ਕੇਵਲ ਸਿੰਘ ਢਿੱਲੋਂ ਨਰਿੰਦਰ ਸਿੰਘ ਮੱਲ੍ਹੀ ਦੇ ਗ੍ਰਹਿ ਪਹੁੰਚੇ
ਲੁਧਿਆਣਾ, 9 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਸੋਮਵਾਰ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਰਿੰਦਰ ਸਿੰਘ ਮੱਲ੍ਹੀ ਦੇ ਨਿਵਾਸ ਸਥਾਨ ’ਤੇ ਪੁੱਜੇ, ਜਿੱਥੇ ਮੱਲ੍ਹੀ ਪਰਿਵਾਰ ਅਤੇ ਭਾਜਪਾ ਆਗੂਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਨਰਿੰਦਰ ਸਿੰਘ ਮੱਲ੍ਹੀ ਨੇ ਕਿਹਾ ਕਿ ਉਨ੍ਹਾਂ ਦੇ ਕੇਵਲ ਸਿੰਘ ਢਿੱਲੋਂ ਨਾਲ ਪੁਰਾਣੇ ਅਤੇ ਗੂੜ੍ਹੇ ਸਬੰਧ ਹਨ।
ਲੁਧਿਆਣਾ, 9 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਸੋਮਵਾਰ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਰਿੰਦਰ ਸਿੰਘ ਮੱਲ੍ਹੀ ਦੇ ਨਿਵਾਸ ਸਥਾਨ ’ਤੇ ਪੁੱਜੇ, ਜਿੱਥੇ ਮੱਲ੍ਹੀ ਪਰਿਵਾਰ ਅਤੇ ਭਾਜਪਾ ਆਗੂਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਨਰਿੰਦਰ ਸਿੰਘ ਮੱਲ੍ਹੀ ਨੇ ਕਿਹਾ ਕਿ ਉਨ੍ਹਾਂ ਦੇ ਕੇਵਲ ਸਿੰਘ ਢਿੱਲੋਂ ਨਾਲ ਪੁਰਾਣੇ ਅਤੇ ਗੂੜ੍ਹੇ ਸਬੰਧ ਹਨ। ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਾਲੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਸਬੰਧੀ ਵਿਚਾਰ ਵਟਾਂਦਰਾ ਵੀ ਹੋਇਆ। ਇਸ ਮੌਕੇ ਅਪਾਰ ਸਿੰਘ ਮੱਲ੍ਹੀ, ਦਵਿੰਦਰ ਸਿੰਘ ਮੱਲ੍ਹੀ, ਗੁਰਸ਼ਰਨ ਸਿੰਘ ਮੱਲ੍ਹੀ, ਐਡਵੋਕੇਟ ਸੁਖਜਿੰਦਰ ਸਿੰਘ ਮੱਲ੍ਹੀ, ਅਮਨਦੀਪ ਸਿੰਘ ਮੱਲ੍ਹੀ, ਰੁਪਿੰਦਰ ਸਿੰਘ ਮੱਲ੍ਹੀ, ਸੀਨੀਅਰ ਭਾਜਪਾ ਆਗੂ ਰਜਨੀਸ਼ ਧੀਮਾਨ, ਕੇਸ਼ਵ ਗੁਪਤਾ, ਰਾਜੇਸ਼ ਰਾਣਾ ਆਦਿ ਮੌਜੂਦ ਸਨ।