07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਗੁਰੂ ਨਾਨਕ ਸਕੂਲ ਦੋਰਾਹਾ ਵਿਖੇ ਸਾਲਾਨਾ ਸਮਾਗਮ ਤੇ ਇਨਾਮ ਵੰਡ ਸਮਾਰੋਹ ਕਰਵਾਇਆ

ਲੁਧਿਆਣਾ, 6 ਨਵੰਬਰ (ਜਸਵਿੰਦਰ ਸਿੰਘ)- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਡਾ. ਖੇਮ ਸਿੰਘ ਗਿੱਲ ਕਿਸਾਨ ਸਲਾਹ ਸੇਵਾ ਕੇਂਦਰ ਹਾਲ ਵਿਚ ਖੋਜ ਤੇ ਪਸਾਰ ਮਾਹਿਰਾਂ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ.

Ad Position 21
No active advertisement
ਗੁਰੂ ਨਾਨਕ ਮਾਡਲ ਸਕੂਲ ਦੋਰਾਹਾ ਵਿਖੇ ਕਰਵਾਏ ਇਨਾਮ ਵੰਡ ਸਮਾਰੋਹ ਦੌਰਾਨ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਦੀਆਂ ਵਿਦਿਆਰਥਣਾਂ। ਅਜੀਤ ਤਸਵੀਰ 07-11-2026
ਲੁਧਿਆਣਾ, 6 ਨਵੰਬਰ (ਜਸਵਿੰਦਰ ਸਿੰਘ)- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਡਾ. ਖੇਮ ਸਿੰਘ ਗਿੱਲ ਕਿਸਾਨ ਸਲਾਹ ਸੇਵਾ ਕੇਂਦਰ ਹਾਲ ਵਿਚ ਖੋਜ ਤੇ ਪਸਾਰ ਮਾਹਿਰਾਂ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਹਰਵਿੰਦਰ ਸਿੰਘ ਧਾਲੀਵਾਲ ਨੇ ਕੀਤੀ। ਇਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਆਪਕ, ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਖੇਤਰੀ ਕੇਂਦਰਾਂ ਦੇ ਵਿਗਿਆਨੀ ਸ਼ਾਮਿਲ ਹੋਏ। ਸਮੂਹ ਅਧਿਕਾਰੀਆਂ ਨੇ ਵਾਈਸ ਚਾਂਸਲਰ ਦਾ ਸਵਾਗਤ ਕੀਤਾ। ਡਾ. ਧਾਲੀਵਾਲ ਨੇ ਬਦਲਦੇ ਸਮੇਂ ਅਨੁਸਾਰ ਨਵੇਂ ਗਿਆਨ-ਵਿਗਿਆਨ ਨੂੰ ਅਪਣਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਖੇਤੀ ਖੋਜ ਨੂੰ ਕਿਸਾਨਾਂ ਅਤੇ ਵਿਸ਼ਵ ਮੰਡੀ ਦੀਆਂ ਲੋੜਾਂ ਨਾਲ ਜੋੜਨ ਲਈ ਨਵੀਆਂ ਕਿਸਮਾਂ ਅਤੇ ਤਕਨੀਕਾਂ ਦੀ ਤਲਾਸ਼ ਲਾਜ਼ਮੀ ਹੈ। ਖੇਤੀ ਵਿਭਿੰਨਤਾ ਨੂੰ ਸਫਲ ਬਣਾਉਣ ਲਈ ਇਹ ਯਕੀਨੀ ਬਣਾਉਣਾ ਪਵੇਗਾ ਕਿ ਵੱਧ ਤੋਂ ਵੱਧ ਕਿਸਾਨ ਪੀ. ਏ. ਯੂ. ਦੀਆਂ ਸਿਫ਼ਾਰਸ਼ਾਂ ਅਪਣਾ ਕੇ ਮੁਨਾਫ਼ਾ ਕਮਾਉਣ। ਉਨ੍ਹਾਂ ਪਸਾਰ ਮਾਹਿਰਾਂ ਨੂੰ ਮੁਸਤੈਦ ਹੋ ਕੇ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਉਣ ਅਤੇ ਹਾੜੀ ਸੀਜ਼ਨ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਹਦਾਇਤ ਦਿੱਤੀ। ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਉਤਪਾਦਨ, ਪੋਸ਼ਣ ਅਤੇ ਵਾਤਾਵਰਨ ਦੀ ਸੰਭਾਲ ਵਿਚ ਸੰਤੁਲਨ ਬਣਾਉਣ ਅਤੇ ਕਿਸਾਨੀ ਆਮਦਨ ਵਧਾਉਣ ‘ਤੇ ਜ਼ੋਰ ਦਿੱਤਾ। ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਪਰਾਲੀ ਦੀ ਸੁਚੱਜੀ ਸੰਭਾਲ ਲਈ ਕੀਤੇ ਯਤਨਾਂ ਦਾ ਜ਼ਿਕਰ ਕੀਤਾ ਅਤੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਰਾਹੀਂ ਮਸ਼ੀਨਰੀ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਪੇਂਡੂ ਔਰਤਾਂ ਅਤੇ ਨੌਜਵਾਨਾਂ ਨੂੰ ਸਿਖਲਾਈ ਪ੍ਰੋਗਰਾਮਾਂ ਨਾਲ ਜੋੜ ਕੇ ਖੇਤੀ ਨੂੰ ਕਾਰੋਬਾਰ ਵਜੋਂ ਵਿਕਸਤ ਕਰਨ ਦੀ ਗੱਲ ਕਹੀ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਦੌਰਾਨ ਹਵਾ ਪ੍ਰਦੂਸ਼ਣ ਤੋਂ ਬਚਾਅ ਲਈ ਸਿਵਲ ਸਰਜਨ ਵਲੋਂ ਐਡਵਾਈਜ਼ਰੀ ਜਾਰੀ ਲੋਕਾਂ ਨੂੰ ਪਟਾਕਿਆਂ ਦੀ ਬਜਾਏ ਦੀਵੇ... ਅਗਲੀ ਖ਼ਬਰ ਐਕਿਊਪੰਕਚਰ ਇਲਾਜ ਗ਼ਰੀਬਾਂ ਲਈ ਵਰਦਾਨ , ਪੰਜਾਬ ਸਰਕਾਰ ਐਕਿਊਪੰਕਚਰ ਨੂੰ ਉਤਸ਼ਾਹਿਤ ਕਰਨ ਸਬੰਧੀ ਕਰੇਗੀ ਵਿਚਾਰ - ਗੁਰਮੀਤ ਸਿ...
Ad Position 24