07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਦੁੱਗਰੀ ਵਿਖੇ ਕੀਰਤਨ ਸਮਾਗਮ ਕਰਵਾਇਆ

ਲੁਧਿਆਣਾ, 6 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਸਟੇਟ ਫੇਜ਼-1 ਦੁੱਗਰੀ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਇਲਾਕੇ ਭਰ ਵਿਚੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।

Ad Position 21
No active advertisement
ਅਜੀਤ ਡੈਸਕ 07-11-2026
ਲੁਧਿਆਣਾ, 6 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਸਟੇਟ ਫੇਜ਼-1 ਦੁੱਗਰੀ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਇਲਾਕੇ ਭਰ ਵਿਚੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਸ਼ਾਮ ਦੇ ਦੀਵਾਨਾਂ ਵਿਚ ਸੋਦਰੁ ਸ੍ਰੀ ਰਹਰਾਸਿ ਸਾਹਿਬ ਜੀ ਦੀ ਚੌਕੀ ਦੇ ਭੋਗ ਉਪਰੰਤ, ਪੰਥ ਪ੍ਰਸਿੱਧ ਕੀਰਤਨੀਏ ਬੀਬੀ ਗੁਰਮਨਪ੍ਰੀਤ ਕੌਰ ਲੁਧਿਆਣੇ ਵਾਲਿਆਂ ਨੇ ਆਪਣੀ ਰਸਭਿੰਨੀ ਆਵਾਜ਼ ’ਚ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਤੇ ਬੰਦੀ ਛੋੜ ਦਿਵਸ ਦੇ ਇਤਿਹਾਸ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ। ਉਪਰੰਤ ਭਾਈ ਗੁਰਮੀਤ ਸਿੰਘ ਖੰਨੇ ਵਾਲੇ ਦੇ ਜਥੇ ਨੇ ਇਲਾਹੀ ਬਾਣੀ ਦੇ ਜਾਪ ਤੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ, ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਵਰਿੰਦਰ ਮੋਹਨ ਸਿੰਘ ਤੇ ਤਜਿੰਦਰ ਸਿੰਘ ਵੱਲੋਂ ਕੀਰਤਨੀ ਜੱਥਿਆਂ ਬੀਬੀ ਗੁਰਮਨਪ੍ਰੀਤ ਕੌਰ ਅਤੇ ਭਾਈ ਗੁਰਮੀਤ ਸਿੰਘ ਖੰਨੇ ਵਾਲਿਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਤੇ ਵਿਸ਼ੇਸ਼ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਅਖੀਰ ਵਿਚ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਸਮਾਗਮ ਵਿਚ ਪਹੁੰਚੀਆਂ ਸਮੂਹ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਬਲਵੀਰ ਸਿੰਘ, ਮਲਕੀਤ ਸਿੰਘ, ਯਸ਼ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਸਰਬਜੀਤ ਸਿੰਘ ਝੱਗੜ, ਜਗਮੋਹਨ ਸਿੰਘ, ਪਰਮਜੀਤ ਸਿੰਘ, ਤਰਲੋਕ ਸਿੰਘ ਸੱਚਦੇਵਾ ਆਦਿ ਸਮਾਗਮਾਂ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਵਿਚ ਦੀਵਾਲੀ ਮੇਲਾ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 9 ਨੂੰ
Ad Position 24