ਚੇਅਰਮੈਨ ਗਿੱਲ ਨੇ ਸਕੂਲ ਦੇ ਨਵੇਂ ਕਮਰੇ ਦਾ ਕੀਤਾ ਉਦਘਾਟਨ
ਲਾਡੋਵਾਲ, 5 ਨਵੰਬਰ (ਬਲਬੀਰ ਸਿੰਘ ਰਾਣਾ)- ਮਾਰਕੀਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਨੇ ਆਪਣੇ ਕਰ ਕਮਲਾਂ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਮੰਝਫਗੂਵਾਲ ਵਿਖੇ ਨਵੇਂ ਕਲਾਸ ਰੂਮ ਦਾ ਉਦਘਾਟਨ ਕਰਦਿਆਂ ਸਕੂਲ ਸਟਾਫ਼ ਅਤੇ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਉਪਰੰਤ ਗੱਲਬਾਤ ਕਰਦਿਆਂ ਚੇਅਰਮੈਨ ਗੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚਾਹੁੰਦੇ ਹਨ ਕਿ ਪੰਜਾਬ ਦੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜਾਉਣ, ਜਿਨ੍ਹਾਂ ਦੀ ਸਹੂਲਤਾਂ ਲਈ ਸਰਕਾਰ ਵਲੋਂ ਯੋਗ ਉਪਰਾਲੇ ਅਤੇ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ, ਤਾਂ ਜੋ ਪਿੰਡਾਂ ਦੇ ਬੱਚੇ ਵੀ ਕਾਨਵੈਂਟ ਸਕੂਲਾਂ ਦੇ ਬੱਚਿਆਂ ਨਾਲੋਂ ਪੜ੍ਹਾਈ ਵਿਚ ਵੱਧ ਮੱਲ੍ਹਾਂ ਮਾਰਨ।
ਲਾਡੋਵਾਲ, 5 ਨਵੰਬਰ (ਬਲਬੀਰ ਸਿੰਘ ਰਾਣਾ)- ਮਾਰਕੀਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਨੇ ਆਪਣੇ ਕਰ ਕਮਲਾਂ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਮੰਝਫਗੂਵਾਲ ਵਿਖੇ ਨਵੇਂ ਕਲਾਸ ਰੂਮ ਦਾ ਉਦਘਾਟਨ ਕਰਦਿਆਂ ਸਕੂਲ ਸਟਾਫ਼ ਅਤੇ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਉਪਰੰਤ ਗੱਲਬਾਤ ਕਰਦਿਆਂ ਚੇਅਰਮੈਨ ਗੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚਾਹੁੰਦੇ ਹਨ ਕਿ ਪੰਜਾਬ ਦੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜਾਉਣ, ਜਿਨ੍ਹਾਂ ਦੀ ਸਹੂਲਤਾਂ ਲਈ ਸਰਕਾਰ ਵਲੋਂ ਯੋਗ ਉਪਰਾਲੇ ਅਤੇ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ, ਤਾਂ ਜੋ ਪਿੰਡਾਂ ਦੇ ਬੱਚੇ ਵੀ ਕਾਨਵੈਂਟ ਸਕੂਲਾਂ ਦੇ ਬੱਚਿਆਂ ਨਾਲੋਂ ਪੜ੍ਹਾਈ ਵਿਚ ਵੱਧ ਮੱਲ੍ਹਾਂ ਮਾਰਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ ਸਕੂਲਾਂ ਦੀ ਵਧੀਆ ਦਿੱਖ ਬਣਾਈ ਅਤੇ ਸਕੂਲ ਵਿਚ ਬੱਚਿਆਂ ਨੂੰ ਲੋੜੀਂਦੀਆਂ ਸਹੂਲਤਾਂ ਦੇ ਕੇ ਨਿਵਾਜਿਆ, ਜਦਕਿ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਯਤਨਾਂ ਸਦਕਾ ਇਸ ਸਕੂਲ ਦਾ ਵਧੀਆ ਰੂਮ ਤਿਆਰ ਕੀਤਾ ਗਿਆ ਹੈ। ਚੇਅਰਮੈਨ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਸਰਪੰਚ ਬੀਬੀ ਪਰਮਜੀਤ ਕੌਰ, ਸਤਪਾਲ, ਪੰਚ ਕੁਲਵਿੰਦਰ ਕੌਰ, ਪੰਚ ਨਿਸ਼ਾਨ ਸਿੰਘ, ਪੰਚ ਅਮਰਜੀਤ ਸਿੰਘ, ਲਖਵੀਰ ਸਿੰਘ ਤੋਂ ਇਲਾਵਾ ਮੁੱਖ ਅਧਿਆਪਕਾ ਕੁਲਵਿੰਦਰ ਕੌਰ, ਰਾਹੁਲ ਕੁਮਾਰ ਤੇ ਭੁਪਿੰਦਰ ਕੌਰ ਆਦਿ ਮੌਜੂਦ ਸਨ।