ਬਰਾਮਦ ਕੀਤੇ ਗਏ 700 ਮੋਬਾਈਲ ਪੁਲਿਸ ਨੇ ਮਾਲਕਾਂ ਹਵਾਲੇ ਕੀਤੇ
ਲੁਧਿਆਣਾ, 7 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਚੋਰੀ ਅਤੇ ਗੁੰਮ ਹੋਏ 700 ਦੇ ਕਰੀਬ ਮੋਬਾਈਲ ਅੱਜ ਉਨ੍ਹਾਂ ਦੇ ਮਾਲਕਾਂ ਹਵਾਲੇ ਕਰ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਇਸ ਸੰਬੰਧੀ ਪੁਲਿਸ ਲਾਈਨ ਵਿਖੇ ਵਧੀਕ ਪੁਲਿਸ ਕਮਿਸ਼ਨਰ ਰੁਪਿੰਦਰ ਸਿੰਘ ਵਲੋਂ ਇਹਨਾਂ ਮਾਲਕਾਂ ਹਵਾਲੇ ਇਹ ਮੋਬਾਈਲ ਕੀਤੇ ਗਏ।
ਲੁਧਿਆਣਾ, 7 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਚੋਰੀ ਅਤੇ ਗੁੰਮ ਹੋਏ 700 ਦੇ ਕਰੀਬ ਮੋਬਾਈਲ ਅੱਜ ਉਨ੍ਹਾਂ ਦੇ ਮਾਲਕਾਂ ਹਵਾਲੇ ਕਰ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਇਸ ਸੰਬੰਧੀ ਪੁਲਿਸ ਲਾਈਨ ਵਿਖੇ ਵਧੀਕ ਪੁਲਿਸ ਕਮਿਸ਼ਨਰ ਰੁਪਿੰਦਰ ਸਿੰਘ ਵਲੋਂ ਇਹਨਾਂ ਮਾਲਕਾਂ ਹਵਾਲੇ ਇਹ ਮੋਬਾਈਲ ਕੀਤੇ ਗਏ। ਇਸ ਸਮੇਂ ਡੀ.ਸੀ.ਪੀ. ਪਰਮਜੀਤ ਸਿੰਘ ਪੰਨੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਹ ਮੋਬਾਈਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਜਾਂ ਤਾਂ ਚੋਰੀ ਹੋ ਗਏ ਸਨ, ਜਾਂ ਗੁੰਮ ਹੋ ਗਏ ਸਨ। ਇਸ ਸਬੰਧੀ ਲੋਕਾਂ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ ਤੇ ਪੁਲਿਸ ਵਲੋਂ ਤਕਨੀਕੀ ਮਾਹਿਰਾਂ ਦੀ ਮਦਦ ਨਾਲ ਇਹ ਮੋਬਾਈਲ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਇਹਨਾਂ ਮੋਬਾਈਲਾਂ ਦੀ ਕੀਮਤ ਇਕ ਕਰੋੜ 25 ਲੱਖ ਦੇ ਕਰੀਬ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਵੀ ਬਰਾਮਦ ਕੀਤੇ ਗਏ ਮੋਬਾਈਲਾਂ ਨੂੰ ਉਨ੍ਹਾਂ ਦੇ ਮਾਲਕਾਂ ਹਵਾਲੇ ਕਰ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਗਈ ਮੋਬਾਈਲ ਗੁੰਮ ਜਾਂ ਚੋਰੀ ਹੋਣ ਦੀ ਸੂਰਤ ’ਚ ਉਹ ਪੁਲਿਸ ਪਾਸ ਰਿਪੋਰਟ ਦਰਜ ਕਰਵਾਉਣ ਤਾਂ ਜੋ ਮੋਬਾਈਲਾਂ ਨੂੰ ਲੱਭਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਮੋਬਾਈਲਾਂ ਵਿਚ ਲੋਕਾਂ ਦੇ ਨਿੱਜੀ ਹੋਰ ਮਹੱਤਵਪੂਰਨ ਜਾਣਕਾਰੀਆਂ ਹੁੰਦੀਆਂ ਹਨ, ਜਿਸ ਕਾਰਨ ਮੋਬਾਈਲਾਂ ਦੀ ਅੱਜ ਦੇ ਯੁੱਗ ਵਿਚ ਖ਼ਾਸ ਅਹਿਮੀਅਤ ਹੈ। ਇਸ ਮੌਕੇ ਡੀ.ਸੀ.ਪੀ. ਹਰਪਾਲ ਸਿੰਘ ਵੀ ਮੌਜੂਦ ਸਨ।