ਪੀ . ਏ . ਯੂ . ਨੇ ਮਾਸਿਕ ਸਿਖਲਾਈ ਕੈਂਪ ’ ਚ ਕਿਸਾਨ ਬੀਬੀਆਂ ਨੂੰ ਦਿੱਤੀ ਸਿਖਲਾਈ
ਲੁਧਿਆਣਾ, 5 ਨਵੰਬਰ (ਜਸਵਿੰਦਰ ਸਿੰਘ)- ਪੀ. ਏ.
ਲੁਧਿਆਣਾ, 5 ਨਵੰਬਰ (ਜਸਵਿੰਦਰ ਸਿੰਘ)- ਪੀ. ਏ. ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੀ.ਏ.ਯੂ. ਕਿਸਾਨ ਕਲੱਬ (ਲੇਡੀਜ਼ ਵਿੰਗ) ਦਾ ਇੱਕ ਰੋਜ਼ਾ ਮਹੀਨਾਵਾਰ ਮੀਟਿੰਗ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਕਰਵਾਈ ਗਈ ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਸਹਿਯੋਗੀ ਨਿਰਦੇਸ਼ਕ (ਸਕਿੱਲ ਡਿਵੈਲਪਮੈਂਟ) ਅਤੇ ਡਾ. ਕੁਲਵੀਰ ਕੌਰ ਨੇ ਦੱਸਿਆ ਕਿ ਇਸ ਵਿੱਚ ਕਿਸਾਨ ਬੀਬੀਆਂ ਨੇ ਭਾਗ ਲਿਆ| ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਕਿਸਾਨ ਕਲੱਬ ਦੇ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਡਾ. ਕੁਲਵੀਰ ਕੌਰ ਨੇ ਦੱਸਿਆ ਕਿ ਫ਼ਲ ਵਿਗਿਆਨ ਵਿਭਾਗ ਦੇ ਡਾ. ਹਰਸਿਮਰਤ ਕੌਰ ਨੇ ਪੌਸ਼ਟਿਕ ਬਗੀਚੇ ਵਿੱਚ ਕਰੋਂਦੇ ਅਤੇ ਹੋਰ ਫ਼ਲਾਂ ਵਾਲ਼ੇ ਬੂਟਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ| ਡਾ. ਰਿਚਾ ਅਰੋੜਾ ਨੇ ‘ਕਰੋਂਦਾ ਬਰੀਓ’ ਬਣਾਉਣ ਦੀ ਵਿਧੀ ਸਮਝਾਈ| ਉਨ੍ਹਾਂ ਨੇ ਕਰੋਂਦੇ ਦੀ ਪੌਸ਼ਟਿਕ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ| ਹੋਰ ਜਾਣਕਾਰੀ ਦਿੰਦੇ ਹੋਏ ਮੈਡਮ ਕੰਵਲਜੀਤ ਕੌਰ ਨੇ ਦੱਸਿਆ ਕਿ ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਖਾਸ ਤੌਰ ’ਤੇ ਕਿਸਾਨ ਬੀਬੀਆਂ ਲਈ ਪੌਸ਼ਟਿਕ ਪਕਵਾਨ ਜਿਵੇਂ ਕਿ ਨਾਰੀਅਲ ਦੇ ਲੱਡੂ ਅਤੇ ਵੇਸਣ ਦੇ ਲੱਡੂ ਬਣਾਉਣ ਬਾਰੇ ਜਾਣਕਾਰੀ ਕੁਲਦੀਪ ਕੌਰ ਅਤੇ ਕਿਸਾਨ ਕਲੱਬ (ਲੇਡੀਜ਼ ਵਿੰਗ) ਦੇ ਮੈਂਬਰ ਸ੍ਰੀਮਤੀ ਮਨਜੀਤ ਕੌਰ ਵੱਲੋਂ ਦਿੱਤੀ ਗਈ| ਅੰਤ ਵਿਚ ਕਲੱਬ ਦੇ ਲੇਡੀਜ਼ ਵਿੰਗ ਦੇ ਪ੍ਰਧਾਨ ਸ੍ਰੀਮਤੀ ਅਮਨਜੀਤ ਕੌਰ ਨੇ ਯੂਨੀਵਰਸਿਟੀ ਦੇ ਮਾਹਿਰਾਂ ਅਤੇ ਕਿਸਾਨ ਬੀਬੀਆਂ ਦਾ ਧੰਨਵਾਦ ਕੀਤਾ|