ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਲੁਹਾਰਾ ਲੁਧਿਆਣਾ ਵਿਚ ਦੀਵਾਲੀ ਮਨਾਈ
ਡਾਬਾ/ਲੁਹਾਰਾ, 7 ਨਵੰਬਰ (ਕੁਲਵੰਤ ਸਿੰਘ ਸੱਪਲ)- ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਢਿੱਲੋਂ ਨਗਰ ਲੁਹਾਰਾ ਲੁਧਿਆਣਾ ਵਿਚ ਪਵਿੱਤਰ ਤਿਉਹਾਰ ਦੀਵਾਲੀ ਬਹੁਤ ਹੀ ਧੂਮਧਾਮ ਤੇ ਸ਼ਰਧਾਪੂਰਵਕ ਮਨਾਈ ਗਈ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਕਸ਼ਯਪ ਰਾਜਪੂਤ ਸੋਸ਼ਲ ਵੈੱਲਫੇਅਰ ਸੁਸਾਇਟੀ ਲੁਧਿਆਣਾ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਦੀਵਾਲੀ ਵੰਡਦਿਆਂ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਦੀਵਾਲੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ।
ਡਾਬਾ/ਲੁਹਾਰਾ, 7 ਨਵੰਬਰ (ਕੁਲਵੰਤ ਸਿੰਘ ਸੱਪਲ)- ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਢਿੱਲੋਂ ਨਗਰ ਲੁਹਾਰਾ ਲੁਧਿਆਣਾ ਵਿਚ ਪਵਿੱਤਰ ਤਿਉਹਾਰ ਦੀਵਾਲੀ ਬਹੁਤ ਹੀ ਧੂਮਧਾਮ ਤੇ ਸ਼ਰਧਾਪੂਰਵਕ ਮਨਾਈ ਗਈ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਕਸ਼ਯਪ ਰਾਜਪੂਤ ਸੋਸ਼ਲ ਵੈੱਲਫੇਅਰ ਸੁਸਾਇਟੀ ਲੁਧਿਆਣਾ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਦੀਵਾਲੀ ਵੰਡਦਿਆਂ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਦੀਵਾਲੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਪ੍ਰਧਾਨ ਬਲਦੇਵ ਸਿੰਘ ਦੋਸਾਂਝ ਨੇ ਬੱਚਿਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਵੱਖ-ਵੱਖ ਧਰਮਾਂ ਦੇ ਲੋਕਾਂ ਦੇ ਸਮੂਹ ਜੁੜੇ ਭਾਰਤ ਦੇਸ਼ ’ਚ ਅਨੇਕਾਂ ਹੀ ਧਰਮ ਹਨ, ਇਹ ਤਿਉਹਾਰ ਜਿੱਥੇ ਰੁੱਤਾਂ ਨਾਲ ਜੁੜੇ ਹਨ, ਉਸ ਦੇ ਨਾਲ ਧਾਰਮਿਕ ਆਸਥਾਵਾਂ ਨਾਲ ਵੀ ਜੁੜੇ ਹੋਏ ਹਨ। ਇਸ ਮੌਕੇ ਸਕੂਲ ਵਿਚ ਛੇਵੀਂ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ ਵੀ ਕਰਵਾਏ ਗਏ ਜਿਸ ਵਿਚ ਪਹਿਲਾ ਦਰਜਾ ਛੇਵੀਂ ਜਮਾਤ, ਦੂਸਰਾ ਦਰਜਾ ਨੌਵੀਂ ਜਮਾਤ ਤੇ ਤੀਸਰਾ ਦਰਜਾ ਅੱਠਵੀਂ ਜਮਾਤ ਨੇ ਪ੍ਰਾਪਤ ਕੀਤਾ, ਉਨ੍ਹਾਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਇਨਾਮ ਦੇ ਕੇ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਨਿਰਮਲ ਸਿੰਘ ਐੱਸ.ਐੱਸ., ਸੀਨੀ. ਉਪ ਪ੍ਰਧਾਨ ਬਲਦੇਵ ਸਿੰਘ ਲੋਹਾਰਾ, ਸੁਰ ਜੀਤ ਸਿੰਘ ਗਾਦੜੀ, ਸੁਖਦੇਵ ਸਿੰਘ ਰਾਜ, ਰਘੁਬੀਰ ਸਿੰਘ ਗਾਦੜਾ, ਬਲਵੀਰ ਸਿੰਘ ਟਿੱਬਾ, ਗੁਰਪ੍ਰੀਤ ਸਿੰਘ ਮਾਲੜਾ, ਗੁਰਚਰਨ ਸਿੰਘ ਮਾਲਵਾ, ਤਜਿੰਦਰ ਸਿੰਘ ਕੁੱਕੂ, ਕਰਨੈਲ ਸਿੰਘ ਦੋਸਾਂਝ, ਸਮੂਹ ਕਮੇਟੀ ਮੈਂਬਰ ਤੇ ਸਮੂਹ ਸਟਾਫ਼ ਮੈਂਬਰ ਸ਼ਾਮਿਲ ਸਨ।