ਸੈਕਰਡ ਹਾਰਟ ਸਕੂਲ ਦੇ ਵਿਦਿਆਰਥੀਆਂ ਨੇ ਮਾਨਸਿਕ ਸਿਹਤ ਜਾਗਰੂਕਤਾ ਸੈਸ਼ਨ ’ ਚ ਲਿਆ ਭਾਗ
ਲੁਧਿਆਣਾ, 5 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸੈਕਰਡ ਹਾਰਟ ਸਕੂਲ ਵਿਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਮਾਨਸਿਕ ਸਿਹਤ ਅਤੇ ਤੰਦਰੁਸਤੀ ਸਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਹ ਸੈਸ਼ਨ ਡਾਇਰੈਕਟਰ ਰੈਵ.
ਲੁਧਿਆਣਾ, 5 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸੈਕਰਡ ਹਾਰਟ ਸਕੂਲ ਵਿਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਮਾਨਸਿਕ ਸਿਹਤ ਅਤੇ ਤੰਦਰੁਸਤੀ ਸਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਹ ਸੈਸ਼ਨ ਡਾਇਰੈਕਟਰ ਰੈਵ. ਫਾਦਰ ਸੇਬੈਸਟੀਅਨ ਪੱਲਾਸੇਰੀ ਅਤੇ ਪ੍ਰਿੰਸੀਪਲ ਰੈਵ. ਫਾਦਰ ਮਾਰੀਆ ਸੇਬਿਨ ਦੇ ਮਾਰਗ ਦਰਸ਼ਨ ਹੇਠ ਹੈਲਥ ਐਂਡ ਵੈਲਨੈਸ ਕਲੱਬ ਦੀ ਇੰਚਾਰਜ ਰੋਨਿਤਾ ਐਲਬਰਟ ਵਲੋਂ ਕਰਵਾਇਆ ਗਿਆ। ਸੈਸ਼ਨ ਦਾ ਸੰਚਾਲਨ ਸੀ. ਐਮ. ਸੀ. ਦੇ ਮਨੋਚਿਕਿਤਸਾ ਵਿਭਾਗ ਦੇ ਮੁਖੀ ਡਾ. ਪੱਲਵੀ ਅਭਿਲਾਸ਼ਾ ਨੇ ਆਪਣੀ ਮੈਡੀਕਲ ਟੀਮ ਨਾਲ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਤਣਾਅ, ਚਿੰਤਾ ਅਤੇ ਭਾਵਨਾਤਮਕ ਚੁਨੌਤੀਆਂ ਨਾਲ ਨਜਿੱਠਣ ਦੇ ਵਿਹਾਰਕ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਵੀ ਆਪਣੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ ਅਤੇ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਕੂਲ ਦੇ ਸਾਬਕਾ ਵਿਦਿਆਰਥੀ ਅਤੇ ਸੀ.ਐਮ.ਸੀ. ਵਿਚ ਪੜ੍ਹ ਰਹੇ ਯਸ਼ਵਿਨ ਨੇ ਵੀ ਆਪਣੇ ਤਜਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਮਾਪਿਆਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਲਈ ਪ੍ਰੇਰਿਤ ਕੀਤਾ। ਅੰਤ ਵਿਚ ਪ੍ਰਿੰਸੀਪਲ ਰੈਵ. ਸਿਸਟਰ ਮਾਰੀਆ ਸੇਬਿਨ ਨੇ ਡਾਕਟਰਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।