸ ਪੂਰੇ ਇਲਾਕੇ ਦੀਆਂ ਸਥਿਤੀਆਂ ਤੋਂ ਭਲੀ-ਭਾਂਤ ਜਾਣੂ ਹਨ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਸੇਖੋਂ ਦਫ਼ਤਰ ਵਿੱਚ ਆਉਣ ਵਾਲੇ ਆਮ ਲੋਕਾਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਇਲਾਕੇ ਦਾ ਕੋਈ ਵੀ ਵਿਅਕਤੀ ਬਿਨਾਂ ਕਿਸੇ ਝਿਜਕ ਦੇ ਉਨ੍ਹਾਂ ਨੂੰ ਮਿਲ ਕੇ ਆਪਣੀ ਸਮੱਸਿਆ ਦੱਸ ਸਕਦਾ ਹੈ। ਇਸ ਸਮੇਂ ਹੋਰਨਾਂ ਤੋਂ ਇਲਾਵਾ ਜਤਿੰਦਰ ਸਿੰਘ ਬੋਬੀ, ਦਮਨਦੀਪ ਸਿੰਘ ਸਲੂਜਾ, ਰਾਜੀਵ ਬਾਂਸਲ, ਜਤਿੰਦਰ ਸਿੰਘ ਮੱਕੜ, ਗੁਰਪ੍ਰੀਤ ਸਿੰਘ ਨੂਪੀ, ਨੀਲੂ ਓਬਰਾਏ, ਰਮੇਸ਼ ਕੁਮਾਰ, ਜਸਵਿੰਦਰ ਸਿੰਘ ਅਤੇ ਇੰਦਰ ਸਿੰਘ ਡੰਗ ਆਦਿ ਮੁੱਖ ਤੌਰ ‘ਤੇ ਹਾਜ਼ਰ ਸਨ।