ਪੰਜਾਬ ਯੂਨੀਵਰਸਿਟੀ ਅਥਲੈਟਿਕਸ ਮੀਟ ’ਚ ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੀ ਸ਼ਾਨਦਾਰ ਪ੍ਰਾਪਤੀ
ਗੁਰੂਸਰ ਸੁਧਾਰ, 7 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ) ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਈ ਗਈ ਅੰਤਰ-ਕਾਲਜ ਅਥਲੈਟਿਕਸ ਮੀਟ ਵਿਚ ਜੀ. ਐੱਚ.
ਗੁਰੂਸਰ ਸੁਧਾਰ, 7 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ) ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਈ ਗਈ ਅੰਤਰ-ਕਾਲਜ ਅਥਲੈਟਿਕਸ ਮੀਟ ਵਿਚ ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਗੁਰੂਸਰ ਸਧਾਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਕੁੱਲ 12 ਤਗ਼ਮੇ ਜਿੱਤ ਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਲੜਕਿਆਂ ਅੰਦਰ ਪ੍ਰਹਲਾਦ ਵਿਸ਼ਵਾਸ ਨੇ ਡਿਸਕਸ ਥ੍ਰੋ ਅਤੇ ਜੈਵਲਿਨ ਥ੍ਰੋ ਦੇ ਮੁਕਾਬਲਿਆਂ ਵਿਚ ਦੋ ਸੋਨ ਤਗ਼ਮੇ ਜਿੱਤ ਕੇ ਵਿਸ਼ੇਸ਼ ਪ੍ਰਾਪਤੀ ਹਾਸਲ ਕੀਤੀ। ਅਜੇਪਾਲ ਸਿੰਘ ਨੇ ਸ਼ਾਟਪੁੱਟ ਵਿਚ ਸੋਨ ਤਗ਼ਮਾ ਜਿੱਤਿਆ। ਇਸੇ ਤਰ੍ਹਾਂ ਗੁਰਦੀਪ ਸਿੰਘ ਨੇ ਡਿਸਕਸ ਥ੍ਰੋ ਅਤੇ ਗੁਰਮੀਤ ਖਾਨ ਨੇ ਲੰਬੀ ਛਾਲ ਦੇ ਮੁਕਾਬਲੇ ਵਿਚ ਚਾਂਦੀ ਦੇ ਤਗ਼ਮੇ ਆਪਣੇ ਨਾਂਅ ਕੀਤੇ। ਰਿਲੇਅ ਦੌੜ ਵਿਚ ਪ੍ਰਹਲਾਦ ਵਿਸ਼ਵਾਸ, ਅਜੇਪਾਲ ਸਿੰਘ, ਗੁਰਮੀਤ ਖ਼ਾਨ ਅਤੇ ਅਰਸ਼ਦੀਪ ਸਿੰਘ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗ਼ਮਾ ਜਿੱਤਿਆ। ਲੜਕੀਆਂ ਅੰਦਰ ਡੌਲੀ ਬਾਂਸਲ ਨੇ ਸ਼ਾਟਪੁੱਟ ਅਤੇ ਮੁਸਕਾਨ ਨੇ 200 ਮੀਟਰ ਦੌੜ ਵਿਚ ਚਾਂਦੀ ਦੇ ਤਗ਼ਮੇ ਜਿੱਤੇ ਜਦਕਿ ਮਨਪ੍ਰੀਤ ਕੌਰ ਨੇ 800 ਮੀਟਰ ਦੌੜ ਵਿਚ ਕਾਂਸੀ ਦਾ ਤਗ਼ਮਾ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਕਾਲਜ ਪ੍ਰਿੰਸੀਪਲ ਡਾ. ਪਰਗਟ ਸਿੰਘ ਗਰਚਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਨੂੰ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਖਿਡਾਰੀਆਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਦੀ ਪ੍ਰਬੰਧਕ ਕਮੇਟੀ ਪ੍ਰਧਾਨ ਸ. ਮਨਜੀਤ ਸਿੰਘ ਗਿੱਲ ਅਤੇ ਸਕੱਤਰ ਡਾ: ਐੱਸ.ਐੱਸ. ਥਿੰਦ ਨੇ ਵੀ ਖਿਡਾਰੀਆਂ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਕਾਲਜ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਹਮੇਸ਼ਾ ਉਤਸ਼ਾਹਿਤ ਕੀਤਾ ਜਾਂਦਾ ਹੈ। ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਇੰਚਾਰਜ ਸੁਖਚੈਨ ਸਿੰਘ ਨੇ ਵੀ ਜੇਤੂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਦੀ ਸਖ਼ਤ ਮਿਹਨਤ, ਅਭਿਆਸ ਅਤੇ ਖੇਡ ਭਾਵਨਾ ਦੀ ਸ਼ਲਾਘਾ ਕੀਤੀ।