ਕਲਗ਼ੀਧਰ ਅਕੈਡਮੀ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਰੌਣਕਾਂ ਨੇ ਬੰਨ੍ਹਿਆ ਰੰਗ
ਸਾਹਨੇਵਾਲ, 6 ਨਵੰਬਰ (ਹਨੀ ਚਾਠਲੀ)- ਸੰਤ ਹਰੀ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਕਲਗ਼ੀਧਰ ਅਕੈਡਮੀ ਵਿਖੇ ਰੌਸ਼ਨੀਆਂ, ਖ਼ੁਸ਼ੀਆਂ ਅਤੇ ਆਪਸੀ ਸਾਂਝ ਦਾ ਪ੍ਰਤੀਕ ਦੀਵਾਲੀ ਅਤੇ ਇਤਿਹਾਸਕ ਮਹੱਤਤਾ ਵਾਲਾ ਬੰਦੀ ਛੋੜ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਦੀ ਕਲਾ, ਕਲਪਨਾ ਤੇ ਸਿਰਜਣਾਤਮਕਤਾ ਨੂੰ ਮੰਚ ਪ੍ਰਦਾਨ ਕਰਨ ਲਈ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ।
ਸਾਹਨੇਵਾਲ, 6 ਨਵੰਬਰ (ਹਨੀ ਚਾਠਲੀ)- ਸੰਤ ਹਰੀ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਕਲਗ਼ੀਧਰ ਅਕੈਡਮੀ ਵਿਖੇ ਰੌਸ਼ਨੀਆਂ, ਖ਼ੁਸ਼ੀਆਂ ਅਤੇ ਆਪਸੀ ਸਾਂਝ ਦਾ ਪ੍ਰਤੀਕ ਦੀਵਾਲੀ ਅਤੇ ਇਤਿਹਾਸਕ ਮਹੱਤਤਾ ਵਾਲਾ ਬੰਦੀ ਛੋੜ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਦੀ ਕਲਾ, ਕਲਪਨਾ ਤੇ ਸਿਰਜਣਾਤਮਕਤਾ ਨੂੰ ਮੰਚ ਪ੍ਰਦਾਨ ਕਰਨ ਲਈ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦਿਨ ਵਿਸ਼ੇਸ਼ ਖਿੱਚ ਦਾ ਕੇਂਦਰ ਹਾਊਸ ਵਾਰ ਰੰਗੋਲੀ ਸਜਾਉਣ ਦਾ ਮੁਕਾਬਲਾ ਰਿਹਾ। ਇਸ ਮੁਕਾਬਲੇ ਵਿਚ ਵੱਖ-ਵੱਖ ਹਾਊਸ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ, ਮਿਹਨਤ ਤੇ ਟੀਮ ਭਾਵਨਾ ਨਾਲ ਸ਼ਮੂਲੀਅਤ ਕੀਤੀ। ਰੰਗਾਂ ਦੇ ਮਨਮੋਹਕ ਸੁਮੇਲ, ਵਿਲੱਖਣ ਡਿਜ਼ਾਈਨਾਂ ਅਤੇ ਬੇਮਿਸਾਲ ਕਲਾਤਮਕ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ। ਹਰ ਹਾਊਸ ਦੀ ਰੰਗੋਲੀ ਵਿਦਿਆਰਥੀਆਂ ਦੀ ਸਿਰਜਣਾਤਮਕ ਸੋਚ, ਕਲਾ-ਕੌਸ਼ਲ ਅਤੇ ਸਮੂਹਿਕ ਮਿਹਨਤ ਦੀ ਮੂੰਹ ਬੋਲਦੀ ਤਸਵੀਰ ਪੇਸ਼ ਕਰ ਰਹੀ ਸੀ ਮੁਕਾਬਲੇ ਦੇ ਨਤੀਜਿਆਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਹਾਊਸਾਂ ਦੀ ਚੋਣ ਕੀਤੀ ਗਈ ਅਤੇ ਜੇਤੂਆਂ ਨੂੰ ਸਨਮਾਨਿਤ ਕਰ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਕੂਲ ਦੇ ਮੈਨੇਜਰ ਲਖਵੀਰ ਸਿੰਘ ਹਰਾ ਤੇ ਪ੍ਰਿੰਸੀਪਲ ਭੁਪਿੰਦਰਜੀਤ ਕੌਰ ਬੇਦੀ ਨੇ ਵਿਦਿਆਰਥੀਆਂ ਦੇ ਉਤਸ਼ਾਹ, ਮਿਹਨਤ ਅਤੇ ਕਲਾਤਮਕ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਤਿਉਹਾਰ ਸਿਰਫ਼ ਖ਼ੁਸ਼ੀਆਂ ਮਨਾਉਣ ਦਾ ਸਾਧਨ ਨਹੀਂ, ਸਗੋਂ ਆਪਣੀਆਂ ਸਭਿਆਚਾਰਕ ਜੜ੍ਹਾਂ ਨਾਲ ਜੁੜਨ, ਆਪਸੀ ਪਿਆਰ ਵਧਾਉਣ ਤੇ ਮਨੁੱਖਤਾ ਦੇ ਮੁੱਲਾਂ ਨੂੰ ਅਪਣਾਉਣ ਦਾ ਸੁਨਹਿਰੀ ਮੌਕਾ ਵੀ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਕਰਦਿਆਂ ਪ੍ਰਦੂਸ਼ਣ ਰਹਿਤ ਤੇ ਸੁਰੱਖਿਅਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ।