06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੰਤ ਅਮੀਰ ਸਿੰਘ ਜਵੱਦੀ ਟਕਸਾਲ ਨੇ ਸੰਤ ਅਮਰ ਸਿੰਘ ਭੋਰਾ ਸਾਹਿਬ ਨੂੰ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਲਈ ਦਿੱਤਾ ਸੱਦਾ ਪੱਤਰ

ਲੁਧਿਆਣਾ, 6 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੰਤ ਬਾਬਾ ਸੁਚਾ ਸਿੰਘ ਜੀ ਜਵੱਦੀ ਵਾਲਿਆਂ ਵਲੋਂ ਅਰੰਭੇ ਧਰਮ ਕਾਰਜ਼ਾਂ ਵਿਚੋਂ ਇਕ ਅਦੁੱਤੀ ਗੁਰਮਤਿ ਸੰਗੀਤ 2026 ‘ਚ ਰਾੜਾ ਸਾਹਿਬ ਸੰਪਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ ਜੀ ਭੋਰਾ ਸਾਹਿਬ ਵਾਲਿਆਂ ਨੂੰ ਸ਼ਮੂਲੀਅਤ ਕਰਨ ਲਈ ਨਿਉਂਦਾ ਦੇਣ ਲਈ ਸੰਤ ਬਾਬਾ ਅਮੀਰ ਸਿੰਘ ਮੌਜੂਦਾ ਮੁਖੀ ਜਵੱਦੀ ਟਕਸਾਲ, ਗੁਰਦੁਆਰਾ ਕਰਮਸਰ ਰਾੜਾ ਸਾਹਿਬ ਪੁੱਜੇ। ਉਨ੍ਹਾਂ ਬਾਬਾ ਅਮਰ ਸਿੰਘ ਨੂੰ 26 ਨਵੰਬਰ ਤੋਂ 29 ਨਵੰਬਰ ਦਰਮਿਆਨ ਹੋ ਰਹੇ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ-2026 ਸਬੰਧੀ ਆਪਸੀ ਵਿਚਾਰ ਵਟਾਂਦਰਾ ਕੀਤਾ ਤੇ ਉਨ੍ਹਾਂ ਨੂੰ ਹਜ਼ੂਰੀ ਜੱਥੇ ਸਮੇਤ ਸ਼ਮੂਲੀਅਤ ਕਰਨ ਲਈ ਬੇਨਤੀ ਕੀਤੀ, ਜਿਸ ਨੂੰ ਉਨ੍ਹਾਂ ਸਿਰ ਮੱਥੇ ਕਬੂਲਦਿਆਂ ਸ਼ਮੂਲੀਅਤ ਕਰਨ ਦਾ ਭਰੋਸਾ ਦਿੱਤਾ।

Ad Position 21
No active advertisement
ਅਜੀਤ ਡੈਸਕ 07-11-2026
ਲੁਧਿਆਣਾ, 6 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੰਤ ਬਾਬਾ ਸੁਚਾ ਸਿੰਘ ਜੀ ਜਵੱਦੀ ਵਾਲਿਆਂ ਵਲੋਂ ਅਰੰਭੇ ਧਰਮ ਕਾਰਜ਼ਾਂ ਵਿਚੋਂ ਇਕ ਅਦੁੱਤੀ ਗੁਰਮਤਿ ਸੰਗੀਤ 2026 ‘ਚ ਰਾੜਾ ਸਾਹਿਬ ਸੰਪਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ ਜੀ ਭੋਰਾ ਸਾਹਿਬ ਵਾਲਿਆਂ ਨੂੰ ਸ਼ਮੂਲੀਅਤ ਕਰਨ ਲਈ ਨਿਉਂਦਾ ਦੇਣ ਲਈ ਸੰਤ ਬਾਬਾ ਅਮੀਰ ਸਿੰਘ ਮੌਜੂਦਾ ਮੁਖੀ ਜਵੱਦੀ ਟਕਸਾਲ, ਗੁਰਦੁਆਰਾ ਕਰਮਸਰ ਰਾੜਾ ਸਾਹਿਬ ਪੁੱਜੇ। ਉਨ੍ਹਾਂ ਬਾਬਾ ਅਮਰ ਸਿੰਘ ਨੂੰ 26 ਨਵੰਬਰ ਤੋਂ 29 ਨਵੰਬਰ ਦਰਮਿਆਨ ਹੋ ਰਹੇ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ-2026 ਸਬੰਧੀ ਆਪਸੀ ਵਿਚਾਰ ਵਟਾਂਦਰਾ ਕੀਤਾ ਤੇ ਉਨ੍ਹਾਂ ਨੂੰ ਹਜ਼ੂਰੀ ਜੱਥੇ ਸਮੇਤ ਸ਼ਮੂਲੀਅਤ ਕਰਨ ਲਈ ਬੇਨਤੀ ਕੀਤੀ, ਜਿਸ ਨੂੰ ਉਨ੍ਹਾਂ ਸਿਰ ਮੱਥੇ ਕਬੂਲਦਿਆਂ ਸ਼ਮੂਲੀਅਤ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਬਾਬਾ ਅਮਰ ਸਿੰਘ ਨੇ ਬਾਬਾ ਅਮੀਰ ਸਿੰਘ ਨੂੰ ਹਜ਼ੂਰੀ ਜੱਥੇ ਸਮੇਤ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਪੁੱਜਣ ‘ਤੇ ਸਵਾਗਤ ਕੀਤਾ ਅਤੇ ਰਵਾਨਗੀ ਤੋਂ ਪਹਿਲਾਂ ਗੁਰੂਘਰ ਦੀ ਮਰਿਆਦਾ ਅਨੁਸਾਰ ਸਨਮਾਨਿਤ ਕੀਤਾ। ਸੰਤ ਬਾਬਾ ਅਮੀਰ ਸਿੰਘ ਨੇ ਗੱਲਬਾਤ ਦੌਰਾਨ ਪਰਮ ਸੰਤ ਬਾਬਾ ਈਸ਼ਰ ਸਿੰਘ ਜੀ ਦੇ ਜੀਵਨ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ। ਸੰਤ ਬਾਬਾ ਅਮੀਰ ਸਿੰਘ ਨੇ ਰਾੜਾ ਸਾਹਿਬ ਨਾਲ ਜੁੜੀ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ ਉਹ 26 ਨਵੰਬਰ ਤੋਂ 29 ਨਵੰਬਰ ਤੱਕ ਹੋਣ ਵਾਲੇ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ‘ਚ ਸ਼ਮੂਲੀਅਤ ਕਰਨ ਦੀ ਕਿਰਪਾਲਤਾ ਕਰਨ। ਇਸ ਮੌਕੇ ਗੁਰਵਿੰਦਰ ਸਿੰਘ ਕਥਾ ਵਾਚਕ, ਬਾਬਾ ਗੁਰਦਿਆਲ ਸਿੰਘ ਭੋਰਾ ਸਾਹਿਬ, ਬਾਬਾ ਮਨਜੀਤ ਸਿੰਘ ਭੋਰਾ ਸਾਹਿਬ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਬੰਟੀ, ਦਲਜੀਤ ਸਿੰਘ ਬਿਲਾਸਪੁਰ, ਸ਼ਿੰਗਾਰਾ ਸਿੰਘ ਖੇੜਾ ਤੇ ਬਲਜੀਤ ਸਿੰਘ ਢਿੱਲੋਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਤੀ ਨਾਲ ਜੇਲ੍ਹ ’ ਚ ਮੁਲਾਕਾਤ ਕਰਨ ਆਈ ਔਰਤ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਅਗਲੀ ਖ਼ਬਰ ਲਿਟਲ ਲਰਨਰਜ਼ ਪ੍ਰੀ ਸਕੂਲ ਲਿਖੇ ਦਿਵਾਲੀ ਦਾ ਤਿਉਹਾਰ ਮਨਾਇਆ
Ad Position 24