08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਮਨਜੀਤ ਸਿੰਘ ਰਾਏਕੋਟ ਵਲੋਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਚੋਣਾਂ ਸਮੇਤ ਕਈ ਮੁੱਦਿਆਂ ’ਤੇ ਵਿਚਾਰਾਂ

ਗੁਰੂਸਰ ਸੁਧਾਰ, 7 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੇ ਹਲਕਾ ਰਾਏਕੋਟ ਤੋਂ ਸਰਗਰਮ ਆਗੂ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਮਾਲਵਾ ਜ਼ੋਨ ਕੋਆਰਡੀਨੇਟਰ ਮਨਜੀਤ ਸਿੰਘ ਰਾਏਕੋਟ ਵਲੋਂ ਨਵੀਂ ਦਿੱਲੀ ਵਿਖੇ ਪਾਰਟੀ ਸੁਪਰੀਮੋ ਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਰਾਏਕੋਟ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਸ ਮੌਕੇ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਵਿਧਾਨ ਸਭਾ ਚੋਣਾਂ, ਹਲਕਾ ਰਾਏਕੋਟ ਵਿਚ ਪਾਰਟੀ ਦੀ ਸਥਿਤੀ ਤੇ ਕਈ ਹੋਰਨਾਂ ਅਹਿਮ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ।

Ad Position 21
No active advertisement
ਅਜੀਤ ਡੈਸਕ 08-11-2026
ਗੁਰੂਸਰ ਸੁਧਾਰ, 7 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੇ ਹਲਕਾ ਰਾਏਕੋਟ ਤੋਂ ਸਰਗਰਮ ਆਗੂ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਮਾਲਵਾ ਜ਼ੋਨ ਕੋਆਰਡੀਨੇਟਰ ਮਨਜੀਤ ਸਿੰਘ ਰਾਏਕੋਟ ਵਲੋਂ ਨਵੀਂ ਦਿੱਲੀ ਵਿਖੇ ਪਾਰਟੀ ਸੁਪਰੀਮੋ ਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਰਾਏਕੋਟ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਸ ਮੌਕੇ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਵਿਧਾਨ ਸਭਾ ਚੋਣਾਂ, ਹਲਕਾ ਰਾਏਕੋਟ ਵਿਚ ਪਾਰਟੀ ਦੀ ਸਥਿਤੀ ਤੇ ਕਈ ਹੋਰਨਾਂ ਅਹਿਮ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ। ਮਨਜੀਤ ਸਿੰਘ ਰਾਏਕੋਟ ਨੇ ਅੱਗੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ, ਪ੍ਰਾਪਤੀਆਂ ਪ੍ਰਤੀ ਲੋਕਾਂ ਨੂੰ ਹੋਰ ਜਾਗਰੂਕ ਕਰਨ ਦੀ ਅਪੀਲ ਕਰਨ ਦੇ ਨਾਲ ਹੀ ਹਲਕਾ ਰਾਏਕੋਟ ਵਿਚ ਸਿਆਸੀ ਸਰਗਰਮੀਆਂ ਵਧਾਉਣ ਲਈ ਕਿਹਾ ਹੈ। ‘ਆਪ’ ਆਗੂ ਮਨਜੀਤ ਸਿੰਘ ਅਨੁਸਾਰ ਸਮੁੱਚੀ ਗੱਲਬਾਤ ਸੁਖਾਵੇਂ ਮਾਹੌਲ ਵਿਚ ਹੋਈ ਤੇ ਉਨ੍ਹਾਂ ਵਲੋਂ ਇਸ ਮੌਕੇ ਅਰਵਿੰਦ ਕੇਜਰੀਵਾਲ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ। ਇਸ ਮੌਕੇ ਮਨਜੀਤ ਸਿੰਘ ਰਾਏਕੋਟ ਨਾਲ ਉਨ੍ਹਾਂ ਦੇ ਹੋਰ ਸਮਰਥਕ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿਆਲ ਹੈਰੀਟੇਜ ਕਾਨਵੈਂਟ ਸਕੂਲ ’ ਚ ਦੀਵਾਲੀ ਮਨਾਈ ਅਗਲੀ ਖ਼ਬਰ ਜੀ . ਐਮ . ਟੀ . ਪਬਲਿਕ ਸਕੂਲ ’ ਚ ਦੀਵਾਲੀ ਮਨਾਈ ਵਿਦਿਆਰਥੀਆਂ ਨੇ ਲਿਆ ਗ੍ਰੀਨ ਦੀਵਾਲੀ ਮਨਾਉਣ ਦਾ ਪ੍ਰਣ
Ad Position 24