05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਬੁੱਢੇ ਦਰਿਆ ’ ਤੇ 12.83 ਕਰੋੜ ਦੀ ਲਾਗਤ ਨਾਲ ਬਣਾਈ ਜਾਵੇਗੀ ਰਿਟੇਨਿੰਗ ਵਾਲ - ਵਿਧਾਇਕ ਭੋਲਾ ਗਰੇਵਾਲ

ਲੁਧਿਆਣਾ, 5 ਨਵੰਬਰ (ਡਾ. ਤਰਲੋਚਨ ਸਿੰਘ)- ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਅੱਜ 12.

Ad Position 21
No active advertisement
ਅਜੀਤ ਡੈਸਕ 06-11-2026
ਲੁਧਿਆਣਾ, 5 ਨਵੰਬਰ (ਡਾ. ਤਰਲੋਚਨ ਸਿੰਘ)- ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਅੱਜ 12.83 ਕਰੋੜ ਦੀ ਲਾਗਤ ਨਾਲ ਬੁੱਢੇ ਦਰਿਆ ’ਤੇ ਬਣਨ ਜਾ ਰਹੀ ਰਿਟੇਨਿੰਗ ਵਾਲ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਦਰਿਆ ਦੇ ਕੰਢਿਆਂ ਨੂੰ ਮਜ਼ਬੂਤੀ ਅਤੇ ਮਿੱਟੀ ਦੇ ਕੱਟਾਂ ਨੂੰ ਰੋਕਣ ਲਈ ਅੱਜ ਰਿਟੇਨਿੰਗ ਵਾਲ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ, ਇਸ ਦੇ ਮੁਕੰਮਲ ਹੋਣ ਨਾਲ ਇਸ ਦੇ ਨਾਲ ਲੱਗਦੇ ਇਲਾਕਿਆਂ ਨੂੰ ਕਿਸੇ ਤਰ੍ਹਾਂ ਦਾ ਖ਼ਤਰਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਦਿਨਾਂ ‘ਚ ਕਈ ਵਾਰ ਦਰਿਆ ‘ਚ ਪਾਣੀ ਦੀ ਮਾਤਰਾ ਬਹੁਤ ਜ਼ਿਆਦਾ ਵੱਧ ਜਾਂਦੀ ਹੈ, ਜਿਸ ਨੂੰ ਰੋਕਣ ਲਈ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਇਲਾਕਾ ਵਾਸੀਆਂ ਨੂੰ ਵੱਡਾ ਲਾਹਾ ਮਿਲੇਗਾ। ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਪਹਿਲਾਂ ਤੋਂ ਹੀ ਮੁਕੰਮਲ ਕਰਵਾਏ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਵਿਕਾਸ ਕੰਮਾਂ ’ਤੇ ਤੇਜ਼ੀ ਨਾਲ ਕੰਮ ਚੱਲ ਰਹੇ ਹਨ।ਇਸ ਮੌਕੇ ਕੁਲਵਿੰਦਰ ਸਿੰਘ ਗਰੇਵਾਲ, ਕੌਂਸਲਰ ਅਸ਼ਵਨੀ ਸ਼ਰਮਾ ਗੋਭੀ, ਜਤਿੰਦਰ ਸਿੰਘ ਸੋਢੀ, ਰਾਜਵੀਰ ਗਰੇਵਾਲ, ਲਵਲੀ ਮਨੋਚਾ, ਰਾਜ ਗਰੇਵਾਲ, ਸੰਜੂ ਸ਼ਰਮਾ, ਹਰਦੇਵ ਦੌਧਰ, ਜਸਪ੍ਰੀਤ ਮਿੱਠੂ, ਬਖਸ਼ੀਸ਼ ਹੀਰ, ਚੇਅਰਮੈਨ ਵਿਪਨ ਵੈਦ, ਵਿੱਕੀ, ਅਵਤਾਰ ਸਾਹਨੀ, ਦਰਸ਼ਨ ਸਿੰਘ, ਦਲਵਿੰਦਰ ਸਿੰਘ, ਮਹਿਲ ਸੰਧੂ ਬਾਜ਼ ਸਿੱਧੂ, ਸੁਖਵੰਤ ਸੁੱਖਾ, ਰਵੀ ਸ਼ਰਮਾ, ਬਿੱਟੂ, ਚਰਨਜੀਤ ਸਿੰਘ ਚੰਨੀ, ਸੰਦੀਪ ਸਿੰਘ, ਗੁਰਸ਼ਰਨ ਸਿੰਘ ਪੀ.ਏ. ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਨੀਲ ਮੌਦਗਿਲ ਦਾ ਸਚਿਨ ਮੌਦਗਿਲ ਤੇ ਭਾਜਪਾ ਵਰਕਰਾਂ ਵਲੋਂ ਸਨਮਾਨ ਅਗਲੀ ਖ਼ਬਰ ਪੀ . ਏ . ਯੂ . ਨੇ ਮਾਸਿਕ ਸਿਖਲਾਈ ਕੈਂਪ ’ ਚ ਕਿਸਾਨ ਬੀਬੀਆਂ ਨੂੰ ਦਿੱਤੀ ਸਿਖਲਾਈ
Ad Position 24