ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਮਾਛੀਵਾੜਾ ਸਾਹਿਬ ਰੌਸ਼ਨੀਆਂ ਨਾਲ ਹੋਇਆ ਜਗਮਗ
ਮਾਛੀਵਾੜਾ ਸਾਹਿਬ, 9 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਮਾਛੀਵਾੜਾ ਸਾਹਿਬ ਤੇ ਆਸ-ਪਾਸ ਦੇ ਇਲਾਕਿਆਂ ਵਿਚ ਦੀਵਾਲੀ ਤੇ ਬੰਦੀ ਛੋੜ ਦਿਵਸ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਬਾਜ਼ਾਰਾਂ ’ਚ ਸਵੇਰ ਤੋਂ ਹੀ ਲੋਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ।
ਮਾਛੀਵਾੜਾ ਸਾਹਿਬ, 9 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਮਾਛੀਵਾੜਾ ਸਾਹਿਬ ਤੇ ਆਸ-ਪਾਸ ਦੇ ਇਲਾਕਿਆਂ ਵਿਚ ਦੀਵਾਲੀ ਤੇ ਬੰਦੀ ਛੋੜ ਦਿਵਸ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਬਾਜ਼ਾਰਾਂ ’ਚ ਸਵੇਰ ਤੋਂ ਹੀ ਲੋਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਤਿਉਹਾਰ ਨੂੰ ਲੈ ਕੇ ਲੋਕਾਂ ਵਿਚ ਖ਼ਾਸ ਉਤਸ਼ਾਹ ਸੀ ਤੇ ਬਾਜ਼ਾਰਾਂ ’ਚ ਮਠਿਆਈਆਂ, ਸਜਾਵਟੀ ਸਮਾਨ, ਪਟਾਕਿਆਂ ਅਤੇ ਪੂਜਾ ਸਮਗਰੀ ਦੀ ਖੂਬ ਖ਼ਰੀਦਦਾਰੀ ਹੋਈ। ਸ਼ਾਮ ਹੁੰਦਿਆਂ ਹੀ ਸ਼ਹਿਰ ਦੇ ਘਰਾਂ ਅਤੇ ਧਾਰਮਿਕ ਅਸਥਾਨਾਂ ਵਿਚ ਦੀਵਿਆਂ ਤੇ ਰੌਸ਼ਨੀਆਂ ਨਾਲ ਖੂਬ ਸਜਾਵਟ ਕੀਤੀ ਗਈ। ਸੰਗਤਾਂ ਨੇ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ, ਗੁਰਦੁਆਰਾ ਗਨੀ ਖਾਂ ਨਬੀ ਖਾਂ, ਚੁਬਾਰਾ ਸਾਹਿਬ ਅਤੇ ਗੁਰਦੁਆਰਾ ਸਿੰਘ ਸਭਾ ਵਿਖੇ ਨਤਮਸਤਕ ਹੋ ਕੇ ਦੀਪਮਾਲਾ ਕੀਤੀ। ਇਸੇ ਤਰ੍ਹਾਂ ਦੁਰਗਾ ਸ਼ਕਤੀ ਮੰਦਰ, ਸ੍ਰੀ ਸ਼ਿਵਾਲਾ ਬ੍ਰਹਮਚਾਰੀ ਮੰਦਰ, ਰਾਮ ਬਾਗ ਸਮੇਤ ਹੋਰ ਧਾਰਮਿਕ ਸਥਾਨਾਂ ਵਿਖੇ ਵੀ ਸ਼ਰਧਾਲੂਆਂ ਦੀ ਕਾਫ਼ੀ ਆਮਦ ਰਹੀ। ਲੋਕਾਂ ਨੇ ਗੁਰਦੁਆਰਿਆਂ ਤੇ ਮੰਦਰਾਂ ਵਿਚ ਮੱਥਾ ਟੇਕ ਕੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਘਰਾਂ ’ਚ ਮਾਂ ਲਕਸ਼ਮੀ ਦੀ ਪੂਜਾ ਵੀ ਕੀਤੀ ਗਈ। ਰਾਤ ਸਮੇਂ ਲੋਕਾਂ ਵਲੋਂ ਆਤਿਸ਼ਬਾਜ਼ੀ ਕਰ ਕੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ।